29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਭੰਮੇ ਕਲਾਂ ਦੇ ਨੌਜਵਾਨ ਦੀ ਮੌਤ ਮਾਮਲੇ ’ਚ ਕਿਸਾਨ ਯੂਨੀਅਨ ਵਲੋਂ ਥਾਣਾ ਭਵਾਨੀਗੜ੍ਹ ਅੱਗੇ ਧਰਨਾ

ਭਵਾਨੀਗੜ੍ਹ, 28 ਅਕਤੂਬਰ (ਲਖਵਿੰਦਰ ਪਾਲ ਗਰਗ, ਰਣਧੀਰ ਸਿੰਘ ਫੱਗੂਵਾਲਾ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਸੂਬਾ ਕਮੇਟੀ ਦੇ ਸੱਦੇ ’ਤੇ ਮਾਨਸਾ ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਵਿਖੇ ਨੌਜਵਾਨ ਦਲਜੀਤ ਸਿੰਘ ਦੀ ਮੌਤ ਤੋਂ ਬਾਅਦ ਪੁਲਿਸ ਵਲੋਂ ਪਰਿਵਾਰ ਤੋਂ ਮ੍ਰਿਤਕ ਦੇਹ ਜ਼ਬਰਦਸਤੀ ਲਿਜਾਣ ਦੇ ਦੋਸ਼ਾਂ ਖ਼ਿਲਾਫ਼ ਥਾਣਾ ਭਵਾਨੀਗੜ੍ਹ ਅੱਗੇ ਧਰਨਾ ਦਿੱਤਾ ਗਿਆ। ਇਸ ਦੌਰਾਨ ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਅਤੇ ਪੁਲਿਸ ਦੀ ਕਾਰਵਾਈ ਦੀ ਨਿਖੇਧੀ ਕਰਦਿਆਂ ਮ੍ਰਿਤਕ ਦੇਹ ਪਰਿਵਾਰ ਨੂੰ ਸੌਂਪਣ, ਪੀੜਤ ਪਰਿਵਾਰ ਨੂੰ 10 ਲੱਖ ਰੁਪਏ ਮੁਆਵਜ਼ਾ ਦੇਣ ਅਤੇ ਨੌਜਵਾਨ ਨੂੰ ਨਸ਼ਾ ਵੇਚਣ ਵਾਲੇ ਵਿਅਕਤੀ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ।

Ad Position 21
No active advertisement
ਅਜੀਤ ਡੈਸਕ 29-10-2026
ਭਵਾਨੀਗੜ੍ਹ, 28 ਅਕਤੂਬਰ (ਲਖਵਿੰਦਰ ਪਾਲ ਗਰਗ, ਰਣਧੀਰ ਸਿੰਘ ਫੱਗੂਵਾਲਾ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਸੂਬਾ ਕਮੇਟੀ ਦੇ ਸੱਦੇ ’ਤੇ ਮਾਨਸਾ ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਵਿਖੇ ਨੌਜਵਾਨ ਦਲਜੀਤ ਸਿੰਘ ਦੀ ਮੌਤ ਤੋਂ ਬਾਅਦ ਪੁਲਿਸ ਵਲੋਂ ਪਰਿਵਾਰ ਤੋਂ ਮ੍ਰਿਤਕ ਦੇਹ ਜ਼ਬਰਦਸਤੀ ਲਿਜਾਣ ਦੇ ਦੋਸ਼ਾਂ ਖ਼ਿਲਾਫ਼ ਥਾਣਾ ਭਵਾਨੀਗੜ੍ਹ ਅੱਗੇ ਧਰਨਾ ਦਿੱਤਾ ਗਿਆ। ਇਸ ਦੌਰਾਨ ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਅਤੇ ਪੁਲਿਸ ਦੀ ਕਾਰਵਾਈ ਦੀ ਨਿਖੇਧੀ ਕਰਦਿਆਂ ਮ੍ਰਿਤਕ ਦੇਹ ਪਰਿਵਾਰ ਨੂੰ ਸੌਂਪਣ, ਪੀੜਤ ਪਰਿਵਾਰ ਨੂੰ 10 ਲੱਖ ਰੁਪਏ ਮੁਆਵਜ਼ਾ ਦੇਣ ਅਤੇ ਨੌਜਵਾਨ ਨੂੰ ਨਸ਼ਾ ਵੇਚਣ ਵਾਲੇ ਵਿਅਕਤੀ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ। ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਸੂਬਾ ਆਗੂ ਜਗਤਾਰ ਸਿੰਘ ਕਾਲਾਝਾੜ, ਬਲਾਕ ਆਗੂ ਬਲਵਿੰਦਰ ਸਿੰਘ ਘਨੌੜ, ਜਸਵੀਰ ਸਿੰਘ ਗੱਗੜਪੁਰ, ਹਰਜਿੰਦਰ ਸਿੰਘ ਘਰਾਚੋਂ, ਕਸ਼ਮੀਰ ਸਿੰਘ ਆਲੋਅਰਖ, ਸਤਵਿੰਦਰ ਸਿੰਘ ਘਰਾਚੋਂ ਅਤੇ ਕਰਮ ਚੰਦ ਪੰਨਵਾਂ ਨੇ ਕਿਹਾ ਕਿ ਨੌਜਵਾਨ ਦੀ ਮੌਤ ਤੋਂ ਬਾਅਦ ਪਰਿਵਾਰ ਹਾਲੇ ਸਦਮੇ ਵਿੱਚ ਸੀ ਕਿ ਪੁਲਿਸ ਵਲੋਂ ਮ੍ਰਿਤਕ ਦੇਹ ਲਿਜਾਣ ਦੀ ਕਾਰਵਾਈ ਕੀਤੀ ਗਈ। ਉਨ੍ਹਾਂ ਦੋਸ਼ ਲਾਇਆ ਕਿ ਪੁਲਿਸ ਨੇ ਪੀੜਤ ਪਰਿਵਾਰ ਨਾਲ ਧੱਕੇਸ਼ਾਹੀ ਕੀਤੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਅਤੇ ਪੁਲਿਸ ਨੇ ਆਪਣਾ ਰਵੱਈਆ ਨਾ ਬਦਲਿਆ ਅਤੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਜਥੇਬੰਦੀ ਵਲੋਂ ਸੰਘਰਸ਼ ਤੇਜ਼ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਕਮਲ ਧਾਲੀਵਾਲ ਵਲੋਂ ਅਮਰਗੜ੍ਹ ਹਲਕੇ ਦੀਆਂ ਵੱਖ-ਵੱਖ ਮੰਡੀਆਂ ਦਾ ਦੌਰਾ ਅਗਲੀ ਖ਼ਬਰ ਜਹਾਂਗੀਰ ’ਚ ਮੋਰਚੇ ਦੌਰਾਨ ਸਿਮਰਤ ਖੰਗੂੜਾ ਪੁਲਿਸ ਹਿਰਾਸਤ ’ਚ ਲਏ
Ad Position 24