30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਵਿਦਿਆਰਥੀਆਂ ਨੇ ਗਹੀਰ ਐਗਰੋ ਇੰਡਸਟਰੀਜ਼ ਲਿਮਟਿਡ ਦਾ ਕੀਤਾ ਦੌਰਾ

ਸੁਨਾਮ ਊਧਮ ਸਿੰਘ ਵਾਲਾ, 29 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਸਥਾਨਕ ਡੀ. ਏ.

Ad Position 21
No active advertisement
ਵਿਦਿਆਰਥੀਆਂ ਨਾਲ ਗੱਲਬਾਤ ਕਰਦੇ ਹੋਏ ਗਹੀਰ ਐਗਰੋ ਇੰਡਸਟਰੀਜ਼ ਲਿਮਟਿਡ ਦੇ ਮੈਨੇਜਿੰਗ ਡਾਇਰੈਕਟਰ ਸੁਰਜੀਤ ਸਿੰਘ ਗਹੀਰ। ਤਸਵੀਰ-ਭੁੱਲਰ 30-10-2026
ਸੁਨਾਮ ਊਧਮ ਸਿੰਘ ਵਾਲਾ, 29 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਸਥਾਨਕ ਡੀ.ਏ.ਵੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ 9ਵੀਂ ਤੋਂ 12ਵੀਂ ਜਮਾਤ ਨੇ ਵਿਦਿਆਰਥੀਆਂ ਨੇ ਅਧਿਆਪਕਾ ਮਿਸ ਸਪਨਾ ਅਤੇ ਮਨਜੀਤ ਕੌਰ ਦੀ ਅਗਵਾਈ ਵਿਚ ਖੇਤੀਬਾੜੀ ਮਸ਼ੀਨਰੀ ਦੇ ਨਿਰਮਾਣ ਦੀ ਪ੍ਰਕਿਰਿਆ ਤੋਂ ਜਾਣੂ ਹੋਣ ਅਤੇ ਉਦਯੋਗਿਕ ਖੇਤਰ ਬਾਰੇ ਵਿਹਾਰਕ ਗਿਆਨ ਪ੍ਰਦਾਨ ਕਰਨ ਦੇ ਮੰਤਵ ਦੇ ਨਾਲ-ਨਾਲ ਉਤਪਾਦਨ ਦੀਆਂ ਵੱਖ-ਵੱਖ ਪ੍ਰਕਿਰਿਆਵਾਂ ਨੂੰ ਸਮਝਣ ਅਤੇ ਇਸ ਖੇਤਰ ਵਿਚ ਭਵਿੱਖ ਦੇ ਕੈਰੀਅਰ ਦੇ ਮੌਕਿਆਂ ਬਾਰੇ ਜਾਣਕਾਰੀ ਹਾਸਲ ਕਰਨ ਲਈ ਇਲਾਕੇ ਦੀ ਨਾਮਵਰ ਉਦਯੋਗਿਕ ਸੰਸਥਾ ਗਹੀਰ ਐਗਰੋ ਇੰਡਸਟਰੀਜ਼ ਲਿਮਟਿਡ ਦਾ ਦੌਰਾ ਕੀਤਾ। ਦੌਰੇ ਦੌਰਾਨ ਕੰਪਨੀ ਦੀ ਟੀਮ ਨੇ ਵਿਦਿਆਰਥੀਆਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਕੰਪਨੀ ਦੇ ਵੱਖ-ਵੱਖ ਉਤਪਾਦਨ ਵਿਭਾਗਾਂ ਦਾ ਦੌਰਾ ਕਰਵਾਇਆ। ਵਿਦਿਆਰਥੀਆਂ ਨੇ ਖੇਤੀਬਾੜੀ ਮਸ਼ੀਨਰੀ ਦੇ ਨਿਰਮਾਣ ਦੇ ਵੱਖ-ਵੱਖ ਪੜਾਵਾਂ ਨੂੰ ਨੇੜਿਓਂ ਦੇਖਿਆ ਅਤੇ ਉਤਪਾਦਨ ਪ੍ਰਕਿਰਿਆ, ਮਸ਼ੀਨਾਂ ਦੀ ਕਾਰਜ ਪ੍ਰਣਾਲੀ ਅਤੇ ਉਦਯੋਗਿਕ ਕੰਮਕਾਜ ਬਾਰੇ ਮਹੱਤਵਪੂਰਨ ਜਾਣਕਾਰੀ ਪ੍ਰਾਪਤ ਕੀਤੀ।ਇਸ ਉਦਯੋਗਿਕ ਦੌਰੇ ਨੇ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਅਸਲ ਉਦਯੋਗਿਕ ਮਾਹੌਲ ਦਾ ਤਜਰਬਾ ਪ੍ਰਦਾਨ ਕੀਤਾ। ਗਹੀਰ ਐਗਰੋ ਇੰਡਸਟਰੀਜ਼ ਲਿਮਟਿਡ ਦੇ ਮੈਨੇਜਿੰਗ ਡਾਇਰੈਕਟਰ ਸੁਰਜੀਤ ਸਿੰਘ ਗਹੀਰ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਤਕਨੀਕੀ ਸਿੱਖਿਆ, ਵਿਹਾਰਕ ਗਿਆਨ ਅਤੇ ਉਦਯੋਗਿਕ ਖੇਤਰ ਨਾਲ ਜੋੜਨ ਲਈ ਅਜਿਹੀਆਂ ਵਿਦਿਅਕ ਪਹਿਲਕਦਮੀਆਂ ਨੂੰ ਮਹੱਤਵ ਦਿੰਦੀ ਹੈ।
Ad Position 22
No active advertisement
ਪਿਛਲੀ ਖ਼ਬਰ ਘਰ-ਘਰ ਜਾ ਕੇ ਦਿੱਤਾ ਨਸ਼ਾ ਮੁਕਤੀ ਦਾ ਸੁਨੇਹਾ ਅਗਲੀ ਖ਼ਬਰ ਵਿਦੇਸ਼ ਜਾਣ ਦੇ ਚਾਹਵਾਨਾਂ ਲਈ ਨਵਾਂ ਵਰ੍ਹਾ ਸਹਾਈ ਰਹਿਣ ਦੀ ਪੂਰੀ ਸੰਭਾਵਨਾ-ਸੁਖਵਿੰਦਰ ਸਿੰਘ
Ad Position 24