02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਨਸ਼ਿਆਂ ਵਿਰੁੱਧ ਲਗਾਤਾਰ ਕਾਰਵਾਈ ਨਾਲ ਸੰਗਰੂਰ ਦੇ ਲੇਬਰ ਚੌਕ ਵਿੱਚ ਆਇਆ ਸਾਕਾਰਾਤਮਿਕ ਬਦਲਾਅ- ਐੱਸ.ਐੱਸ.ਪੀ.ਡਾ. ਰਵਜੋਤ ਗਰੇਵਾਲ

ਸੰਗਰੂਰ, 2 ਨਵੰਬਰ (ਦਮਨਜੀਤ ਸਿੰਘ)-ਨਸ਼ਿਆਂ ਨਾਲ ਸਬੰਧਤ ਗਤੀਵਿਧੀਆਂ ਵਿਰੁੱਧ ਸੰਗਰੂਰ ਪੁਲਿਸ ਦੀ ਲਗਾਤਾਰ ਕਾਰਵਾਈ ਅਤੇ ਸਿਵਲ ਪ੍ਰਸ਼ਾਸਨ ਨਾਲ ਸਾਂਝੇ ਯਤਨਾਂ ਸਦਕਾ ਸ਼ਹਿਰ ਦੇ ਲੇਬਰ ਚੌਂਕ ਵਿੱਚ ਸਕਾਰਾਤਮਕ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਪਹਿਲਾਂ ਨਸ਼ਿਆਂ ਦੀ ਵਰਤੋਂ ਕਰਨ ਵਾਲੇ ਵਿਅਕਤੀਆਂ ਦੇ ਇਕੱਠੇ ਹੋਣ ਕਾਰਨ ਚਰਚਾ ਵਿੱਚ ਰਹੇ ਇਸ ਇਲਾਕੇ ਵਿੱਚ ਹੁਣ ਮਾਹੌਲ ਬਿਹਤਰ ਹੋਇਆ ਹੈ।

Ad Position 21
No active advertisement
ਅਜੀਤ ਡੈਸਕ 03-11-2026
ਸੰਗਰੂਰ, 2 ਨਵੰਬਰ (ਦਮਨਜੀਤ ਸਿੰਘ)-ਨਸ਼ਿਆਂ ਨਾਲ ਸਬੰਧਤ ਗਤੀਵਿਧੀਆਂ ਵਿਰੁੱਧ ਸੰਗਰੂਰ ਪੁਲਿਸ ਦੀ ਲਗਾਤਾਰ ਕਾਰਵਾਈ ਅਤੇ ਸਿਵਲ ਪ੍ਰਸ਼ਾਸਨ ਨਾਲ ਸਾਂਝੇ ਯਤਨਾਂ ਸਦਕਾ ਸ਼ਹਿਰ ਦੇ ਲੇਬਰ ਚੌਂਕ ਵਿੱਚ ਸਕਾਰਾਤਮਕ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਪਹਿਲਾਂ ਨਸ਼ਿਆਂ ਦੀ ਵਰਤੋਂ ਕਰਨ ਵਾਲੇ ਵਿਅਕਤੀਆਂ ਦੇ ਇਕੱਠੇ ਹੋਣ ਕਾਰਨ ਚਰਚਾ ਵਿੱਚ ਰਹੇ ਇਸ ਇਲਾਕੇ ਵਿੱਚ ਹੁਣ ਮਾਹੌਲ ਬਿਹਤਰ ਹੋਇਆ ਹੈ। ਇਹ ਜਾਣਕਾਰੀ ਐੱਸ.ਐੱਸ.ਪੀ. ਸੰਗਰੂਰ ਡਾ. ਰਵਜੋਤ ਗਰੇਵਾਲ ਨੇ ਅੱਜ ਡਿਪਟੀ ਕਮਿਸ਼ਨਰ ਸੰਗਰੂਰ ਨਾਲ ਲੇਬਰ ਚੌਂਕ ਦਾ ਦੌਰਾ ਕਰ ਕੇ ਸਥਿਤੀ ਦਾ ਜਾਇਜ਼ਾ ਲੈਣ ਮੌਕੇ ਦਿੱਤੀ। ਦੌਰੇ ਦੌਰਾਨ ਦੋਵਾਂ ਅਧਿਕਾਰੀਆਂ ਨੇ ਆਸ-ਪਾਸ ਦੇ ਦੁਕਾਨਦਾਰਾਂ ਅਤੇ ਆਮ ਲੋਕਾਂ ਨਾਲ ਗੱਲਬਾਤ ਕਰ ਕੇ ਇਲਾਕੇ ਦੀ ਮੌਜੂਦਾ ਸਥਿਤੀ ਅਤੇ ਪੁਲਿਸ ਵੱਲੋਂ ਚੁੱਕੇ ਗਏ ਕਦਮਾਂ ਦੇ ਅਸਰ ਬਾਰੇ ਜਾਣਕਾਰੀ ਹਾਸਲ ਕੀਤੀ। ਦੁਕਾਨਦਾਰਾਂ ਅਤੇ ਸਥਾਨਕ ਲੋਕਾਂ ਨੇ ਦੱਸਿਆ ਕਿ ਪੁਲਿਸ ਦੀ ਕਾਰਵਾਈ ਅਤੇ ਵਧੀ ਗਸ਼ਤ ਨਾਲ ਇਲਾਕੇ ਵਿੱਚ ਕਾਫ਼ੀ ਸੁਧਾਰ ਆਇਆ ਹੈ। ਉਨ੍ਹਾਂ ਸੁਰੱਖਿਅਤ ਮਾਹੌਲ ਬਣਾਉਣ ਲਈ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕਰਦਿਆਂ ਧੰਨਵਾਦ ਕੀਤਾ। ਡਾ. ਰਵਜੋਤ ਗਰੇਵਾਲ ਨੇ ਦੱਸਿਆ ਕਿ ਪਿਛਲੇ ਦਿਨੀਂ ਲੇਬਰ ਚੌਂਕ ਵਿਖੇ ਕੀਤੀ ਗਈ ਚੈਕਿੰਗ ਦੌਰਾਨ ਪੁਲਿਸ ਅਧਿਕਾਰੀਆਂ ਨੂੰ ਨਸ਼ਿਆਂ ਨਾਲ ਸਬੰਧਤ ਗਤੀਵਿਧੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ। ਇਨ੍ਹਾਂ ਨਿਰਦੇਸ਼ਾਂ ਤਹਿਤ ਕਈ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਗਈ। ਇਸ ਦੇ ਨਾਲ ਹੀ ਨਿਗਰਾਨੀ ਨੂੰ ਹੋਰ ਮਜ਼ਬੂਤ ਕਰਨ ਲਈ ਇਲਾਕੇ ਵਿੱਚ ਸੀ.ਸੀ.ਟੀ.ਵੀ. ਕੈਮਰੇ ਲਗਾਏ ਗਏ ਅਤੇ ਪੁਲਿਸ ਦੀ ਗਸ਼ਤ ਵਧਾਈ ਗਈ। ਐੱਸ.ਐੱਸ.ਪੀ. ਨੇ ਕਿਹਾ ਕਿ ਨਸ਼ਿਆਂ ਨਾਲ ਸਬੰਧਤ ਗਤੀਵਿਧੀਆਂ ਨੂੰ ਰੋਕਣ ਲਈ ਲਗਾਤਾਰ ਨਿਗਰਾਨੀ ਅਤੇ ਸਮੇਂ ਸਿਰ ਕਾਰਵਾਈ ਅਹਿਮ ਹੈ। ਉਨ੍ਹਾਂ ਕਿਹਾ ਕਿ ਲੇਬਰ ਚੌਂਕ ਵਿੱਚ ਆਏ ਸੁਧਾਰ ਨੂੰ ਬਰਕਰਾਰ ਰੱਖਣ ਲਈ ਪੁਲਿਸ ਦੀ ਚੌਕਸੀ ਅਤੇ ਗਸ਼ਤ ਜਾਰੀ ਰਹੇਗੀ। ਜਨਤਕ ਥਾਵਾਂ ’ਤੇ ਲੋਕਾਂ ਲਈ ਸੁਰੱਖਿਅਤ ਮਾਹੌਲ ਯਕੀਨੀ ਬਣਾਉਣਾ ਸੰਗਰੂਰ ਪੁਲਿਸ ਦੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਲੋਕਾਂ ਦਾ ਸਹਿਯੋਗ ਵੀ ਬੇਹੱਦ ਅਹਿਮ ਹੈ। ਦੁਕਾਨਦਾਰਾਂ ਅਤੇ ਇਲਾਕਾ ਵਾਸੀਆਂ ਨਾਲ ਸਿੱਧਾ ਸੰਵਾਦ ਜ਼ਮੀਨੀ ਹਾਲਾਤ ਨੂੰ ਸਮਝਣ ਅਤੇ ਲੋੜ ਅਨੁਸਾਰ ਹੋਰ ਕਦਮ ਚੁੱਕਣ ਵਿੱਚ ਮਦਦ ਕਰਦਾ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਨਾਲ ਸਬੰਧਤ ਕਿਸੇ ਵੀ ਗਤੀਵਿਧੀ ਬਾਰੇ ਜਾਣਕਾਰੀ ਮਿਲਣ ’ਤੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ, ਤਾਂ ਜੋ ਸਮੇਂ ਸਿਰ ਢੁਕਵੀਂ ਕਾਰਵਾਈ ਕੀਤੀ ਜਾ ਸਕੇ। ਡਾ. ਰਵਜੋਤ ਗਰੇਵਾਲ ਨੇ ਦੁਹਰਾਇਆ ਕਿ ਸੰਗਰੂਰ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਆਪਸੀ ਤਾਲਮੇਲ ਨਾਲ ਨਸ਼ਿਆਂ ਵਿਰੁੱਧ ਕਾਰਵਾਈ ਜਾਰੀ ਰੱਖਣ ਅਤੇ ਲੋਕਾਂ ਲਈ ਅਮਨ-ਸ਼ਾਂਤੀ ਵਾਲਾ ਸੁਰੱਖਿਅਤ ਮਾਹੌਲ ਯਕੀਨੀ ਬਣਾਉਣ ਲਈ ਵਚਨਬੱਧ ਹਨ। ਇਸ ਮੌਕੇ ਜ਼ਿਲ੍ਹੇ ਦੇ ਹੋਰ ਪੁਲਿਸ ਅਧਿਕਾਰੀ ਵੀ ਮੌਜੂਦ ਸਨ l
Ad Position 22
No active advertisement
ਪਿਛਲੀ ਖ਼ਬਰ ਨੰਗਲਾ ਸਕੂਲ ਦੇ ਵਿਦਿਆਰਥੀਆਂ ਨੇ ਤਿੰਨ ਪੁਜ਼ੀਸ਼ਨਾਂ ਹਾਸਿਲ ਕੀਤੀਆਂ ਅਗਲੀ ਖ਼ਬਰ ਸ੍ਰੀ ਗੋਪਾਲ ਦਾਸ ਗੋਇਲ ਨੂੰ ਕੀਤਾ ਸਨਮਾਨਿਤ
Ad Position 24