28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਪਰੰਪਰਾਗਤ ਖੇਡਾਂ ਕਰਵਾਈਆਂ

ਸੁਨਾਮ ਊਧਮ ਸਿੰਘ ਵਾਲਾ, 28 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਸਥਾਨਕ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਦੇ ਐਨ. ਐਸ.

Ad Position 21
No active advertisement
ਅਜੀਤ ਡੈਸਕ 29-10-2026
ਸੁਨਾਮ ਊਧਮ ਸਿੰਘ ਵਾਲਾ, 28 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਸਥਾਨਕ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਦੇ ਐਨ.ਐਸ.ਐਸ. ਵਿਭਾਗ ਵਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਦੀ ਅਲਾਮਤ ਜਿਹੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ,ਖੇਡਾਂ ਨਾਲ ਜੋੜਨ ਅਤੇ ਤੰਦਰੁਸਤ ਜਿੰਦਗੀ ਜਿਉਣ ਦੇ ਮੰਤਵ ਨਾਲ ‘ਨਸ਼ਾ ਮੁਕਤ ਭਾਰਤ ਅਭਿਆਨ’ ਤਹਿਤ ਕਾਲਜ ਪ੍ਰਿੰਸੀਪਲ ਸ਼ਾਮ ਸੁੰਦਰ ਸ਼ਰਮਾ ਦੀ ਅਗਵਾਈ ਵਿਚ ਪਰੰਪਰਾਗਤ ਖੇਡਾਂ ਕਰਵਾਈਆਂ ਗਈਆਂ। ਖੇਡਾਂ ਦੀ ਸ਼ੁਰੂਆਤ ਵਲੰਟੀਅਰਾਂ ਵਲੋਂ ਕਾਲਜ ਦੇ ਖੇਡ ਮੈਦਾਨ ਦੀ ਸਫ਼ਾਈ ਕਰਨ ਉਪਰੰਤ ਕੀਤੀ ਗਈ। ਇਸ ਸਮੇ ਪੁਰਾਤਨ ਅਤੇ ਪਰੰਪਰਾਗਤ ਖੇਡਾਂ ਨੂੰ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਪਿੱਠੂ , ਗੀਟੇ, ਤਿੰਨ ਟੰਗੀ ਦੌੜ, ਖੋ-ਖੋ, ਰੱਸਾਕਸ਼ੀ, ਲੜਕਿਆਂ ਅਤੇ ਲੜਕੀਆਂ ਦੀ 100 ਮੀਟਰ ਦੌੜ ਅਤੇ ਲੜਕਿਆਂ ਦੀ 200 ਮੀਟਰ ਦੌੜ ਸਮੇਤ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਗਏ। ਵਿਦਿਆਰਥੀਆਂ ਅਤੇ ਵਲੰਟੀਅਰਾਂ ਨੇ ਇੰਨ੍ਹਾਂ ਮੁਕਾਬਲਿਆਂ ਵਿੱਚ ਪੂਰੇ ਉਤਸ਼ਾਹ ਨਾਲ ਭਾਗ ਲਿਆ ਅਤੇ ਪੁਰਾਣੀਆਂ, ਅਲੋਪ ਹੋ ਰਹੀਆਂ ਖੇਡਾਂ ਦਾ ਆਨੰਦ ਮਾਣਿਆ।ਇਸ ਸਮੇ ਹਾਜ਼ਰ ਵਿਦਿਆਰਥੀਆਂ ਅਤੇ ਵਲੰਟੀਅਰਾਂ ਨੇ ਨਸ਼ਾ ਮੁਕਤ ਭਾਰਤ ਦੀ ਸਿਰਜਣਾ ਵਿਚ ਆਪਣਾ ਯੋਗਦਾਨ ਪਾਉਣ ਦਾ ਪ੍ਰਣ ਵੀ ਲਿਆ। ਖੇਡ ਮੁਕਾਬਲਿਆਂ ਦੇ ਅੰਤ ਵਿੱਚ ਜੇਤੂ ਵਿਦਿਆਰਥੀਆਂ ਨੂੰ ਕਾਲਜ ਦੀ ਵਾਈਸ ਪ੍ਰਿੰਸੀਪਲ ਡਾ. ਅੰਚਲਾ ਸਿੰਗਲਾ, ਐਨ.ਐਸ.ਐਸ. ਪ੍ਰੋਗਰਾਮ ਅਫ਼ਸਰ ਡਾ. ਮਨੀਤਾ ਜੋਸ਼ੀ, ਪ੍ਰੋ. ਕਾਲਾ ਸਿੰਘ, ਪ੍ਰੋ. ਗੁਰਪ੍ਰੀਤ ਸਿੰਘ ਅਤੇ ਡਾ. ਮਨਪ੍ਰੀਤ ਹਾਂਡਾ ਵੱਲੋਂ ਸਨਮਾਨਿਤ ਕੀਤਾ ਗਿਆ। ਡਾ. ਕੁਲਦੀਪ ਸਿੰਘ ਬਾਹੀਆ ਨੇ ਰੱਸਾਕਸ਼ੀ ਅਤੇ ਦੌੜ ਮੁਕਾਬਲਿਆਂ ਵਿਚ ਜੱਜ ਵਜੋਂ ਆਪਣੀ ਭੂਮਿਕਾ ਨਿਭਾਈ।ਇਸ ਮੌਕੇ ਡਾ. ਪਰਮਿੰਦਰ ਕੌਰ, ਪ੍ਰੋ. ਸਿਮਰਨਜੀਤ ਕੌਰ, ਪ੍ਰੋ. ਦਲਜੀਤ ਸਿੰਘ ਅਤੇ ਮਨਪ੍ਰੀਤ ਖੁਰਮੀ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਖੇਡਾਂ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਦੇਣ ਦਾ ਸਾਧਨ-ਸੁਖਵੀਰ ਸਿੰਘ ਅਗਲੀ ਖ਼ਬਰ ਕੇ.ਸੀ.ਟੀ. ਕਾਲਜ ਫ਼ਤਹਿਗੜ੍ਹ ਵਿਖੇ 70ਵੀਆਂ ਰਾਜ ਪੱਧਰੀ ਤੀਰ ਅੰਦਾਜ਼ੀ ਖੇਡਾਂ ਦਾ ਸ਼ਾਨਦਾਰ ਆਗਾਜ਼
Ad Position 24