01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਮੁੱਖ ਮੰਤਰੀ ਭਗਵੰਤ ਮਾਨ ਨੇ ਸਿੱਖਿਆ, ਰੁਜ਼ਗਾਰ ਅਤੇ ਪੰਜਾਬ ਦੀ ਤਰੱਕੀ ਨੂੰ ਦੱਸਿਆ ਸਰਕਾਰ ਦੀ ਮੁੱਖ ਤਰਜੀਹ

ਦਿੜ੍ਹਬਾ ਮੰਡੀ (ਸੰਗਰੂਰ), 31 ਅਕਤੂਬਰ (ਜਸਵੀਰ ਸਿੰਘ ਔਜਲਾ)-ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਵਲੋਂ ਸਿੱਖਿਆ ਅਤੇ ਰੁਜ਼ਗਾਰ ਦੇ ਖੇਤਰ ’ਚ ਅਜਿਹੇ ਬਦਲਾਅ ਲਿਆਂਦੇ ਜਾ ਰਹੇ ਹਨ, ਜਿਨ੍ਹਾਂ ਦਾ ਲਾਭ ਆਮ ਪਰਿਵਾਰਾਂ ਦੇ ਬੱਚਿਆਂ ਨੂੰ ਮਿਲੇਗਾ। ਉਨ੍ਹਾਂ ਦਾ ਮਕਸਦ ਹੈ ਕਿ ਪਿੰਡਾਂ ਦੇ ਆਮ ਘਰਾਂ ਦੇ ਧੀਆਂ-ਪੁੱਤ ਵੀ ਉੱਚ ਪੱਧਰੀ ਸਿੱਖਿਆ ਹਾਸਿਲ ਕਰਨ।

Ad Position 21
No active advertisement
ਪਿੰਡ ਮੌੜਾਂ ਵਿਖੇ ਸਟੇਡੀਅਮ ਦਾ ਉਦਘਾਟਨ ਕਰਨ ਪਿੱਛੋਂ ਇਕੱਠ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ। ਤਸਵੀਰ ਜਸਵੀਰ ਸਿੰਘ ਔਜਲਾ 01-11-2026
ਦਿੜ੍ਹਬਾ ਮੰਡੀ (ਸੰਗਰੂਰ), 31 ਅਕਤੂਬਰ (ਜਸਵੀਰ ਸਿੰਘ ਔਜਲਾ)-ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਵਲੋਂ ਸਿੱਖਿਆ ਅਤੇ ਰੁਜ਼ਗਾਰ ਦੇ ਖੇਤਰ ’ਚ ਅਜਿਹੇ ਬਦਲਾਅ ਲਿਆਂਦੇ ਜਾ ਰਹੇ ਹਨ, ਜਿਨ੍ਹਾਂ ਦਾ ਲਾਭ ਆਮ ਪਰਿਵਾਰਾਂ ਦੇ ਬੱਚਿਆਂ ਨੂੰ ਮਿਲੇਗਾ। ਉਨ੍ਹਾਂ ਦਾ ਮਕਸਦ ਹੈ ਕਿ ਪਿੰਡਾਂ ਦੇ ਆਮ ਘਰਾਂ ਦੇ ਧੀਆਂ-ਪੁੱਤ ਵੀ ਉੱਚ ਪੱਧਰੀ ਸਿੱਖਿਆ ਹਾਸਿਲ ਕਰਨ। ਅੱਜ ਹਲਕਾ ਦਿੜ੍ਹਬਾ ਦੇ ਪਿੰਡ ਮੌੜਾਂ ਵਿਖੇ ਮੁੱਖ ਮੰਤਰੀ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਵਲੋਂ ਦਿੱਤਾ ਜਾ ਰਿਹਾ ਪਿਆਰ ਅਤੇ ਵਿਸ਼ਵਾਸ ਹੀ ਉਨ੍ਹਾਂ ਦੀ ਸਰਕਾਰ ਦੀ ਸਭ ਤੋਂ ਵੱਡੀ ਤਾਕਤ ਹੈ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਅਤੇ ਪੰਜਾਬ ਨੂੰ ਵਿਕਾਸ ਦੀਆਂ ਨਵੀਆਂ ਲੀਹਾਂ ’ਤੇ ਲਿਜਾਣ ਲਈ ਲਗਾਤਾਰ ਯਤਨ ਕਰ ਰਹੀ ਹੈ। ਉਨ੍ਹਾਂ ਰਵਾਇਤੀ ਸਿਆਸੀ ਪਾਰਟੀਆਂ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਦੌਰ ਦੀ ਲੁੱਟ-ਖਸੁੱਟ ਵਾਲੀ ਰਾਜਨੀਤੀ ਤੋਂ ਵੱਖਰਾ ਉਨ੍ਹਾਂ ਦੀ ਸਰਕਾਰ ਦਾ ਉਦੇਸ਼ ਸਾਫ਼-ਸੁਥਰਾ ਪ੍ਰਸ਼ਾਸਨ, ਪਾਰਦਰਸ਼ਤਾ ਅਤੇ ਸੂਬੇ ਦੀ ਤਰੱਕੀ ਹੈ। ਮੁੱਖ ਮੰਤਰੀ ਵਲੋਂ ਪਿੰਡ ਵਿੱਚ ਕਰਵਾਈ ਗਈ ਲੋਕ ਮਿਲਣੀ ਦੌਰਾਨ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋਏ। ਇਸ ਮੌਕੇ ਮੁੱਖ ਮੰਤਰੀ ਨੇ ਸਭ ਤੋਂ ਪਹਿਲਾਂ ਪਿੰਡ ਵਿੱਚ ਤਿਆਰ ਕੀਤੇ ਗਏ ਸਟੇਡੀਅਮ ਦਾ ਉਦਘਾਟਨ ਕੀਤਾ ਅਤੇ ਇਸ ਨੂੰ ਪਿੰਡ ਵਾਸੀਆਂ ਨੂੰ ਸਮਰਪਿਤ ਕੀਤਾ। ਇਸ ਉਪਰੰਤ ਉਨ੍ਹਾਂ ਪਿੰਡ ਦੀ ਸੱਥ ਵਿੱਚ ਜੁੜੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਪਿੰਡ ਦੇ ਵਿਕਾਸ ਕਾਰਜਾਂ ਲਈ 51 ਲੱਖ ਰੁਪਏ ਦਾ ਚੈੱਕ ਭੇਟ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਮੁੜ ਖੁਸ਼ਹਾਲ ਅਤੇ ਤਰੱਕੀਸ਼ੀਲ ਬਣਾਉਣ ਲਈ ‘ਰੰਗਲਾ ਪੰਜਾਬ’ ਦਾ ਸੁਪਨਾ ਸਿਰਫ਼ ਨਾਅਰਾ ਨਹੀਂ, ਸਗੋਂ ਸਰਕਾਰ ਦਾ ਅਹਿਮ ਟੀਚਾ ਹੈ। ਇਸ ਟੀਚੇ ਨੂੰ ਹਕੀਕਤ ਵਿੱਚ ਬਦਲਣ ਲਈ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਪਿੰਡਾਂ ਦੇ ਵਿਕਾਸ ਨੂੰ ਸੂਬੇ ਦੀ ਤਰੱਕੀ ਦੀ ਬੁਨਿਆਦ ਦੱਸਦਿਆਂ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਣ ਦੀ ਗੱਲ ਵੀ ਰੱਖੀ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੀ ਸੰਬੋਧਨ ਕਰਦੇ ਕਿਹਾ ਪੰਜਾਬ ਸਰਕਾਰ ਨੇ ਪੰਜਾਬ ਵਿੱਚ ਵਿਕਾਸ ਕਾਰਜਾਂ ਦੀ ਹਨੇਰੀ ਲਿਆ ਦਿੱਤੀ ਹੈ ਤੇ ਇਕੱਲਾ ਹਲਕਾ ਦਿੜ੍ਹਬਾ ਵਿੱਚ ਨਹੀ ਸਾਰੇ ਪੰਜਾਬ ਵਿੱਚ ਸੜਕਾਂ ਦਾ ਛਾਲ ਵਿਛਾ ਦਿੱਤਾ ਹੈ ਪੰਜਾਬ ਦੇ ਹਰੇਕ ਪਿੰਡ ਦੇ ਕੱਚੇ ਪਹੇ ਨੂੰ ਪੱਕਾ ਕੀਤਾ ਗਿਆ ਹੈ ।ਇਸ ਮੌਕੇ ਵਿੱਤ ਮੰਤਰੀ ਦੇ ਪੀ.ਏ. ਤਪਿੰਦਰ ਸਿੰਘ ਸੋਹੀ,ਚੇਅਰਮੈਨ ਗੁਰਮੇਲ ਸਿੰਘ ਘਰਾਚੋਂ, ਹਰਮਿੰਦਰ ਸਿੰਘ ਛਾਜਲੀ ਚੇਅਰਮੈਨ ਮਾਰਕੀਟ ਕਮੇਟੀ ਸੂਲਰ ਘਰਾਟ, ਸਰਪੰਚ ਲਾਡਬੰਜਾਰਾ ਕਲਾਂ, ਅੰਮ੍ਰਿਤਪਾਲ ਖਡਿਆਲ ਕੋਠੇ ਸੋਸ਼ਲ ਮੀਡੀਆ ਇੰਚਾਰਜ, ਰਾਜਿੰਦਰ ਸਿੰਘ ਗੁੱਜਰਾਂ ਬਲਾਕ ਪ੍ਰਧਾਨ, ਬਲਵਿੰਦਰ ਕੌਰ ਸਰਪੰਚ ਲਾਡਬੰਜਾਰਾ ਕਲਾਂ, ਜਸਵੀਰ ਸਿੰਘ ਸਰਪੰਚ ਸਾਦੀਹਰੀ, ਸੰਦੀਪ ਸਿੰਘ ਸਰਪੰਚ ਖੇਤਲਾ, ਗੁਰਬਿਲਾਸ ਸਿੰਘ ਸਰਪੰਚ ਛਾਜਲੀ, ਸੂਬੇਦਾਰ ਲਾਭ ਸਿੰਘ ਸਰਪੰਚ ਖਡਿਆਲ ਆਦਿ ਆਗੂ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਗੁਲਜ਼ਾਰ ਸਿੰਘ ਤੂਰਬੰਜਾਰਾ ਦੇ ਪਰਿਵਾਰ ਨੂੰ ਕੇਂਦਰ ਸਰਕਾਰ ਵਲੋਂ ਸੁਰੱਖਿਆ ਅਗਲੀ ਖ਼ਬਰ ਮਲੇਰਕੋਟਲਾ ਪੁਲਿਸ ਵਿਭਾਗ ’ਚ ਵੱਡਾ ਫੇਰਬਦਲ, 7 ਪੁਲਿਸ ਅਧਿਕਾਰੀਆਂ ਦੇ ਤਬਾਦਲੇ
Ad Position 24