ਇਨਸਾਫ਼ ਮੋਰਚੇ ’ਚ ਨੌਜਵਾਨ ਭਾਰਤ ਸਭਾ, ਬਲਾਕ ਲਹਿਰਾ ਦੇ ਨੌਜਵਾਨਾਂ ਨੇ ਕੀਤੀ ਸ਼ਮੂਲੀਅਤ
ਅਮਰਗੜ੍ਹ, 26 ਅਕਤੂਬਰ(ਜਤਿੰਦਰ ਮੰਨਵੀ,ਪਵਿੱਤਰ ਸਿੰਘ)-ਆਮ ਆਦਮੀ ਪਾਰਟੀ ਦੇ ਲੀਗਲ ਵਿੰਗ ਜ਼ਿਲ੍ਹਾ ਮਲੇਰਕੋਟਲਾ ਦੇ ਪ੍ਰਧਾਨ ਅਤੇ ਬਾਰ ਐਸੋਸੀਏਸ਼ਨ ਮਲੇਰਕੋਟਲਾ ਦੇ ਸਾਬਕਾ ਪ੍ਰਧਾਨ ਐਡਵੋਕੇਟ ਰਵਿੰਦਰ ਸਿੰਘ ਢੀਂਡਸਾ ਨੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹਲਕਾ ਅਮਰਗੜ੍ਹ ਤੋਂ ਆਪਣੀ ਉਮੀਦਵਾਰੀ ਦੀ ਦਾਅਵੇਦਾਰੀ ਮਜ਼ਬੂਤੀ ਨਾਲ ਪੇਸ਼ ਕਰ ਦਿੱਤੀ ਹੈ। ਇੱਕ ਵਿਸ਼ੇਸ਼ ਗੱਲਬਾਤ ਦੌਰਾਨ ਐਡਵੋਕੇਟ ਢੀਂਡਸਾ ਨੇ ਆਪਣੇ ਸਿਆਸੀ ਸਫ਼ਰ ’ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਉਹ ਪਾਰਟੀ ਦੇ ਉਨ੍ਹਾਂ ਮੁਢਲੇ ਅਤੇ ਟਕਸਾਲੀ ਆਗੂਆਂ ਚੋਂ ਇੱਕ ਹਨ, ਜਿਨ੍ਹਾਂ ਨੇ ਇਲਾਕੇ ਅੰਦਰ ਪਾਰਟੀ ਦੀ ਮਜ਼ਬੂਤ ਨੀਂਹ ਰੱਖਣ ਲਈ ਅਣਥੱਕ ਸੇਵਾਵਾਂ ਨਿਭਾਈਆਂ ਹਨ।
ਅਮਰਗੜ੍ਹ, 26 ਅਕਤੂਬਰ(ਜਤਿੰਦਰ ਮੰਨਵੀ,ਪਵਿੱਤਰ ਸਿੰਘ)-ਆਮ ਆਦਮੀ ਪਾਰਟੀ ਦੇ ਲੀਗਲ ਵਿੰਗ ਜ਼ਿਲ੍ਹਾ ਮਲੇਰਕੋਟਲਾ ਦੇ ਪ੍ਰਧਾਨ ਅਤੇ ਬਾਰ ਐਸੋਸੀਏਸ਼ਨ ਮਲੇਰਕੋਟਲਾ ਦੇ ਸਾਬਕਾ ਪ੍ਰਧਾਨ ਐਡਵੋਕੇਟ ਰਵਿੰਦਰ ਸਿੰਘ ਢੀਂਡਸਾ ਨੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹਲਕਾ ਅਮਰਗੜ੍ਹ ਤੋਂ ਆਪਣੀ ਉਮੀਦਵਾਰੀ ਦੀ ਦਾਅਵੇਦਾਰੀ ਮਜ਼ਬੂਤੀ ਨਾਲ ਪੇਸ਼ ਕਰ ਦਿੱਤੀ ਹੈ। ਇੱਕ ਵਿਸ਼ੇਸ਼ ਗੱਲਬਾਤ ਦੌਰਾਨ ਐਡਵੋਕੇਟ ਢੀਂਡਸਾ ਨੇ ਆਪਣੇ ਸਿਆਸੀ ਸਫ਼ਰ ’ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਉਹ ਪਾਰਟੀ ਦੇ ਉਨ੍ਹਾਂ ਮੁਢਲੇ ਅਤੇ ਟਕਸਾਲੀ ਆਗੂਆਂ ਚੋਂ ਇੱਕ ਹਨ, ਜਿਨ੍ਹਾਂ ਨੇ ਇਲਾਕੇ ਅੰਦਰ ਪਾਰਟੀ ਦੀ ਮਜ਼ਬੂਤ ਨੀਂਹ ਰੱਖਣ ਲਈ ਅਣਥੱਕ ਸੇਵਾਵਾਂ ਨਿਭਾਈਆਂ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਸਾਲ 2013 ਤੋਂ ਹੀ ਪਾਰਟੀ ਦੀ ਵਿਚਾਰਧਾਰਾ ਨਾਲ ਜੁੜੇ ਹੋਏ ਹਨ ਅਤੇ ਹਰ ਪਲੇਟਫਾਰਮ ‘ਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਸਿਰ ਤੋੜ ਮਿਹਨਤ ਕੀਤੀ ਹੈ। ਕਾਨੂੰਨੀ ਪੇਸ਼ੇ ਨਾਲ ਜੁੜੇ ਹੋਣ ਕਰਕੇ ਐਡਵੋਕੇਟ ਢੀਂਡਸਾ ਦਾ ਇਲਾਕੇ ਦੇ ਪਿੰਡਾਂ ਦੇ ਪੰਚਾਂ-ਸਰਪੰਚਾਂ ਅਤੇ ਮੁਹਤਬਰ ਸ਼ਖ਼ਸੀਅਤਾਂ ਨਾਲ ਗੂੜ੍ਹਾ ਅਤੇ ਮਾਣਮੱਤਾ ਰਾਬਤਾ ਹੈ। ਆਪਣੀ ਦਾਅਵੇਦਾਰੀ ਬਾਰੇ ਗੱਲ ਕਰਦਿਆਂ ਉਨ੍ਹਾਂ ਪੂਰੇ ਦ੍ਰਿੜ੍ਹ ਵਿਸ਼ਵਾਸ ਨਾਲ ਕਿਹਾ ਕਿ ਜੇਕਰ ਪਾਰਟੀ ਹਾਈਕਮਾਂਡ ਉਨ੍ਹਾਂ ਨੂੰ ਸੇਵਾ ਦਾ ਮੌਕਾ ਦਿੰਦੀ ਹੈ, ਤਾਂ ਉਹ ਇਸ ਸੀਟ ਨੂੰ ਜਿੱਤ ਕੇ ਪਾਰਟੀ ਦੀ ਝੋਲੀ ਵਿਚ ਪਾਉਣਗੇ। 28 ਐਸਐਨਜੀ27