27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਪੰਜਾਬ ਦੇ ਡਿਪੂ ਹੋਲਡਰ ਪਹਿਲੀ ਨਵੰਬਰ ਤੋਂ ਕਰਨਗੇ ਸੂਬਾ ਪੱਧਰੀ ਹੜਤਾਲ

ਮਸਤੂਆਣਾ ਸਾਹਿਬ, 27 ਅਕਤੂਬਰ (ਦਮਦਮੀ)-ਰਾਸ਼ਨ ਡਿੱਪੂ ਹੋਲਡਰ ਫੈਡਰੇਸ਼ਨ ਪੰਜਾਬ ਵਲੋਂ ਆਪਣੀਆਂ ਹੱਕੀ ਮੰਗਾਂ ਦੀ ਪੂਰਤੀ ਅਤੇ ਅਗਲੇ ਸੰਘਰਸ਼ ਦੀ ਰਣਨੀਤੀ ਉਲੀਕਣ ਲਈ ਪਿੰਡ ਕਾਂਝਲਾ ਵਿਖੇ ਤਪ ਅਸਥਾਨ ਬਾਬਾ ਜਗਤ ਸਿੰਘ ਜੀ ਜੱਗਾ ਵਾਲੇ ਵਿਖੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਕਾਂਝਲਾ ਦੀ ਅਗਵਾਈ ਹੇਠ ਅਹਿਮ ਮੀਟਿੰਗ ਕੀਤੀ ਗਈ। ਇਸ ਤੋਂ ਪਹਿਲਾਂ ਡਿੱਪੂ ਹੋਲਡਰਾਂ ਦੇ ਸੰਘਰਸ਼ ਦੀ ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਨਾਲ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।

Ad Position 21
No active advertisement
ਡੀਪੂ ਹੋਲਡਰਾਂ ਵਲੋਂ ਕੀਤੀ ਗਈ ਮੀਟਿੰਗ ਦਾ ਦ੍ਰਿਸ਼ l ਤਸਵੀਰ-ਦਮਦਮੀ 28-10-2026
ਮਸਤੂਆਣਾ ਸਾਹਿਬ, 27 ਅਕਤੂਬਰ (ਦਮਦਮੀ)-ਰਾਸ਼ਨ ਡਿੱਪੂ ਹੋਲਡਰ ਫੈਡਰੇਸ਼ਨ ਪੰਜਾਬ ਵਲੋਂ ਆਪਣੀਆਂ ਹੱਕੀ ਮੰਗਾਂ ਦੀ ਪੂਰਤੀ ਅਤੇ ਅਗਲੇ ਸੰਘਰਸ਼ ਦੀ ਰਣਨੀਤੀ ਉਲੀਕਣ ਲਈ ਪਿੰਡ ਕਾਂਝਲਾ ਵਿਖੇ ਤਪ ਅਸਥਾਨ ਬਾਬਾ ਜਗਤ ਸਿੰਘ ਜੀ ਜੱਗਾ ਵਾਲੇ ਵਿਖੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਕਾਂਝਲਾ ਦੀ ਅਗਵਾਈ ਹੇਠ ਅਹਿਮ ਮੀਟਿੰਗ ਕੀਤੀ ਗਈ। ਇਸ ਤੋਂ ਪਹਿਲਾਂ ਡਿੱਪੂ ਹੋਲਡਰਾਂ ਦੇ ਸੰਘਰਸ਼ ਦੀ ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਨਾਲ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਬਾਬਾ ਬਲਜੀਤ ਸਿੰਘ ਫੱਕਰ ਮਸਤੂਆਣਾ ਸਾਹਿਬ ਵਾਲਿਆਂ ਨੇ ਸੰਗਤ ਨੂੰ ਗੁਰਮਤਿ ਵਿਚਾਰਾਂ ਨਾਲ ਜੋੜਿਆ। ਮੀਟਿੰਗ ਦੌਰਾਨ ਪੰਜਾਬ ਸਰਕਾਰ ਵਲੋਂ ਡਿੱਪੂ ਹੋਲਡਰਾਂ ਦੀਆਂ ਮੰਗਾਂ ਪ੍ਰਤੀ ਅਪਣਾਏ ਜਾ ਰਹੇ ਰਵੱਈਏ ‘ਤੇ ਰੋਸ ਪ੍ਰਗਟ ਕਰਦਿਆਂ ਪਹਿਲੀ ਨਵੰਬਰ ਤੋਂ ਸਮੁੱਚੇ ਪੰਜਾਬ ਵਿੱਚ ਸੂਬਾ ਪੱਧਰੀ ਹੜਤਾਲ ਕਰਨ ਦਾ ਫ਼ੈਸਲਾ ਕੀਤਾ ਗਿਆ। ਇਸ ਦੇ ਨਾਲ ਹੀ ਜਲਦ ਹੀ ਧੂਰੀ ਵਿਖੇ ਮੁੱਖ ਮੰਤਰੀ ਦੇ ਦਫ਼ਤਰ ਅੱਗੇ ਪੱਕਾ ਮੋਰਚਾ ਲਾਉਣ ਦਾ ਐਲਾਨ ਵੀ ਕੀਤਾ ਗਿਆ। ਫੈਡਰੇਸ਼ਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਕਾਂਝਲਾ ਨੇ ਕਿਹਾ ਕਿ ਡਿੱਪੂ ਹੋਲਡਰ ਲੰਮੇ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਦੇ ਹੱਲ ਦੀ ਉਡੀਕ ਕਰ ਰਹੇ ਹਨ, ਪਰ ਸਰਕਾਰ ਵਲੋਂ ਇਨ੍ਹਾਂ ਨੂੰ ਲਗਾਤਾਰ ਲਟਕਾਇਆ ਜਾ ਰਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਪਹਿਲੀ ਨਵੰਬਰ ਤੋਂ ਹੜਤਾਲ ਹਰ ਹਾਲਤ ’ਚ ਕੀਤੀ ਜਾਵੇਗੀ । ਮੀਟਿੰਗ ਨੂੰ ਸੰਤੋਖ ਸਿੰਘ ਬਠਿੰਡਾ, ਪਰਮਜੀਤ ਸਿੰਘ ਹਾਂਡਾ ਸੁਨਾਮ, ਬਿੰਦਰ ਸਿੰਘ ਉੱਗੋਕੇ, ਹਰਿ ਕ੍ਰਿਸ਼ਨ ਅਬੋਹਰ, ਅਮਰਜੀਤ ਸਿੰਘ ਪਟਿਆਲਾ, ਬਲਜੀਤ ਸਿੰਘ ਜ਼ੀਰਾ, ਰਘਵੀਰ ਸਿੰਘ ਨੰਬਰਦਾਰ, ਮੁਲਖਾ ਸਿੰਘ ਸਰਪੰਚ, ਹਰਜਿੰਦਰ ਸਿੰਘ ਬਿੱਟੂ ਸ਼ੇਰਪੁਰ, ਸੁਖਵਿੰਦਰ ਸਿੰਘ ਭੋਲਾ ਸੰਗਰੂਰ, ਬਿੱਟੂ ਬਾਠ ਫ਼ਿਰੋਜ਼ਪੁਰ, ਕਰਮਜੀਤ ਸਿੰਘ ਮਲੇਰਕੋਟਲਾ, ਪਰਮਜੀਤ ਸਿੰਘ ਲੁਧਿਆਣਾ, ਰਜਿੰਦਰ ਸਿੰਘ ਫ਼ਿਰੋਜ਼ਪੁਰ, ਸੁਖਪ੍ਰੀਤ ਸਿੰਘ ਲਹਿਰਾਗਾਗਾ, ਬਲਵਿੰਦਰ ਸਿੰਘ ਭਾਈ ਰੂਪਾ, ਮੋਹਨ ਲਾਲ ਗੁਰਦਾਸਪੁਰ ਅਤੇ ਸੁਦਾਗਰ ਅਲੀ ਮਲੇਰਕੋਟਲਾ ਸਮੇਤ ਹੋਰਨਾਂ ਆਗੂਆਂ ਨੇ ਸੰਬੋਧਨ ਕੀਤਾ। ਇਸ ਮੌਕੇ ਦਰਸ਼ਨ ਸਿੰਘ ਕਲੇਰ ਪ੍ਰਧਾਨ ਗੁਰਦੁਆਰਾ ਝਿੜਾ ਸਾਹਿਬ, ਅਵਤਾਰ ਸਿੰਘ ਕਾਂਝਲਾ, ਮੁਹੰਮਦ ਅਲੀ ਮਲੇਰਕੋਟਲਾ, ਕਰਨੈਲ ਸਿੰਘ ਲੌਂਗੋਵਾਲ, ਗੁਰਮੇਲ ਸਿੰਘ ਚੋਟੀਆ, ਧਰਮ ਸਿੰਘ ਸ਼ੇਰੋਂ ਅਤੇ ਜਸਵੀਰ ਸਿੰਘ ਸ਼ੇਰੋਂ ਸਮੇਤ ਵੱਖ-ਵੱਖ ਇਲਾਕਿਆਂ ਦੇ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਦਾ ਵਿਰੋਧ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਉਤਸ਼ਾਹ ਨਾਲ ਮਨਾਇਆ
Ad Position 24