26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਭਗਵਾਨ ਵਾਲਮੀਕਿ ਦੇ ਦਰਸਾਏ ਮਾਰਗ ’ਤੇ ਚੱਲਣਾ ਹੀ ਸੱਚੀ ਸ਼ਰਧਾਂਜਲੀ ਹੈ - ਪਰਮਿੰਦਰ ਸਿੰਘ ਢੀਂਡਸਾ

ਮੂਣਕ, 26 ਅਕਤੁੂਬਰ (ਵਰਿੰਦਰ ਭਾਰਦਵਾਜ) - ਸ੍ਰਿਸ਼ਟੀਕਰਤਾ ਭਗਵਾਨ ਵਾਲਮੀਕਿ ਜੀ ਦੇ ਪਾਵਨ ਪ੍ਰਗਟ ਦਿਵਸ ਦੇ ਸ਼ੁਭ ਅਵਸਰ ’ਤੇ ਵਾਲਮੀਕਿ ਮੰਦਰ ਮੁੂਣਕ ਵਿਖੇ ਆਯੋਜਿਤ ਵਿਸ਼ੇਸ਼ ਧਾਰਮਿਕ ਸਮਾਗਮ ਦੌਰਾਨ ਸ੍ਰ ਪਰਮਿੰਦਰ ਸਿੰਘ ਢੀਂਡਸਾ ਸਾਬਕਾ ਖ਼ਜ਼ਾਨਾ ਮੰਤਰੀ ਪੰਜਾਬ ਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸਰਜੀਤ) ਦੇ ਉਪ ਪ੍ਰਧਾਨ ਵੱਲੋਂ ਉਚੇਚੇ ਤੌਰ ’ਤੇ ਪਹੁੰਚ ਕੇ ਆਪਣੀ ਹਾਜ਼ਰੀ ਲਗਵਾਈ ਅਤੇ ਭਗਵਾਨ ਵਾਲਮੀਕਿ ਜੀ ਦੇ ਚਰਨਾਂ ਵਿੱਚ ਨਤਮਸਤਕ ਹੋ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ ਤੇ ਇਲਾਕਾ ਵਾਸੀਆਂ ਨੂੰ ਇਸ ਪਵਿੱਤਰ ਦਿਹਾੜੇ ਦੀ ਵਧਾਈ ਦਿੱਤੀ। ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰ ਢੀਂਡਸਾ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਵੱਲੋਂ ਰਚਿਤ ਅਮਰ ਗ੍ਰੰਥ “ ਸ੍ਰੀ ਰਾਮਾਇਣ ਜੀ “ ਮਨੁੱਖਤਾ ਨੂੰ ਸੱਚ, ਧਰਮ, ਆਪਸੀ ਭਾਈਚਾਰਕ ਸਾਂਝ, ਉੱਚੇ ਤੇ ਸੁੱਚੇ ਆਦਰਸ਼ਾਂ ’ਤੇ ਚੱਲਣ ਦਾ ਮਾਰਗ ਦਰਸ਼ਨ ਕਰਦੀ ਹੈ।

Ad Position 21
No active advertisement
ਭਗਵਾਨ ਵਾਲਮੀਕਿ ਮੰਦਰ ਕਮੇਟੀ ਦੇ ਆਗੂ ਸ੍ਰ ਪਰਮਿੰਦਰ ਸਿੰਘ ਢੀਂਡਸਾ ਨੂੰ ਸਿਰੋਪਾਓ ਨਾਲ ਸਨਮਾਨਿਤ ਕਰਦੇ ਹੋਏ। ਤਸਵੀਰ: ਵਰਿੰਦਰ ਭਾਰਦਵਾਜ 27-10-2026
ਮੂਣਕ, 26 ਅਕਤੁੂਬਰ (ਵਰਿੰਦਰ ਭਾਰਦਵਾਜ) - ਸ੍ਰਿਸ਼ਟੀਕਰਤਾ ਭਗਵਾਨ ਵਾਲਮੀਕਿ ਜੀ ਦੇ ਪਾਵਨ ਪ੍ਰਗਟ ਦਿਵਸ ਦੇ ਸ਼ੁਭ ਅਵਸਰ ’ਤੇ ਵਾਲਮੀਕਿ ਮੰਦਰ ਮੁੂਣਕ ਵਿਖੇ ਆਯੋਜਿਤ ਵਿਸ਼ੇਸ਼ ਧਾਰਮਿਕ ਸਮਾਗਮ ਦੌਰਾਨ ਸ੍ਰ ਪਰਮਿੰਦਰ ਸਿੰਘ ਢੀਂਡਸਾ ਸਾਬਕਾ ਖ਼ਜ਼ਾਨਾ ਮੰਤਰੀ ਪੰਜਾਬ ਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸਰਜੀਤ) ਦੇ ਉਪ ਪ੍ਰਧਾਨ ਵੱਲੋਂ ਉਚੇਚੇ ਤੌਰ ’ਤੇ ਪਹੁੰਚ ਕੇ ਆਪਣੀ ਹਾਜ਼ਰੀ ਲਗਵਾਈ ਅਤੇ ਭਗਵਾਨ ਵਾਲਮੀਕਿ ਜੀ ਦੇ ਚਰਨਾਂ ਵਿੱਚ ਨਤਮਸਤਕ ਹੋ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ ਤੇ ਇਲਾਕਾ ਵਾਸੀਆਂ ਨੂੰ ਇਸ ਪਵਿੱਤਰ ਦਿਹਾੜੇ ਦੀ ਵਧਾਈ ਦਿੱਤੀ।ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰ ਢੀਂਡਸਾ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਵੱਲੋਂ ਰਚਿਤ ਅਮਰ ਗ੍ਰੰਥ “ ਸ੍ਰੀ ਰਾਮਾਇਣ ਜੀ “ ਮਨੁੱਖਤਾ ਨੂੰ ਸੱਚ, ਧਰਮ, ਆਪਸੀ ਭਾਈਚਾਰਕ ਸਾਂਝ, ਉੱਚੇ ਤੇ ਸੁੱਚੇ ਆਦਰਸ਼ਾਂ ’ਤੇ ਚੱਲਣ ਦਾ ਮਾਰਗ ਦਰਸ਼ਨ ਕਰਦੀ ਹੈ। ਉਨ੍ਹਾਂ ਕਿਹਾ ਕਿ ਮਹਾਂਰਿਸ਼ੀ ਵਾਲਮੀਕਿ ਜੀ ਦੀਆਂ ਪਵਿੱਤਰ ਸਿੱਖਿਆਵਾਂ ਕਿਸੇ ਇੱਕ ਵਰਗ ਲਈ ਨਹੀਂ, ਸਗੋਂ ਸਮੁੱਚੀ ਮਨੁੱਖਤਾ ਲਈ ਮਾਰਗਦਰਸ਼ਨ ਕਰਦੀਆਂ ਹਨ। ਸਮਾਜ ਵਿੱਚੋਂ ਊਚ-ਨੀਚ ਅਤੇ ਜਾਤ-ਪਾਤ ਦੇ ਭੇਦਭਾਵ ਨੂੰ ਮਿਟਾ ਕੇ ਆਪਸੀ ਪ੍ਰੇਮ-ਪਿਆਰ ਕਾਇਮ ਕਰਨਾ ਹੀ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਭੇਟ ਕਰਨਾ ਹੈ। ਇਸ ਮੌਕੇ ਭਗਵਾਨ ਵਾਲਮੀਕਿ ਮੰਦਰ ਕਮੇਟੀ ਦੇ ਆਗੂਆਂ ਵੱਲੋਂ ਸ੍ਰ ਢੀਂਡਸਾ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਸਨਮਾਨ ਚਿੰਨ ਦੇ ਕੇ ਸਿਰੋਪਾਓ ਨਾਲ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਾਲਮੀਕਿ ਮੰਦਿਰ ਕਮੇਟੀ ਦੇ ਪ੍ਰਧਾਨ ਸੰਨੀ ਪ੍ਰੋਚਾ, ਜਥੇਦਾਰ ਰਾਮਪਾਲ ਸਿੰਘ ਬੈਣੀਵਾਲ, ਬਲਾਕ ਸੰਮਤੀ ਮੈਂਬਰ ਛੱਜੂ ਸਿੰਘ ਧਾਲੀਵਾਲ, ਲਲਿਤ ਕੁਮਾਰ ਪੀਏ ਟੂ ਢੀਂਡਸਾ, ਜਨਰਲ ਸਕੱਤਰ ਕਰਨ ਪ੍ਰੌਚਾ, ਵਾਈਸ ਪ੍ਰਧਾਨ ਸੰਜੇ ਕੁਮਾਰ, ਕੈਸ਼ੀਅਰ ਸੱਤੀ ਸਹੋਤਾ, ਮੈਂਬਰ ਕਾਕਾ ਧਾਲੀਵਾਲ, ਕਾਕੂ, ਸੰਦੀਪ ਕੋਹਲੀ, ਕਿੱਲੂ ਰਾਮ, ਗੋਲਡੀ, ਐਮਸੀ ਰਾਜੇਸ਼ ਡਫਲੀ, ਸੁਭਾਸ਼ ਪੀਟਰ, ਸੁਭਾਸ਼ ਧਾਲੀਵਾਲ, ਨਰੇਸ਼ ਮਕੜੀ, ਵਿੱਕੀ ਪ੍ਰੋਚਾ, ਰਾਮਦਿਯਾ, ਓਮ ਪ੍ਰਕਾਸ਼, ਰਣਧੀਰ ਪਰੋਚਾ, ਕਾਬਲ ਸਿੰਘ ਸੇਖੋ, ਦਫਤਰ ਇੰਚਾਰਜ ਸੰਦੀਪ ਬੰਗਾ, ਸਾਬਕਾ ਪ੍ਰਧਾਨ ਭੀਮ ਸੈਨ ਗਰਗ, ਕਸ਼ਿਸ਼ ਅਰੋੜਾ ਕੱਕੀ, ਸਲੀਮ ਅਲੀ ਖਾਨ, ਕ੍ਰਿਸ਼ਨ ਸੈਣੀ, ਵੱਡੀ ਗਿਣਤੀ ਸੰਗਤਾਂ, ਧਾਰਮਿਕ ਸ਼ਖ਼ਸੀਅਤਾਂ ਅਤੇ ਪਤਵੰਤੇ ਸੱਜਣ ਹਾਜ਼ਰ ਸਨ। ਸ਼ਰਧਾਲੂਆਂ ਨੇ ਧਾਰਮਿਕ ਭਜਨ-ਕੀਰਤਨ ਦਾ ਆਨੰਦ ਮਾਣਿਆ ਇਸ ਮੌਕੇ ਲੰਗਰ ਅਤੁੱਟ ਵਰਤਾਇਆ ਗਿਆ।
Ad Position 22
No active advertisement
ਪਿਛਲੀ ਖ਼ਬਰ ਸੱਭਿਆਚਾਰਕ ਸਮਾਗਮ ਕਰਵਾਇਆ ਅਗਲੀ ਖ਼ਬਰ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਦਿਖਾਉਂਦੀਆਂ ਨੇ ਮਨੁੱਖਤਾ ਦੀ ਸੇਵਾ ਦਾ ਰਾਹ-ਅਮਨ ਅਰੋੜਾ
Ad Position 24