27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਜੇਲ੍ਹ ਵਾਰਡਨ ਭਰਤੀ ਦੇ ਉਮੀਦਵਾਰਾਂ ਵਲੋਂ ਡੀ.ਸੀ. ਦਫ਼ਤਰ ਸੰਗਰੂਰ ਅੱਗੇ ਜ਼ਬਰਦਸਤ ਰੋਸ ਪ੍ਰਦਰਸ਼ਨ

ਸੰਗਰੂਰ, 27 ਅਕਤੂਬਰ (ਚੌਧਰੀ ਨੰਦ ਲਾਲ ਗਾਂਧੀ)-ਜੇਲ੍ਹ ਵਾਰਡਨ ਭਰਤੀ ਦੇ ਚੁਣੇ ਹੋਏ ਉਮੀਦਵਾਰਾਂ ਨੇ ਅੱਜ ਸੰਗਰੂਰ ਦੇ ਡੀ. ਸੀ.

Ad Position 21
No active advertisement
ਅਜੀਤ ਡੈਸਕ 28-10-2026
ਸੰਗਰੂਰ, 27 ਅਕਤੂਬਰ (ਚੌਧਰੀ ਨੰਦ ਲਾਲ ਗਾਂਧੀ)-ਜੇਲ੍ਹ ਵਾਰਡਨ ਭਰਤੀ ਦੇ ਚੁਣੇ ਹੋਏ ਉਮੀਦਵਾਰਾਂ ਨੇ ਅੱਜ ਸੰਗਰੂਰ ਦੇ ਡੀ.ਸੀ. ਦਫ਼ਤਰ ਅੱਗੇ ਪੰਜਾਬ ਸਰਕਾਰ ਅਤੇ ਪੀ.ਐੱਸ.ਐੱਸ.ਐੱਸ.ਬੀ. ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਉਮੀਦਵਾਰਾਂ ਨੇ ਦੱਸਿਆ ਕਿ ਲਿਖਤੀ ਪ੍ਰੀਖਿਆ, ਫਿਜ਼ੀਕਲ ਟੈਸਟ ਅਤੇ ਡਾਕੂਮੈਂਟ ਵੈਰੀਫਿਕੇਸ਼ਨ ਤੋਂ ਬਾਅਦ ਫਾਈਨਲ ਨਤੀਜੇ ਨੂੰ 5 ਮਹੀਨੇ ਤੋਂ ਵੱਧ ਸਮਾਂ ਹੋ ਚੁੱਕਾ ਹੈ, ਪਰ ਅਜੇ ਤੱਕ ਇੱਕ ਵੀ ਉਮੀਦਵਾਰ ਨੂੰ ਨਿਯੁਕਤੀ ਪੱਤਰ ਨਹੀਂ ਦਿੱਤਾ ਗਿਆ। ਉਮੀਦਵਾਰਾਂ ਨੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਕਿ ਅਸੀਂ ਹਰ ਹਫ਼ਤੇ ਪੀ.ਐਸ.ਐਸ.ਐਸ.ਬੀ. ਬੋਰਡ ਮੋਹਾਲੀ ਦੇ ਚੱਕਰ ਕੱਟਦੇ ਹਾਂ, ਬੋਰਡ ਵਾਲ਼ੇ ਕਹਿੰਦੇ ਹਨ ਫਾਈਲ ਜੇਲ੍ਹ ਵਿਭਾਗ ਕੋਲ਼ ਹੈ, ਜਦੋਂ ਜੇਲ੍ਹ ਵਿਭਾਗ ਕੋਲ਼ ਜਾਂਦੇ ਹਾਂ ਤਾਂ ਉਹ ਕਹਿੰਦੇ ਹਨ ਫਾਈਲ ਪੀ.ਐੱਸ.ਐੱਸ.ਐੱਸ.ਬੀ. ਕੋਲ਼ ਹੈ। ਉਮੀਦਵਾਰਾਂ ਨੇ ਰੋਸ ਜਤਾਉਂਦਿਆਂ ਕਿਹਾ ਕਿ ਪਿਛਲੇ ਦਿਨਾਂ ਵਿੱਚ ਗੁਰਦਾਸਪੁਰ, ਬਟਾਲਾ, ਪਠਾਨਕੋਟ ਅਤੇ ਫਿਰੋਜ਼ਪੁਰ, ਫਾਜ਼ਿਲਕਾ ਵਿੱਚ ਵੀ ਇਸੇ ਭਰਤੀ ਦੇ ਉਮੀਦਵਾਰ ਡੀ.ਸੀ. ਦਫ਼ਤਰਾਂ ਅੱਗੇ ਰੋਸ ਪ੍ਰਦਰਸ਼ਨ ਕਰ ਚੁੱਕੇ ਹਨ, ਪਰ ਸਰਕਾਰ ਦੇ ਕੰਨ ’ਤੇ ਜੂੰ ਤੱਕ ਨਹੀਂ ਸਰਕ ਰਹੀ। ਉਮੀਦਵਾਰਾਂ ਨੇ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਾਡੀ ਜੁਆਇਨਿੰਗ ਤੁਰੰਤ ਨਹੀਂ ਕਰਵਾਈ ਗਈ ਤਾਂ 2 ਨਵੰਬਰ ਤੋਂ ਪੱਕਾ ਧਰਨਾ ਸ਼ੁਰੂ ਕੀਤਾ ਜਾਵੇਗਾ, ਜਿਸ ਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਪੀ.ਐੱਸ.ਐੱਸ.ਐੱਸ.ਬੀ. ਬੋਰਡ ਦੀ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਖੜਗੇ ਦੀਆਂ ਟਿੱਪਣੀਆਂ ਕਾਂਗਰਸ ਦੀ ਹਾਰ ਤੇ ਨਿਰਾਸ਼ਾ ਨੂੰ ਦਰਸਾਉਂਦਾ–ਮਲਿਕ ਅਗਲੀ ਖ਼ਬਰ ਮੱਧ ਪ੍ਰਦੇਸ਼ ਦੇ ਕਿਸਾਨਾਂ ਦੇ ਅੰਤਰਰਾਜੀ ਦੌਰੇ ਮੌਕੇ ਫ਼ਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਵਿਸ਼ੇ ’ਤੇ ਚਰਚਾ
Ad Position 24