31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਪੰਜਾਬ ਰਾਜ ਵਪਾਰੀ ਕਮਿਸ਼ਨ ਦਾ ਵੱਡਾ ਉਪਰਾਲਾ ਧੂਰੀ ਦੇ ਪ੍ਰਮੁੱਖ ਬਾਜ਼ਾਰਾਂ ’ਚ ਲੱਗਣਗੇ ਸੀ.ਸੀ.ਟੀ.ਵੀ. ਕੈਮਰੇ

ਧੂਰੀ, 30 ਅਕਤੂਬਰ (ਲਖਵੀਰ ਸਿੰਘ ਧਾਂਦਰਾ, ਸੰਜੇ ਲਹਿਰੀ)-ਪੰਜਾਬ ਰਾਜ ਵਪਾਰੀ ਕਮਿਸ਼ਨ ਧੂਰੀ ਵਲੋਂ ਸ਼ਹਿਰ ਦੇ ਵਪਾਰੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਬਾਜ਼ਾਰਾਂ ਵਿਚ ਸੁਰੱਖਿਅਤ ਮਾਹੌਲ ਸਿਰਜਣ ਲਈ ਧੂਰੀ ਸ਼ਹਿਰ ਦੇ ਪ੍ਰਮੁੱਖ ਬਾਜ਼ਾਰਾਂ ਅਤੇ ਸੜਕਾਂ ’ਤੇ ਸੀ. ਸੀ.

Ad Position 21
No active advertisement
ਅਜੀਤ ਡੈਸਕ 31-10-2026
ਧੂਰੀ, 30 ਅਕਤੂਬਰ (ਲਖਵੀਰ ਸਿੰਘ ਧਾਂਦਰਾ, ਸੰਜੇ ਲਹਿਰੀ)-ਪੰਜਾਬ ਰਾਜ ਵਪਾਰੀ ਕਮਿਸ਼ਨ ਧੂਰੀ ਵਲੋਂ ਸ਼ਹਿਰ ਦੇ ਵਪਾਰੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਬਾਜ਼ਾਰਾਂ ਵਿਚ ਸੁਰੱਖਿਅਤ ਮਾਹੌਲ ਸਿਰਜਣ ਲਈ ਧੂਰੀ ਸ਼ਹਿਰ ਦੇ ਪ੍ਰਮੁੱਖ ਬਾਜ਼ਾਰਾਂ ਅਤੇ ਸੜਕਾਂ ’ਤੇ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾਣਗੇ। ਇਸ ਤੋਂ ਇਲਾਵਾ ਸ਼ਹਿਰ ਦੇ ਸਾਰੇ 21 ਵਾਰਡਾਂ ’ਚ ਸਟਰੀਟ ਲਾਈਟਾਂ ਲਗਾਉਣ ਦੀ ਯੋਜਨਾ ਵੀ ਉਲੀਕੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਵਪਾਰੀ ਕਮਿਸ਼ਨ ਧੂਰੀ ਦੇ ਚੇਅਰਮੈਨ ਪੁਸ਼ਪਿੰਦਰ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਵਪਾਰੀਆਂ ਦੇ ਹਿੱਤਾਂ ਦੀ ਰਾਖੀ ਕਰਨ ਅਤੇ ਉਨ੍ਹਾਂ ਨੂੰ ਸੁਰੱਖਿਅਤ ਤੇ ਸੁਖਾਵਾਂ ਮਾਹੌਲ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਬਾਜ਼ਾਰਾਂ ਵਿੱਚ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਨਾਲ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਵਿੱਚ ਮਦਦ ਮਿਲੇਗੀ ਅਤੇ ਸਟਰੀਟ ਲਾਈਟਾਂ ਲੱਗਣ ਨਾਲ ਸ਼ਹਿਰ ਵਿੱਚ ਰਾਤ ਸਮੇਂ ਆਵਾਜਾਈ ਕਰਨ ਵਾਲੇ ਲੋਕਾਂ ਨੂੰ ਵੀ ਸਹੂਲਤ ਮਿਲੇਗੀ। ਉਨ੍ਹਾਂ ਦੱਸਿਆ ਕਿ ਸੀ.ਸੀ.ਟੀ.ਵੀ. ਕੈਮਰੇ ਮਲੇਰਕੋਟਲਾ ਰੋਡ ਮਾਰਕੀਟ (ਵਾਰਡ ਨੰਬਰ 03), ਧੂਰੀ-ਸੰਗਰੂਰ ਰੋਡ ਮਾਰਕੀਟ (ਵਾਰਡ ਨੰਬਰ 14), ਧੂਰੀ-ਕੱਕੜਵਾਲ ਰੋਡ ਮਾਰਕੀਟ (ਵਾਰਡ ਨੰਬਰ 11 ਅਤੇ 12), ਧੂਰੀ-ਭਲਵਾਨ ਰੋਡ ਮਾਰਕੀਟ (ਵਾਰਡ ਨੰਬਰ 04), ਧੂਰੀ-ਬਾਗੜੀਆਂ ਰੋਡ ਮਾਰਕੀਟ (ਵਾਰਡ ਨੰਬਰ 21), ਧੂਰੀ ਸਦਰ ਬਾਜ਼ਾਰ (ਵਾਰਡ ਨੰਬਰ 06), ਧੂਰੀ ਬੱਸ ਸਟੈਂਡ ਰੋਡ ਮਾਰਕੀਟ (ਵਾਰਡ ਨੰਬਰ 13) ਅਤੇ ਧੂਰੀ ਰਾਮਗੜ੍ਹੀਆ ਗੁਰਦੁਆਰਾ ਰੋਡ ਮਾਰਕੀਟ (ਵਾਰਡ ਨੰਬਰ 14) ਵਿਖੇ ਲਗਾਏ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਮਹਿੰਦੀ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਸੰਗਰੂਰ ਦਾ ਲੇਬਰ ਚੌਕ ਹੋਇਆ ਨਸ਼ਿਆਂ ਦੇ ਸਪਲਾਇਰਾਂ ਤੋਂ ਮੁਕਤ
Ad Position 24