ਸ਼ਹੀਦ ਵਰਿੰਦਰ ਸਿੰਘ ਦਾ ਆਦਮ ਕੱਦ ਬੁੱਤ ਲਗਾਉਣ ਦੇ ਅਧਿਕਾਰੀਆਂ ਨੂੰ ਨਿਰਦੇਸ਼
ਗੌਰਵ ਗੋਇਲ ਅਤੇ ਸੀਨੀਅਰ ਆਗੂ ਸਨਮੀਕ ਸਿੰਘ ਹੈਨਰੀ ਨੇ ਥਾਂ ਦਾ ਕੀਤਾ ਨਿਰੀਖਣ
ਲਹਿਰਾਗਾਗਾ, 30 ਅਕਤੂਬਰ (ਅਸ਼ੋਕ ਗਰਗ)- ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਲਈ ਆਪਣੀ ਜਾਨ ਨਿਛਾਵਰ ਕਰਨ ਵਾਲੇ ਸ਼ਹੀਦਾਂ ਦਾ ਸਤਿਕਾਰ ਕਰਨਾ ਸਾਡਾ ਨੈਤਿਕ ਫਰਜ਼ ਹੈ। ਇਸੇ ਤਹਿਤ ਲਹਿਰਾਗਾਗਾ ਦੇ ਸ਼ਹੀਦ ਵਰਿੰਦਰ ਸਿੰਘ ਦਾ ਆਦਮ ਕੱਦ ਬੁੱਤ ਲਗਾਉਣ ਦੀ ਪ੍ਰਕਿਰਿਆ ਨੂੰ ਤੇਜ਼ ਕਰਦਿਆਂ ਕੈਬਨਿਟ ਮੰਤਰੀ ਬਰਿੰਦਰ ਗੋਇਲ ਦੇ ਪੁੱਤਰ ਗੌਰਵ ਗੋਇਲ ਅਤੇ ਸੀਨੀਅਰ ਆਗੂ ਸਨਮੀਕ ਸਿੰਘ ਹੈਨਰੀ ਨੇ ਨਗਰ ਕੌਂਸਲ ਦੇ ਕਾਰਜ ਸਾਧਕ ਅਫਸਰ ਰਮਨਦੀਪ ਸ਼ਰਮਾ ਅਤੇ ਸ਼ਹੀਦ ਦੇ ਪਰਿਵਾਰਕ ਮੈਂਬਰਾਂ ਨਾਲ ਮਿਲ ਕੇ ਲਹਿਰਾਗਾਗਾ-ਸੁਨਾਮ ਰੋਡ ਉੱਪਰ ਨਹਿਰ ਨੇੜੇ ਸਥਿਤ ਤਿਕੋਣੀ ਵਾਲੀ ਥਾਂ ਦਾ ਨਿਰੀਖਣ ਕੀਤਾ।
ਲਹਿਰਾਗਾਗਾ, 30 ਅਕਤੂਬਰ (ਅਸ਼ੋਕ ਗਰਗ)- ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਲਈ ਆਪਣੀ ਜਾਨ ਨਿਛਾਵਰ ਕਰਨ ਵਾਲੇ ਸ਼ਹੀਦਾਂ ਦਾ ਸਤਿਕਾਰ ਕਰਨਾ ਸਾਡਾ ਨੈਤਿਕ ਫਰਜ਼ ਹੈ। ਇਸੇ ਤਹਿਤ ਲਹਿਰਾਗਾਗਾ ਦੇ ਸ਼ਹੀਦ ਵਰਿੰਦਰ ਸਿੰਘ ਦਾ ਆਦਮ ਕੱਦ ਬੁੱਤ ਲਗਾਉਣ ਦੀ ਪ੍ਰਕਿਰਿਆ ਨੂੰ ਤੇਜ਼ ਕਰਦਿਆਂ ਕੈਬਨਿਟ ਮੰਤਰੀ ਬਰਿੰਦਰ ਗੋਇਲ ਦੇ ਪੁੱਤਰ ਗੌਰਵ ਗੋਇਲ ਅਤੇ ਸੀਨੀਅਰ ਆਗੂ ਸਨਮੀਕ ਸਿੰਘ ਹੈਨਰੀ ਨੇ ਨਗਰ ਕੌਂਸਲ ਦੇ ਕਾਰਜ ਸਾਧਕ ਅਫਸਰ ਰਮਨਦੀਪ ਸ਼ਰਮਾ ਅਤੇ ਸ਼ਹੀਦ ਦੇ ਪਰਿਵਾਰਕ ਮੈਂਬਰਾਂ ਨਾਲ ਮਿਲ ਕੇ ਲਹਿਰਾਗਾਗਾ-ਸੁਨਾਮ ਰੋਡ ਉੱਪਰ ਨਹਿਰ ਨੇੜੇ ਸਥਿਤ ਤਿਕੋਣੀ ਵਾਲੀ ਥਾਂ ਦਾ ਨਿਰੀਖਣ ਕੀਤਾ। ਇਸ ਮੌਕੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਸ਼ਹੀਦ ਦਾ ਬੁੱਤ ਲਗਾਉਣ ਲਈ ਲੋੜੀਂਦੀ ਬਿਉਂਤਬੰਦੀ ਤੁਰੰਤ ਮੁਕੰਮਲ ਕਰਕੇ 15 ਦਿਨਾਂ ਦੇ ਅੰਦਰ ਬੁੱਤ ਸਥਾਪਤ ਕਰਵਾਇਆ ਜਾਵੇ। ਜ਼ਿਕਰਯੋਗ ਹੈ ਕਿ ਜਨਵਰੀ 2022 ਵਿੱਚ ਛੱਤੀਸਗੜ੍ਹ ਦੇ ਨਕਸਲ ਪ੍ਰਭਾਵਿਤ ਸੁਕਮਾ ਜ਼ਿਲ੍ਹੇ ਦੇ ਜੰਗਲਾਂ ਵਿੱਚ ਨਕਸਲੀਆਂ ਨਾਲ ਹੋਏ ਮੁਕਾਬਲੇ ਦੌਰਾਨ ਲਹਿਰਾਗਾਗਾ ਦੇ 26 ਸਾਲਾ ਬਹਾਦਰ ਜਵਾਨ ਵਰਿੰਦਰ ਸਿੰਘ ਨੇ ਦੇਸ਼ ਦੀ ਰੱਖਿਆ ਕਰਦਿਆਂ ਸ਼ਹਾਦਤ ਦਾ ਜਾਮ ਪੀਤਾ ਸੀ। ਉਹ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀ.ਆਰ.ਪੀ.ਐੱਫ.) ਦੀ 208 ਕੋਬਰਾ ਕਮਾਂਡੋ ਬਟਾਲੀਅਨ ਵਿੱਚ ਤਾਇਨਾਤ ਸੀ। ਸ਼ਹੀਦ ਦੇ ਪਰਿਵਾਰ ਵਲੋਂ ਆਪਣੇ ਪੁੱਤਰ ਦੀ ਯਾਦ ਨੂੰ ਸਦੀਵੀ ਬਣਾਈ ਰੱਖਣ ਦੇ ਮਕਸਦ ਨਾਲ ਉਸ ਦਾ ਬੁੱਤ ਤਿਆਰ ਕਰਵਾਇਆ ਗਿਆ ਸੀ, ਪਰ ਨਗਰ ਕੌਂਸਲ ਵੱਲੋਂ ਬੁੱਤ ਸਥਾਪਤ ਕਰਨ ਲਈ ਮਨਜ਼ੂਰੀ ਨਾ ਮਿਲਣ ਕਾਰਨ ਇਹ ਮਾਮਲਾ ਲੰਮੇ ਸਮੇਂ ਤੋਂ ਲਟਕਿਆ ਹੋਇਆ ਸੀ।