05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਥਾਣੇਦਾਰ ਨਰਿੰਦਰ ਸਿੰਘ ਡੀ.ਜੀ.ਪੀ. ਕਮਾਂਡੇਸ਼ਨ ਡਿਸਕ ਨਾਲ ਸਨਮਾਨਿਤ

ਸੰਗਰੂਰ, 3 ਨਵੰਬਰ (ਦਮਨਜੀਤ ਸਿੰਘ)- ਜ਼ਿਲ੍ਹਾ ਸੰਗਰੂਰ ਪੁਲਿਸ ਵਿੱਚ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਪੁਲਿਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਡੀ. ਜੀ.

Ad Position 21
No active advertisement
ਥਾਣੇਦਾਰ ਨਰਿੰਦਰ ਸਿੰਘ ਨੂੰ ਡੀ.ਜੀ.ਪੀ. ਡਿਸਕ ਲਗਾਉਣ ਦੀ ਰਸਮ ਅਦਾ ਕਰਦੇ ਹੋਏ ਐੱਸ.ਐੱਸ.ਪੀ. ਸੰਗਰੂਰ ਡਾ. ਰਵਜੋਤ ਗਰੇਵਾਲ । ਤਸਵੀਰ :- ਮੁਕੇਸ਼ ਕੁਮਾਰ 04-11-2026
ਸੰਗਰੂਰ, 3 ਨਵੰਬਰ (ਦਮਨਜੀਤ ਸਿੰਘ)- ਜ਼ਿਲ੍ਹਾ ਸੰਗਰੂਰ ਪੁਲਿਸ ਵਿੱਚ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਪੁਲਿਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਵੱਲੋਂ ਕਮਾਂਡੇਸ਼ਨ ਡਿਸਕਾਂ ਨਾਲ ਸਨਮਾਨਿਤ ਕੀਤਾ ਗਿਆ ਹੈ। ਇਸੇ ਲੜੀ ਤਹਿਤ ਸੰਗਰੂਰ ਪੁਲਿਸ ਦੇ ਪੈਰਵੀ ਸੈੱਲ ਦੇ ਇੰਚਾਰਜ ਥਾਣੇਦਾਰ ਨਰਿੰਦਰ ਸਿੰਘ ਨੂੰ ਵੀ ਉਨ੍ਹਾਂ ਦੀਆਂ ਸ਼ਲਾਘਾਯੋਗ ਸੇਵਾਵਾਂ ਦੇ ਚਲਦਿਆਂ ਡੀਜੀਪੀ ਪੰਜਾਬ ਵੱਲੋਂ ਕਮਾਂਡੇਸ਼ਨ ਡਿਸਕ ਨਾਲ ਸਨਮਾਨਿਤ ਕੀਤਾ ਗਿਆ ਹੈ । ਨਰਿੰਦਰ ਸਿੰਘ ਨੂੰ ਕਮਾਂਡੇਸ਼ਨ ਡਿਸਕ ਲਗਾਉਣ ਦੀ ਰਸਮ ਐੱਸ.ਐੱਸ.ਪੀ. ਸੰਗਰੂਰ ਡਾ. ਰਵਜੋਤ ਗਰੇਵਾਲ ਵੱਲੋਂ ਅਦਾ ਕੀਤੀ ਗਈ । ਪੁਲਿਸ ਵਿਭਾਗ ਦਾ ਇਹ ਵੱਡਾ ਸਨਮਾਨ ਮਿਲਣ ਉਪਰੰਤ ਗੱਲਬਾਤ ਕਰਦਿਆਂ ਨਰਿੰਦਰ ਸਿੰਘ ਨੇ ਕਿਹਾ ਕਿ ਉਹ ਡੀ.ਜੀ.ਪੀ. ਪੰਜਾਬ ਅਤੇ ਐੱਸ.ਐੱਸ. ਪੀ. ਸੰਗਰੂਰ ਦੇ ਧੰਨਵਾਦੀ ਹਨ ਜਿਨ੍ਹਾਂ ਨੇ ਉਨ੍ਹਾਂ ਦੀਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਇਸ ਸਨਮਾਨ ਲਈ ਚੁਣਿਆ ਹੈ । ਉਨ੍ਹਾ ਕਿਹਾ ਕਿ ਉਹ ਪਹਿਲਾਂ ਨਾਲੋਂ ਵੀ ਵੱਧ ਤਨਦੇਹੀ ਅਤੇ ਲਗਨ ਨਾਲ ਆਪਣੀ ਡਿਊਟੀ ਨਿਭਾਉਣ ਲਈ ਵਚਨਬੱਧ ਹੋਣਗੇ ।
Ad Position 22
No active advertisement
ਪਿਛਲੀ ਖ਼ਬਰ ਓ.ਐੱਸ.ਡੀ. ਸੁਖਵੀਰ ਸਿੰਘ ਵਲੋਂ ਧੂਰੀ ਵਿਖੇ ਕਰੀਬ ਅਗਲੀ ਖ਼ਬਰ ਡਾ. ਦੇਵ ਰਾਜ ਡੀ.ਏ.ਵੀ. ਸੀਨੀ. ਸੈਕੰ. ਪਬਲਿਕ ਸਕੂਲ ਖਾਈ ਦੇ ਐਨ ਨੇੜੇ ਕੱਚੀ ਜਗ੍ਹਾ ਵਿੱਚ ਕਿਸਾਨਾਂ ਵਲੋਂ ਆਪਣੀ ਜਿਣਸ ਵੇ...
Ad Position 24