31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਮਹਿੰਦੀ ਮੁਕਾਬਲਾ ਕਰਵਾਇਆ

ਚੀਮਾ ਮੰਡੀ, 30 ਅਕਤੂਬਰ (ਜਗਰਾਜ ਮਾਨ, ਗੁਰਜੀਤ ਸਿੰਘ ਚਹਿਲ)-ਐਮ. ਐਲ.

Ad Position 21
No active advertisement
ਅਜੀਤ ਡੈਸਕ 31-10-2026
ਚੀਮਾ ਮੰਡੀ, 30 ਅਕਤੂਬਰ (ਜਗਰਾਜ ਮਾਨ, ਗੁਰਜੀਤ ਸਿੰਘ ਚਹਿਲ)-ਐਮ.ਐਲ.ਜੀ. ਕਾਨਵੈਂਟ ਸਕੂਲ ਵਿੱਚ ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਮਹਿੰਦੀ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿੱਚ ਛੇਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੀ ਕਲਾ ਤੇ ਰਚਨਾਤਮਕਤਾ ਦਾ ਸੁੰਦਰ ਪ੍ਰਦਰਸ਼ਨ ਕੀਤਾ। ਮੁਕਾਬਲੇ ਨੂੰ ਦੋ ਵਰਗਾਂ ਵਿੱਚ ਵੰਡਿਆ ਗਿਆ। ਪਹਿਲੇ ਵਰਗ ਵਿੱਚ ਛੇਵੀਂ ਤੋਂ ਅੱਠਵੀਂ ਜਮਾਤ ਤੱਕ ਅਤੇ ਦੂਜੇ ਵਰਗ ਵਿੱਚ ਨੌਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ। ਜਿਸ ਵਿੱਚੋਂ ਪਹਿਲਾ ਸਥਾਨ ਕੋਮਲ ,ਦੂਜਾ ਸਥਾਨ ਸੁਮਨ ,ਤੀਜਾ ਸਥਾਨ ਗੁਰਿਤ ਕੌਰ ਅਤੇ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਨਤੀਜੇ ’ਚ ਪਹਿਲਾ ਸਥਾਨ ਕੀਰਤੀ ਅਤੇ ਅਰਸ਼ਪ੍ਰੀਤ, ਦੂਜਾ ਸਥਾਨ ਖੁਸ਼ਪ੍ਰੀਤ ਅਤੇ ਨਵਜੋਤ ਤੀਜਾ ਸਥਾਨ ਰਣਪ੍ਰੀਤ ਕੌਰ ਨੇ ਪ੍ਰਾਪਤ ਕੀਤਾ ।
Ad Position 22
No active advertisement
ਪਿਛਲੀ ਖ਼ਬਰ ਗੁਰੂਕੁਲ ਆਈ.ਟੀ.ਆਈ. ਸ਼ੇਰਪੁਰ ਵਿਖੇ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਕੈਂਪ ਲਗਾਇਆ ਅਗਲੀ ਖ਼ਬਰ ਪੰਜਾਬ ਰਾਜ ਵਪਾਰੀ ਕਮਿਸ਼ਨ ਦਾ ਵੱਡਾ ਉਪਰਾਲਾ ਧੂਰੀ ਦੇ ਪ੍ਰਮੁੱਖ ਬਾਜ਼ਾਰਾਂ ’ਚ ਲੱਗਣਗੇ ਸੀ.ਸੀ.ਟੀ.ਵੀ. ਕੈਮਰੇ
Ad Position 24