02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਡੀ.ਐੱਸ.ਪੀ. ਬਲਜੀਤ ਸਿੰਘ ਚੀਮਾ। ਰਾਹੁਲ ਗਾਂਧੀ ਦੀ 4 ਨਵੰਬਰ ਦੀ ਸੰਗਰੂਰ ਰੈਲੀ ਇਤਿਹਾਸਕ ਹੋਵੇਗੀ, ਬਣਾਏਗੀ ਨਵੇਂ ਕੀਰਤੀਮਾਨ-ਕਾਂਗਰਸੀ ਆਗੂ

ਟੱਲੇਵਾਲ, 1 ਨਵੰਬਰ (ਸੋਨੀ ਚੀਮਾ)-ਆਗਾਮੀ 4 ਨਵੰਬਰ ਨੂੰ ਸੰਗਰੂਰ ਵਿਖੇ ਹੋਣ ਜਾ ਰਹੀ ਕਾਂਗਰਸ ਪਾਰਟੀ ਦੀ ਵਿਸ਼ਾਲ ਰੈਲੀ ਨੂੰ ਲੈ ਕੇ ਹਲਕੇ ਦੇ ਕਾਂਗਰਸੀ ਵਰਕਰਾਂ ਅਤੇ ਆਗੂਆਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਹ ਸ਼ਬਦ ਐਡਵੋਕੇਟ ਬਲਦੇਵ ਸਿੰਘ ਪੇਧਨੀ ਪੀ.

Ad Position 21
No active advertisement
ਪਿੰਡ ਸੱਦੋਵਾਲ ਵਿਖੇ ਕਾਂਗਰਸੀ ਆਗੂ ਗੱਲਬਾਤ ਕਰਨ ਸਮੇਂ। ਤਸਵੀਰ : ਸੋਨੀ ਚੀਮਾ 02-11-2026
ਟੱਲੇਵਾਲ, 1 ਨਵੰਬਰ (ਸੋਨੀ ਚੀਮਾ)-ਆਗਾਮੀ 4 ਨਵੰਬਰ ਨੂੰ ਸੰਗਰੂਰ ਵਿਖੇ ਹੋਣ ਜਾ ਰਹੀ ਕਾਂਗਰਸ ਪਾਰਟੀ ਦੀ ਵਿਸ਼ਾਲ ਰੈਲੀ ਨੂੰ ਲੈ ਕੇ ਹਲਕੇ ਦੇ ਕਾਂਗਰਸੀ ਵਰਕਰਾਂ ਅਤੇ ਆਗੂਆਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਹ ਸ਼ਬਦ ਐਡਵੋਕੇਟ ਬਲਦੇਵ ਸਿੰਘ ਪੇਧਨੀ ਪੀ.ਸੀ.ਸੀ. ਡੈਲੀਗੇਟ ਮੈਂਬਰ, ਜਨਰਲ ਸੈਕਟਰੀ ਐਸ.ਸੀ . ਡਿਪਾਰਟਮੈਂਟ ਅਤੇ ਸਰਪੰਚ ਤੇਜਪਾਲ ਸਿੰਘ ਸੱਦੋਵਾਲ ਸਾਬਕਾ ਬਲਾਕ ਪ੍ਰਧਾਨ ਨੇ ਗੱਲਬਾਤ ਕਰਦਿਆਂ ਆਖੇ। ਉਨ੍ਹਾਂ ਦਾਅਵਾ ਕੀਤਾ ਕਿ ਸ੍ਰੀ ਰਾਹੁਲ ਗਾਂਧੀ ਦੀ ਅਗਵਾਈ ਵਿਚ ਹੋਣ ਵਾਲੀ ਇਹ ਰੈਲੀ ਇਲਾਕੇ ਦੇ ਸਿਆਸੀ ਇਤਿਹਾਸ ਵਿਚ ਨਵੇਂ ਕੀਰਤੀਮਾਨ ਸਥਾਪਿਤ ਕਰੇਗੀ ਅਤੇ ਸੂਬੇ ਦੀ ਸਿਆਸਤ ਨੂੰ ਇਕ ਨਵੀਂ ਦਿਸ਼ਾ ਦੇਵੇਗੀ। ਕਾਂਗਰਸੀ ਆਗੂਆਂ ਨੇ ਕਿਹਾ ਕਿ ਇਸ ਰੈਲੀ ਨੂੰ ਸਫਲ ਬਣਾਉਣ ਲਈ ਹਲਕੇ ਦੇ ਪਿੰਡਾਂ ਵਿਚ ਤਿਆਰੀਆਂ ਜੰਗੀ ਪੱਧਰ ’ਤੇ ਚੱਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਲੋਕਾਂ ਵਿਚ ਕੇਂਦਰ ਅਤੇ ਸੂਬਾ ਸਰਕਾਰ ਦੀਆਂ ਜਨਤਾ ਵਿਰੋਧੀ ਨੀਤੀਆਂ ਖ਼ਿਲਾਫ਼ ਭਾਰੀ ਰੋਸ ਹੈ ਅਤੇ ਲੋਕ ਹੁਣ ਰਾਹੁਲ ਗਾਂਧੀ ਦੀ ਸੋਚ ’ਤੇ ਭਰੋਸਾ ਜਤਾ ਰਹੇ ਹਨ। ਆਗੂ ਨੇ ਅੱਗੇ ਕਿਹਾ ਕਿ ਸੰਗਰੂਰ ਦੀ ਇਹ ਧਰਤੀ ਹਮੇਸ਼ਾ ਇਨਕਲਾਬੀ ਫ਼ੈਸਲਿਆਂ ਲਈ ਜਾਣੀ ਜਾਂਦੀ ਹੈ, ਅਤੇ 4 ਨਵੰਬਰ ਦਾ ਇਕੱਠ ਪਿਛਲੇ ਸਾਰੇ ਰਿਕਾਰਡ ਤੋੜ ਦੇਵੇਗਾ। ਉਨ੍ਹਾਂ ਹਲਕੇ ਦੇ ਸਮੂਹ ਵਰਕਰਾਂ ਅਤੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਰੈਲੀ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਤਾਂ ਜੋ ਲੋਕਾਂ ਦੀ ਆਵਾਜ਼ ਨੂੰ ਦੇਸ਼ ਪੱਧਰ ’ਤੇ ਹੋਰ ਮਜ਼ਬੂਤੀ ਨਾਲ ਬੁਲੰਦ ਕੀਤਾ ਜਾ ਸਕੇ। ਇਸ ਮੌਕੇ ਤੇਜਿੰਦਰ ਸਿੰਘ ਸਾਬਕਾ ਸਰਪੰਚ ਸੋਹੀਆਂ, ਜਗਰੂਪ ਸਿੰਘ ਕਲਾਲ ਮਾਜਰਾ, ਸਾਉਣ ਸਿੰਘ ਨਾਮਧਾਰੀ, ਪ੍ਰਗਟ ਸਿੰਘ ਠੀਕਰੀਵਾਲ, ਬਲਜੀਤ ਸਿੰਘ ਨਿਹਾਲੂਵਾਲ, ਪ੍ਰੀਤ ਬੀਹਲਾ, ਦਲਜੀਤ ਸਿੰਘ ਮਾਨ ਤੋਂ ਇਲਾਵਾ ਵੱਡੀ ਗਿਣਤੀ ਵਿਚ ਸਥਾਨਕ ਕਾਂਗਰਸੀ ਵਰਕਰ ਅਤੇ ਅਹੁਦੇਦਾਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਭਗਤ ਸਿੰਘ ਹਾਕੀ ਅਕੈਡਮੀ ਬਰਨਾਲਾ ਦੇ ਜੇਤੂ ਬੱਚਿਆਂ ਦਾ ਕੈਪਟਨ ਸਿੱਧੂ ਨੇ ਕੀਤਾ ਸਨਮਾਨ ਅਗਲੀ ਖ਼ਬਰ ਮੁੜ ਟਿਕਟ ਮਿਲਣ ’ਤੇ ਵਿਧਾਇਕ ਲਾਭ ਸਿੰਘ ਉੱਗੋਕੇ ਇਲਾਕੇ ਦੇ ਵੱਖ-ਵੱਖ ਧਾਰਮਿਕ ਅਸਥਾਨਾਂ ਵਿਖੇ ਹੋਏ ਨਤਮਸਤਕ
Ad Position 24