ਲੋਮੇਸ਼ ਸ਼ਰਮਾ ਭਾਜਪਾ ਯੁਵਾ ਮੋਰਚਾ ਪੰਜਾਬ ਦੇ ਸੂਬਾ ਸਕੱਤਰ ਨਿਯੁਕਤ
ਮਾਲੇਰਕੋਟਲਾ, 1 ਨਵੰਬਰ ( ਮਨਜਿੰਦਰ ਸਿੰਘ ਸਰੌਦ) - ਜ਼ਿਲ੍ਹਾ ਮਾਲੇਰਕੋਟਲਾ ਦੇ ਸਾਬਕਾ ਜ਼ਿਲ੍ਹਾ ਯੁਵਾ ਪ੍ਰਧਾਨ ਲੋਮੇਸ਼ ਸ਼ਰਮਾ ਨੂੰ ਸੂਬਾ ਪੱਧਰੀ ਭਾਜਪਾ ਦੀ ਯੁਵਾ ਟੀਮ ‘ਚ ਸ਼ਾਮਿਲ ਕੀਤਾ ਹੈ । ਭਾਰਤੀ ਜਨਤਾ ਪਾਰਟੀ ਦੇ ਯੁਵਾ ਮੋਰਚਾ ਪੰਜਾਬ ਦੀ ਨਵੀਂ ਸੂਬਾ ਟੀਮ ਵਿੱਚ ਯੁਵਾ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਅਨੁਜ ਖੋਸਲਾ ਵੱਲੋਂ ਜਾਰੀ ਕੀਤੇ ਨਿਯੁਕਤੀ ਪੱਤਰ ਅਨੁਸਾਰ ਲੋਮੇਸ਼ ਸ਼ਰਮਾ ਨੂੰ ਭਾਜਪਾ ਯੁਵਾ ਮੋਰਚਾ ਪੰਜਾਬ ਦਾ ਸੂਬਾ ਸਕੱਤਰ ਨਿਯੁਕਤ ਕੀਤਾ ਗਿਆ ਹੈ ।
ਮਾਲੇਰਕੋਟਲਾ, 1 ਨਵੰਬਰ ( ਮਨਜਿੰਦਰ ਸਿੰਘ ਸਰੌਦ) - ਜ਼ਿਲ੍ਹਾ ਮਾਲੇਰਕੋਟਲਾ ਦੇ ਸਾਬਕਾ ਜ਼ਿਲ੍ਹਾ ਯੁਵਾ ਪ੍ਰਧਾਨ ਲੋਮੇਸ਼ ਸ਼ਰਮਾ ਨੂੰ ਸੂਬਾ ਪੱਧਰੀ ਭਾਜਪਾ ਦੀ ਯੁਵਾ ਟੀਮ ‘ਚ ਸ਼ਾਮਿਲ ਕੀਤਾ ਹੈ । ਭਾਰਤੀ ਜਨਤਾ ਪਾਰਟੀ ਦੇ ਯੁਵਾ ਮੋਰਚਾ ਪੰਜਾਬ ਦੀ ਨਵੀਂ ਸੂਬਾ ਟੀਮ ਵਿੱਚ ਯੁਵਾ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਅਨੁਜ ਖੋਸਲਾ ਵੱਲੋਂ ਜਾਰੀ ਕੀਤੇ ਨਿਯੁਕਤੀ ਪੱਤਰ ਅਨੁਸਾਰ ਲੋਮੇਸ਼ ਸ਼ਰਮਾ ਨੂੰ ਭਾਜਪਾ ਯੁਵਾ ਮੋਰਚਾ ਪੰਜਾਬ ਦਾ ਸੂਬਾ ਸਕੱਤਰ ਨਿਯੁਕਤ ਕੀਤਾ ਗਿਆ ਹੈ । ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸ਼੍ਰੀ ਕੇਵਲ ਸਿੰਘ ਢਿੱਲੋਂ ਦੀ ਮਨਜ਼ੂਰੀ ਨਾਲ ਯੁਵਾ ਮੋਰਚਾ ਦੀ ਨਵੀਂ ਟੀਮ ਵਿੱਚ ਵੱਖ-ਵੱਖ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ । ਇਸ ਟੀਮ ਵਿੱਚ ਲੋਮੇਸ਼ ਸ਼ਰਮਾ ਨੂੰ ਸੂਬਾ ਸਕੱਤਰ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ । ਯੁਵਾ ਮੋਰਚਾ ਦੀ ਸੂਬਾ ਟੀਮ ਵਿੱਚ ਨਵੀਆਂ ਨਿਯੁਕਤੀਆਂ ਨੌਜਵਾਨਾਂ ਨੂੰ ਸੰਗਠਨ ਨਾਲ ਜੋੜਨ ਅਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਮੰਨਿਆ ਜਾ ਰਿਹਾ ਹੈ । ਨੌਜਵਾਨ ਆਗੂ ਦੀ ਇਸ ਨਿਯੁਕਤੀ ਨੂੰ ਉਨ੍ਹਾਂ ਲਈ ਨਵੀਂ ਜ਼ਿੰਮੇਵਾਰੀ ਅਤੇ ਸਿਆਸੀ ਸੰਗਠਨ ਵਿੱਚ ਕੰਮ ਕਰਨ ਦਾ ਅਹਿਮ ਮੌਕਾ ਮੰਨਿਆ ਜਾ ਰਿਹਾ ਹੈ। ਲੋਮੇਸ਼ ਸ਼ਰਮਾ ਨੇ ਨਿਯੁਕਤੀ ‘ਤੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ ।