ਮੋਟਰਸਾਈਕਲਾਂ ਦੀ ਹੋਈ ਜ਼ਬਰਦਸਤ ਟੱਕਰ ’ਚ ਦੋ ਜ਼ਖ਼ਮੀ
ਤਪਾ ਮੰਡੀ, 1 ਨਵੰਬਰ (ਪ੍ਰਵੀਨ ਗਰਗ)-ਪਿੰਡ ਢਿਲਵਾਂ ਨੇੜੇ ਦੋ ਮੋਟਰਸਾਈਕਲਾਂ ਦੀ ਆਪਸੀ ਟੱਕਰ ਹੋਣ ਕਾਰਨ ਦੋ ਜਣਿਆਂ ਦੇ ਗੰਭੀਰ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਤਪਾ ਵਾਸੀ ਦਰਸ਼ਨ ਸਿੰਘ ਮੋਟਰਸਾਈਕਲ ਰਾਹੀਂ ਪਿੰਡ ਢਿਲਵਾਂ ਤੋਂ ਵਾਪਸ ਤਪਾ ਆ ਰਿਹਾ ਸੀ।
ਤਪਾ ਮੰਡੀ, 1 ਨਵੰਬਰ (ਪ੍ਰਵੀਨ ਗਰਗ)-ਪਿੰਡ ਢਿਲਵਾਂ ਨੇੜੇ ਦੋ ਮੋਟਰਸਾਈਕਲਾਂ ਦੀ ਆਪਸੀ ਟੱਕਰ ਹੋਣ ਕਾਰਨ ਦੋ ਜਣਿਆਂ ਦੇ ਗੰਭੀਰ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਤਪਾ ਵਾਸੀ ਦਰਸ਼ਨ ਸਿੰਘ ਮੋਟਰਸਾਈਕਲ ਰਾਹੀਂ ਪਿੰਡ ਢਿਲਵਾਂ ਤੋਂ ਵਾਪਸ ਤਪਾ ਆ ਰਿਹਾ ਸੀ। ਇਸੇ ਦੌਰਾਨ ਪਿੰਡ ਮੌੜ ਨਾਭਾ ਦਾ ਰਹਿਣ ਵਾਲਾ ਇਕ ਹੋਰ ਦਰਸ਼ਨ ਸਿੰਘ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਪਿੰਡ ਵੱਲ ਜਾ ਰਿਹਾ ਸੀ। ਜਦੋਂ ਦੋਵੇਂ ਪਿੰਡ ਢਿਲਵਾਂ ਨੇੜੇ ਪਹੁੰਚੇ ਤਾਂ ਉਨ੍ਹਾਂ ਦੇ ਮੋਟਰਸਾਈਕਲਾਂ ਦੀ ਆਪਸ ਵਿਚ ਜ਼ੋਰਦਾਰ ਟੱਕਰ ਹੋ ਗਈ। ਇਸ ਹਾਦਸੇ ’ਚ ਦੋਵੇਂ ਮੋਟਰਸਾਈਕਲ ਸਵਾਰ ਸੜਕ ’ਤੇ ਡਿਗ ਕੇ ਜ਼ਖ਼ਮੀ ਹੋ ਗਏ। ਘਟਨਾ ਤੋਂ ਬਾਅਦ ਆਸ-ਪਾਸ ਦੇ ਲੋਕਾਂ ਨੇ ਤੁਰੰਤ ਦੋਵਾਂ ਜ਼ਖ਼ਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਤਪਾ ਵਿਖੇ ਪਹੁੰਚਾਇਆ, ਜਿੱਥੇ ਡਾਕਟਰਾਂ ਵਲੋਂ ਉਨ੍ਹਾਂ ਨੂੰ ਮੱੁਢਲੀ ਸਹਾਇਤਾ ਦਿੱਤੀ ਗਈ।