ਰਾਹੁਲ ਗਾਂਧੀ ਦਾ ਪੰਜਾਬ ਦੌਰਾ ਸੂਬੇ ਦੀ ਸਿਆਸਤ ’ਤੇ ਕੋਈ ਅਸਰ ਨਹੀਂ ਪਾ ਸਕੇਗਾ - ਭਰਾਜ
ਸੰਗਰੂਰ, 1 ਨਵੰਬਰ (ਧੀਰਜ ਪਸੋਰੀਆ ) - ਪੰਜਾਬ ਦੇ ਲੋਕ ਮੁੱਦਿਆਂ ਦੀ ਰਾਜਨੀਤੀ ਚਾਹੁੰਦੇ ਹਨ ਪਰ ਪੰਜਾਬ ਕਾਂਗਰਸ ਕੋਲ ਮੁੱਖ ਮੰਤਰੀ ਦੀ ਕੁਰਸੀ ਤੋਂ ਇਲਾਵਾ ਕੋਈ ਹੋਰ ਵਿਜਨ ਨਹੀਂ ਹੈ। ਇਹ ਪ੍ਰਗਟਾਵਾ ਕਰਦਿਆਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਪੰਜਾਬ ਕਾਂਗਰਸ ਦੇ ਸਾਰੇ ਸੀਨੀਅਰ ਆਗੂ ਮੁੱਖ ਮੰਤਰੀ ਦੀ ਕੁਰਸੀ ਦੇ ਪਿੱਛੇ ਦੌੜ ਰਹੇ ਹਨ।
ਸੰਗਰੂਰ, 1 ਨਵੰਬਰ (ਧੀਰਜ ਪਸੋਰੀਆ ) - ਪੰਜਾਬ ਦੇ ਲੋਕ ਮੁੱਦਿਆਂ ਦੀ ਰਾਜਨੀਤੀ ਚਾਹੁੰਦੇ ਹਨ ਪਰ ਪੰਜਾਬ ਕਾਂਗਰਸ ਕੋਲ ਮੁੱਖ ਮੰਤਰੀ ਦੀ ਕੁਰਸੀ ਤੋਂ ਇਲਾਵਾ ਕੋਈ ਹੋਰ ਵਿਜਨ ਨਹੀਂ ਹੈ। ਇਹ ਪ੍ਰਗਟਾਵਾ ਕਰਦਿਆਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਪੰਜਾਬ ਕਾਂਗਰਸ ਦੇ ਸਾਰੇ ਸੀਨੀਅਰ ਆਗੂ ਮੁੱਖ ਮੰਤਰੀ ਦੀ ਕੁਰਸੀ ਦੇ ਪਿੱਛੇ ਦੌੜ ਰਹੇ ਹਨ।ਇਸ ਦੌੜ ਦੇ ਕਾਰਨ ਹੀ ਇਹਨਾ ਵਿੱਚ ਕਾਟੋ ਕਲੇਸ ਵਧਿਆ ਹੋਇਆ ਹੈ।ਉਹਨਾਂ ਕਿਹਾ ਕਿ ਰਾਹੁਲ ਗਾਂਧੀ ਦਾ 4 ਨਵੰਬਰ ਦਾ ਪੰਜਾਬ ਦੌਰਾ ਸੂਬੇ ਦੀ ਸਿਆਸਤ ਤੇ ਕੋਈ ਅਸਰ ਨਹੀਂ ਪਾ ਸਕੇਗਾ ਕਿਉਂਕਿ ਪੰਜਾਬ ਦੇ ਲੋਕ ਕਾਂਗਰਸ ਦੀ ਸੋਚ ਤੋਂ ਪੂਰੀ ਤਰ੍ਹਾਂ ਸੁਚੇਤ ਹਨ,ਉਹਨਾਂ ਨੂੰ ਪਤਾ ਹੈ ਕਿ ਪੰਜਾਬ ਦੇ ਵਿਕਾਸ ਲਈ ਸੂਬੇ ਵਿੱਚ ਆਮ ਆਦਮੀ ਪਾਰਟੀ ਦਾ ਸਤਾ ਵਿੱਚ ਰਹਿਣਾ ਬਹੁਤ ਜਰੂਰੀ ਹੈ। ਆ ਰਹੀਆਂ ਵਿਧਾਨ ਸਭਾ ਚੋਣਾਂ ਬਾਰੇ ਗੱਲ ਕਰਦਿਆਂ ਵਿਧਾਇਕਾ ਭਰਾਜ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸਾਢੇ ਚਾਰ ਸਾਲਾਂ ਵਿੱਚ ਹੀ ਕੀਤੇ ਸਾਰੇ ਵਾਅਦੇ ਪੂਰੇ ਤਾਂ ਕੀਤੇ ਹੀ ਹਨ ਬਲਕਿ ਵਾਅਦਿਆਂ ਤੋਂ ਅੱਗੇ ਜਾ ਕੇ ਕੰਮ ਕੀਤਾ ਹੈ ਇਕੱਲੀ ਇਕੱਲੀ ਗਰੰਟੀ ਨੂੰ ਸਰਕਾਰ ਪੂਰਾ ਕਰ ਚੁੱਕੀ ਹੈ।