ਬੀ . ਕੇ . ਯੂ . ਉਗਰਾਹਾਂ ਜਥੇਬੰਦੀ ਵਲੋਂ ਥਾਣਾ ਮੂਨਕ ਅੱਗੇ ਦਿੱਤਾ ਰੋਸ ਧਰਨਾ
ਮੂਨਕ, 28 ਅਕਤੂਬਰ (ਪ੍ਰਵੀਨ ਮਦਾਨ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜਥੇਬੰਦੀ ਵਲੋਂ ਮਾਨਸਾ ਜ਼ਿਲ੍ਹੇ ਦੇ ਪਿੰਡ ਭੰਮਣ ਕਲਾਂ ਵਿਖੇ ਪੰਜਾਬ ਪੁਲਿਸ ਵਲੋਂ ਲੋਕਾਂ ਦੇ ਕਿੱਤੇ ਗਏ ਅੰਨ੍ਹੇਵਾਹ ਤਸ਼ੱਦਦ ਦੇ ਰੋਸ ਵਜੋਂ ਅੱਜ ਪੰਜਾਬ ਭਰ ਦੇ ਸਾਰੇ ਥਾਣਿਆਂ ਅੱਗੇ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ। ਜਥੇਬੰਦੀ ਦੇ ਇਸ ਪ੍ਰੋਗਰਾਮ ਨੂੰ ਲਾਗੂ ਕਰਦਿਆਂ ਬਲਾਕ ਮੂਨਕ ਦੇ ਕਿਸਾਨਾਂ ਬਲਾਕ ਪ੍ਰਧਾਨ ਸੁਖਦੇਵ ਸਿੰਘ ਕੜੈਲ ਦੀ ਅਗਵਾਈ ਹੇਠ ਥਾਣਾ ਮੂਨਕ ਅੱਗੇ ਧਰਨਾ ਦਿੱਤਾ ਗਿਆ।
ਮੂਨਕ, 28 ਅਕਤੂਬਰ (ਪ੍ਰਵੀਨ ਮਦਾਨ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜਥੇਬੰਦੀ ਵਲੋਂ ਮਾਨਸਾ ਜ਼ਿਲ੍ਹੇ ਦੇ ਪਿੰਡ ਭੰਮਣ ਕਲਾਂ ਵਿਖੇ ਪੰਜਾਬ ਪੁਲਿਸ ਵਲੋਂ ਲੋਕਾਂ ਦੇ ਕਿੱਤੇ ਗਏ ਅੰਨ੍ਹੇਵਾਹ ਤਸ਼ੱਦਦ ਦੇ ਰੋਸ ਵਜੋਂ ਅੱਜ ਪੰਜਾਬ ਭਰ ਦੇ ਸਾਰੇ ਥਾਣਿਆਂ ਅੱਗੇ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ। ਜਥੇਬੰਦੀ ਦੇ ਇਸ ਪ੍ਰੋਗਰਾਮ ਨੂੰ ਲਾਗੂ ਕਰਦਿਆਂ ਬਲਾਕ ਮੂਨਕ ਦੇ ਕਿਸਾਨਾਂ ਬਲਾਕ ਪ੍ਰਧਾਨ ਸੁਖਦੇਵ ਸਿੰਘ ਕੜੈਲ ਦੀ ਅਗਵਾਈ ਹੇਠ ਥਾਣਾ ਮੂਨਕ ਅੱਗੇ ਧਰਨਾ ਦਿੱਤਾ ਗਿਆ। ਬਲਾਕ ਦੇ ਕਿਸਾਨ ਆਗੂਆਂ ਨੇ ਧਰਨਾ ’ਚ ਸ਼ਾਮਿਲ ਹੋਏ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ 27 ਅਕਤੂਬਰ ਨੂੰ ਪਿੰਡ ਭੰਮਣ ਕਲਾਂ ਦੇ ਨੌਜਵਾਨ ਦੀ ਮੈਡੀਕਲ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਮੌਤ ਹੋ ਜਾਂਦੀ ਹੈ ਤਾਂ ਗੁੱਸੇ ਵਿੱਚ ਆਏ ਲੋਕਾਂ ਨੇ ਨੌਜਵਾਨ ਦੀ ਲਾਸ਼ ਚੁੱਕ ਕੇ ਪਰਵਿੰਦਰ ਸਿੰਘ ਦੋ ਹੋਏ ਕਤਲ ਖਿਲਾਫ਼ ਜਿਹੜਾ ਮੋਰਚਾ ਕਾਫ਼ੀ ਦਿਨਾਂ ਤੋਂ ਮਾਨਸਾ ਸ਼ਹਿਰ ਵਿੱਚ ਚੱਲ ਰਿਹਾ ਹੈ, ਉਸ ’ਚ ਲੈ ਕੇ ਜਾਇਆ ਜਾ ਰਿਹਾ ਸੀ। ਤਾਂ ਪੁਲਿਸ ਨੇ ਸੜਕਾਂ ’ਤੇ ਨਾਕਾਬੰਦੀ ਕਰਕੇ ਤੇ ਨੌਜਵਾਨ ਦੀ ਲਾਸ਼ ਲੈ ਕੇ ਜਾ ਰਹੇ ਲੋਕਾਂ ਦੀ ਅੰਨ੍ਹੇਵਾਹ ਕੁੱਟਮਾਰ ਕੀਤੀ ਅਤੇ ਹਿਰਾਸਤ ਵਿੱਚ ਲੈ ਲਿਆ ਗਿਆ, ਜਿਸ ਤੋਂ ਬਾਅਦ ਪੁਲਿਸ ਨੇ ਲਾਸ਼ ਨੂੰ ਅਪਣੇ ਕਬਜ਼ੇ ਵਿੱਚ ਲੈ ਕੇ ਗਾਇਬ ਕਰ ਦਿੱਤਾ । ਪਰਿਵਾਰ ਨੂੰ ਅਜੇ ਤੱਕ ਇਹ ਨਹੀਂ ਪਤਾ ਕਿ ਉਨ੍ਹਾਂ ਦੇ ਮੁੰਡੇ ਦੀ ਲਾਸ਼ ਇਸ ਸਮੇਂ ਕਿੱਥੇ ਹੈ । ਇੱਥੋ ਤੱਕ ਕਿ ਮੁੰਡੇ ਦੇ ਪਿਓ ਨੂੰ ਹਿਰਾਸਤ ਵਿੱਚ ਲੈ ਕੇ ਜੇਲ੍ਹ ਵਿੱਚ ਬੰਦ ਕੀਤਾ ਹੋਇਆ ਹੈ। ਪੁਲਿਸ ਨੇ ਅਪਣਾ ਤਸ਼ੱਦਦ ਜਾਰੀ ਰੱਖਦਿਆਂ ਉਸੇ ਰਾਤ ਪਰਵਿੰਦਰ ਸਿੰਘ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਲਗਾਤਾਰ ਚੱਲ ਰਹੇ ਧਰਨੇ ਨੂੰ ਵੀ ਖਦੇੜਣ ਦੀ ਕੋਸ਼ਿਸ਼ ਕੀਤੀ ਗਈ ਸੀ ।ਪਰ ਪੰਜਾਬ ਦੇ ਸਾਰੀਆਂ ਜਨਤਕ ਜਥੇਬੰਦੀਆਂ ਨੇ ਰਾਤ ਨੂੰ ਹੀ ਮਾਨਸਾ ਸ਼ਹਿਰ ਵੱਲ ਚਾਲੇ ਪਾ ਦਿੱਤੇ ਸੀ। ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਮੀਤ ਪ੍ਰਧਾਨ ਦੀ ਅਗਵਾਈ ਹੇਠ ਬਠਿੰਡਾ ਜ਼ਿਲ੍ਹਾ ਤੋਂ ਵੱਡਾ ਕਾਫ਼ਲਾ ਪੁਲਿਸ ਦੀਆਂ ਰੋਕਾਂ ਨੂੰ ਤੋੜਦਿਆਂ ਮਾਨਸਾ ਮੋਰਚੇ ਵਿੱਚ ਸ਼ਾਮਿਲ ਹੋਇਆ ਤੇ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਸਰਕਾਰ ਇਸ ਮੋਰਚੇ ਤੋਂ ਆਪਣੇ ਜਾਬਰ ਹੱਥਾਂ ਨੂੰ ਵਾਪਸ ਲਵੇ, ਨਹੀਂ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਬਲਾਕ ਆਗੂ ਬਲਵਿੰਦਰ ਮਨਿਆਣਾ, ਬੰਟੀ ਢੀਂਡਸਾ, ਰੋਸ਼ਨ ਮੂਨਕ, ਬੱਬੂ ਚੱਠਾ, ਕੁਲਦੀਪ ਗੁਲਾੜੀ ਤੇ ਰਿੰਕੂ ਮੂਨਕ ਨੇ ਵੀ ਸੰਬੋਧਨ ਕੀਤਾ।