ਅਲੀਸ਼ੇਰ ਹਾਦਸੇ ਦੇ ਪੀੜਤ ਪਰਿਵਾਰਾਂ ਦੀ ਮਦਦ ਲਈ ਅੱਗੇ ਆਏ-ਹਾਰਦਿਕ ਨੈਨ
ਖਨੌਰੀ, 31 ਅਕਤੂਬਰ (ਬਲਵਿੰਦਰ ਸਿੰਘ ਥਿੰਦ)- ਪਿੰਡ ਅਲੀਸ਼ੇਰ ਵਿਖੇ ਜਾਖਲ ਰੋਡ ’ਤੇ ਮਨਰੇਗਾ ਤਹਿਤ ਕੰਮ ਕਰ ਰਹੇ ਮਜ਼ਦੂਰਾਂ ਨਾਲ ਵਾਪਰੇ ਦਰਦਨਾਕ ਸੜਕ ਹਾਦਸੇ ਦੇ ਪੀੜਤ ਪਰਿਵਾਰਾਂ ਦੀ ਮਦਦ ਲਈ ਹਾਰਦਿਕ ਸਿੰਘ ਨੈਨ ਗੁਲਾਡ਼ੀ ਵਲੋਂ ਪਹਿਲਕਦਮੀ ਕੀਤੀ ਗਈ ਹੈ। ਮਾਸਟਰ ਕਲੀ ਰਾਮ ਫਾਊਂਡੇਸ਼ਨ ਦੇ ਮਾਧਿਅਮ ਰਾਹੀਂ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਮਜ਼ਦੂਰਾਂ ਦੇ ਪਰਿਵਾਰਾਂ ਅਤੇ ਜ਼ਖ਼ਮੀਆਂ ਦੇ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਮੁਹੱਈਆ ਕਰਵਾਈ ਗਈ।
ਖਨੌਰੀ, 31 ਅਕਤੂਬਰ (ਬਲਵਿੰਦਰ ਸਿੰਘ ਥਿੰਦ)- ਪਿੰਡ ਅਲੀਸ਼ੇਰ ਵਿਖੇ ਜਾਖਲ ਰੋਡ ’ਤੇ ਮਨਰੇਗਾ ਤਹਿਤ ਕੰਮ ਕਰ ਰਹੇ ਮਜ਼ਦੂਰਾਂ ਨਾਲ ਵਾਪਰੇ ਦਰਦਨਾਕ ਸੜਕ ਹਾਦਸੇ ਦੇ ਪੀੜਤ ਪਰਿਵਾਰਾਂ ਦੀ ਮਦਦ ਲਈ ਹਾਰਦਿਕ ਸਿੰਘ ਨੈਨ ਗੁਲਾਡ਼ੀ ਵਲੋਂ ਪਹਿਲਕਦਮੀ ਕੀਤੀ ਗਈ ਹੈ। ਮਾਸਟਰ ਕਲੀ ਰਾਮ ਫਾਊਂਡੇਸ਼ਨ ਦੇ ਮਾਧਿਅਮ ਰਾਹੀਂ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਮਜ਼ਦੂਰਾਂ ਦੇ ਪਰਿਵਾਰਾਂ ਅਤੇ ਜ਼ਖ਼ਮੀਆਂ ਦੇ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਮੁਹੱਈਆ ਕਰਵਾਈ ਗਈ। ਇਸ ਦੇ ਨਾਲ ਹੀ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਖੇ ਇਲਾਜ ਅਧੀਨ ਜ਼ਖ਼ਮੀਆਂ ਦੀ ਸਿਹਤ ਅਤੇ ਇਲਾਜ ਸਬੰਧੀ ਲੋੜਾਂ ਦਾ ਵੀ ਜਾਇਜ਼ਾ ਲਿਆ ਗਿਆ। ਇਸ ਮੌਕੇ ਇਸ ਮੌਕੇ ਉਨ੍ਹਾਂ ਨੇ ਨਸ਼ਿਆਂ ਦੇ ਮੁੱਦੇ ’ਤੇ ਸਰਕਾਰ ਨੂੰ ਘੇਰਦਿਆਂ ਸਵਾਲ ਉਠਾਇਆ ਕਿ ਹਾਦਸੇ ਲਈ ਜ਼ਿੰਮੇਵਾਰ ਦੱਸੇ ਜਾ ਰਹੇ ਡਰਾਈਵਰ ਨੂੰ ਨਸ਼ਾ ਕਿੱਥੋਂ ਮਿਲਿਆ ਅਤੇ ਉਸ ਨੂੰ ਨਸ਼ਾ ਸਪਲਾਈ ਕਰਨ ਵਾਲੇ ਤਸਕਰਾਂ ਵਿਰੁੱਧ ਹੁਣ ਤੱਕ ਕੀ ਕਾਰਵਾਈ ਕੀਤੀ ਗਈ ਹੈ? ਉਨ੍ਹਾਂ ਮੰਗ ਕੀਤੀ ਕਿ ਨਸ਼ੇ ਦੀ ਸਪਲਾਈ ਕਰਨ ਵਾਲੇ ਵਿਅਕਤੀਆਂ ਅਤੇ ਵੱਡੇ ਤਸਕਰਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ।