02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਹੌਟਸਪੌਟਾਂ ’ਚ ਹੁਣ ਨਸ਼ਿਆਂ ਦੀ ਥਾਂ ਖੇਡਾਂ ਦੀ ਗੂੰਜ ਸੁਣੇਗੀ- ਡੀ.ਸੀ. ਤੇ ਐੱਸ.ਐੱਸ.ਪੀ. ਨੇ ਵਿਭਾਗਾਂ ਨੂੰ ਦਿੱਤੇ ਤੇਜ਼ੀ ਦੇ ਨਿਰਦੇਸ਼

ਮਲੇਰਕੋਟਲਾ, 2 ਨਵੰਬਰ (ਮੁਹੰਮਦ ਹਨੀਫ਼ ਥਿੰਦ)-ਨਸ਼ਿਆਂ ਦੀਆਂ ਸਰਗਰਮੀਆਂ ਪੱਖੋਂ ਸੰਵੇਦਨਸ਼ੀਲ ਇਲਾਕਿਆਂ ਨੂੰ ਸੁਰੱਖਿਅਤ, ਰੌਸ਼ਨ ਤੇ ਸਮਾਜਿਕ ਸਰਗਰਮੀਆਂ ਨਾਲ ਭਰਪੂਰ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਦੇ ਸਾਂਝੇ ਉਪਰਾਲੇ ਜਾਰੀ ਹਨ। ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਚੱਲ ਰਹੇ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਵਿਰਾਜ ਐੱਸ.

Ad Position 21
No active advertisement
ਅਜੀਤ ਡੈਸਕ 03-11-2026
ਮਲੇਰਕੋਟਲਾ, 2 ਨਵੰਬਰ (ਮੁਹੰਮਦ ਹਨੀਫ਼ ਥਿੰਦ)-ਨਸ਼ਿਆਂ ਦੀਆਂ ਸਰਗਰਮੀਆਂ ਪੱਖੋਂ ਸੰਵੇਦਨਸ਼ੀਲ ਇਲਾਕਿਆਂ ਨੂੰ ਸੁਰੱਖਿਅਤ, ਰੌਸ਼ਨ ਤੇ ਸਮਾਜਿਕ ਸਰਗਰਮੀਆਂ ਨਾਲ ਭਰਪੂਰ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਦੇ ਸਾਂਝੇ ਉਪਰਾਲੇ ਜਾਰੀ ਹਨ। ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਚੱਲ ਰਹੇ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਵਿਰਾਜ ਐੱਸ. ਤਿੜਕੇ ਨੇ ਵਿਭਾਗਾਂ ਨੂੰ ਕੰਮਾਂ ‘ਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਐੱਸ.ਐੱਸ.ਪੀ. ਹਰਕਮਲ ਪ੍ਰੀਤ ਸਿੰਘ ਖੱਖ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਦੇਸ਼ ਸਿਰਫ਼ ਹੌਟਸਪੌਟਾਂ ਦੀ ਭੌਤਿਕ ਦਿੱਖ ਬਦਲਣਾ ਨਹੀਂ, ਸਗੋਂ ਸਮਾਜਿਕ ਮਾਹੌਲ ‘ਚ ਸਕਾਰਾਤਮਕ ਬਦਲਾਅ ਲਿਆਉਣਾ ਹੈ, ਜਿੱਥੇ ਅਣਗਹਿਲੀ ਦੀ ਥਾਂ ਸੰਭਾਲ ਤੇ ਨਸ਼ਿਆਂ ਦੀ ਥਾਂ ਖੇਡਾਂ ਦੀ ਗੂੰਜ ਸੁਣਾਈ ਦੇਵੇ। ਮੀਟਿੰਗ ‘ਚ ਮਲੇਰਕੋਟਲਾ, ਅਹਿਮਦਗੜ੍ਹ ਤੇ ਸੰਦੌੜ ਦੇ ਹੌਟਸਪੌਟਾਂ ‘ਚ ਸਫ਼ਾਈ, ਝਾੜੀਆਂ ਦੀ ਕਟਾਈ, ਸਟਰੀਟ ਲਾਈਟਾਂ, ਸੀ.ਸੀ.ਟੀ.ਵੀ., ਚਾਰਦੀਵਾਰੀ ਤੇ ਖੇਡ ਮੈਦਾਨਾਂ ਦੇ ਨਵੀਨੀਕਰਨ ਦੀ ਸਮੀਖਿਆ ਹੋਈ। ਨਸ਼ਾ ਛੁਡਾਊ ਕੇਂਦਰ ਦੀ 30 ਬਿਸਤਰਿਆਂ ਦੀ ਸਮਰੱਥਾ ‘ਤੇ ਵੀ ਚਰਚਾ ਹੋਈ। ਐੱਸ.ਐੱਸ.ਪੀ. ਹਰਕਮਲਪ੍ਰੀਤ ਸਿੰਘ ਖੱਖ ਨੇ ਕਿਹਾ ਕਿ ਜ਼ੀਰੋ ਟਾਲਰੈਂਸ ਦੀ ਨੀਤੀ ਤਹਿਤ ਪੁਲਿਸ ਦ੍ਰਿੜ੍ਹਤਾ ਨਾਲ ਕੰਮ ਕਰ ਰਹੀ ਹੈ। ਪੰਜਾਬ ਦੀ ਜਵਾਨੀ ‘ਚ ਸਮਰੱਥਾ ਦੀ ਕੋਈ ਘਾਟ ਨਹੀਂ, ਲੋੜ ਸਿਰਫ਼ ਸਹੀ ਦਿਸ਼ਾ ਦੇਣ ਦੀ ਹੈ। ਉਨ੍ਹਾਂ ਨਾਗਰਿਕਾਂ ਨੂੰ ਨਸ਼ਿਆਂ ਵਿਰੁੱਧ ਸਾਥ ਦੇਣ ਦੀ ਅਪੀਲ ਕੀਤੀ। ਇਸ ਮੌਕੇ ਐੱਸ.ਡੀ.ਐਮ. ਮਲੇਰਕੋਟਲਾ ਕਨੂ ਗਰਗ, ਐੱਸ.ਡੀ.ਐਮ. ਅਹਿਮਦਗੜ੍ਹ/ ਅਮਰਗੜ੍ਹ ਰਾਜੇਸ਼ ਕੁਮਾਰ ਸ਼ਰਮਾ, ਐੱਸ.ਪੀ. (ਡੀ) ਰਮਨਦੀਪ ਸਿੰਘ ਭੁੱਲਰ, ਡੀ.ਐੱਸ.ਪੀ. ਡਾਕਟਰ ਮਾਨਵਜੀਤ ਸਿੰਘ ਸਿੱਧੂ, ਡੀ.ਐੱਸ.ਪੀ. ਸੁਮਿਤ ਸੂਦ, ਡੀ.ਐੱਸ.ਪੀ. ਇੰਦਰਪਾਲ ਸਿੰਘ ਚੌਹਾਨ, ਸਿਵਲ ਸਰਜਨ ਡਾ. ਅਮਨ ਸੂਦ, ਸਹਾਇਕ ਸਿਵਲ ਸਰਜਨ ਡਾ. ਸਜੀਲਾ ਖ਼ਾਨ, ਕਾਰਜ ਸਾਧਕ ਅਫ਼ਸਰ ਚੰਦਰ ਪ੍ਰਕਾਸ਼ ਵਧਵਾ, ਬੀ.ਡੀ.ਪੀ.ਓ. ਜਸਮਿੰਦਰ ਸਿੰਘ ਤੇ ਕਰਨਵੀਰ ਸਿੰਘ, ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਕੰਵਲਪੁਨੀਤ ਕੌਰ, ਕਾਰਜਕਾਰੀ ਇੰਜੀਨੀਅਰ ਜਲ ਸਪਲਾਈ ਤੇ ਸੈਨੀਟੇਸ਼ਨ ਆਦਰਸ਼ ਨਿਰਮਲ, ਜ਼ਿਲ੍ਹਾ ਡਰੱਗ ਇੰਸਪੈਕਟਰ ਨਵਪ੍ਰੀਤ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਿਸਾਨੀ ਸਮੱਸਿਆਵਾਂ ਸਮੇਤ ਭਖਦੇ ਮਸਲਿਆਂ ਬਾਰੇ ਕੀਤੀ ਬੈਠਕ ਅਗਲੀ ਖ਼ਬਰ ਸੰਤ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੇ 100 ਸਾਲਾ ਸੱਚਖੰਡ ਪਿਆਨਾ ਦਿਵਸ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾ...
Ad Position 24