ਸੁਖਬੀਰ ਸਿੰਘ ਬਾਦਲ ਦੀਆਂ ਲੋਕ ਪੱਖੀ ਨੀਤੀਆਂ ਪੰਜਾਬ ਦੇ ਲੋਕਾਂ ਲਈ ਲਾਹੇਵੰਦ-ਮਾਣਕਵਾਲ
ਸੰਦੌੜ, 26 ਅਕਤੂਬਰ (ਜਸਵੀਰ ਸਿੰਘ ਜੱਸੀ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਪਾਰਟੀਆਂ ਦੇ ਆਗੂਆਂ ਦਾ ਪਾਰਟੀ ਵਿੱਚ ਸ਼ਾਮਲ ਹੋਣਾ ਖੁਸ਼ੀ ਦੀ ਗੱਲ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਰਕਲ ਸੰਦੌੜ ਪ੍ਰਧਾਨ ਮਨਦੀਪ ਸਿੰਘ ਮਾਣਕਵਾਲ ਨੇ ਕਰਦਿਆਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਨੂੰ ਲੋਕਾਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ।
ਸਰਕਲ ਪ੍ਰਧਾਨ ਮਨਦੀਪ ਸਿੰਘ ਮਾਣਕਵਾਲ ਨਾਲ਼ ਹਲਕਾ ਇੰਚਾਰਜ ਬੀਬਾ ਜਾਹੀਦਾ ਸੁਲੇਮਾਨ। ਤਸਵੀਰ-ਜਸਵੀਰ ਸਿੰਘ ਜੱਸੀ
27-10-2026