05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਬਾਬਾ ਸੁਰਜੀਤ ਸਿੰਘ ਦੇ ਭੋਗ ਮੌਕੇ ਪੁਲਿਸ ਵਲੋਂ ਸੰਗਤਾਂ ਨੂੰ ਦਰਬਾਰ ਸਾਹਿਬ ਅੰਦਰ ਜਾਣ ਤੋਂ ਰੋਕਣ ’ਤੇ ਰੋਸ

ਮਸਤੂਆਣਾ ਸਾਹਿਬ, 4 ਨਵੰਬਰ (ਦਮਦਮੀ)- ਗੁਰਦੁਆਰਾ ਸੱਚਖੰਡ ਅੰਗੀਠਾ ਸਾਹਿਬ ਦੇ ਮੁੱਖ ਸੇਵਾਦਾਰ ਅਤੇ ਸੰਤ ਸੇਵਕ ਜਥਾ ਬਿੰਹੰਗਮ ਸੰਪਰਦਾਇ ਮਸਤੂਆਣਾ ਸਾਹਿਬ ਦੇ ਪ੍ਰਧਾਨ ਸਵਰਗੀ ਸੰਤ ਬਾਬਾ ਸੁਰਜੀਤ ਸਿੰਘ, ਲਾਈਫ ਮੈਂਬਰ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਨਮਿਤ ਅੱਜ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਅੰਤਿਮ ਅਰਦਾਸ ਕੀਤੀ ਗਈ। ਇਸ ਮੌਕੇ ਪੁਲਿਸ ਪ੍ਰਸ਼ਾਸਨ ਵਲੋਂ ਸੰਗਤਾਂ ਅਤੇ ਸਾਧੂ-ਸੰਤ ਮਹਾਤਮਾਵਾਂ ਨੂੰ ਦਰਬਾਰ ਸਾਹਿਬ ਅੰਦਰ ਜਾਣ ਤੋਂ ਰੋਕਣ ਅਤੇ ਪੁਲਿਸ ਮੁਲਾਜ਼ਮਾਂ ਵਲੋਂ ਜੁੱਤੀਆਂ ਸਮੇਤ ਦਰਬਾਰ ਸਾਹਿਬ ਦੀ ਚਾਰਦੀਵਾਰੀ ਅੰਦਰ ਦਾਖ਼ਲ ਹੋਣ ਦੇ ਮਾਮਲੇ ਨੂੰ ਲੈ ਕੇ ਸੰਗਤਾਂ ਵਿੱਚ ਭਾਰੀ ਰੋਸ ਦੇਖਣ ਨੂੰ ਮਿਲਿਆ।

Ad Position 21
No active advertisement
ਅਜੀਤ ਡੈਸਕ 05-11-2026
ਮਸਤੂਆਣਾ ਸਾਹਿਬ, 4 ਨਵੰਬਰ (ਦਮਦਮੀ)- ਗੁਰਦੁਆਰਾ ਸੱਚਖੰਡ ਅੰਗੀਠਾ ਸਾਹਿਬ ਦੇ ਮੁੱਖ ਸੇਵਾਦਾਰ ਅਤੇ ਸੰਤ ਸੇਵਕ ਜਥਾ ਬਿੰਹੰਗਮ ਸੰਪਰਦਾਇ ਮਸਤੂਆਣਾ ਸਾਹਿਬ ਦੇ ਪ੍ਰਧਾਨ ਸਵਰਗੀ ਸੰਤ ਬਾਬਾ ਸੁਰਜੀਤ ਸਿੰਘ, ਲਾਈਫ ਮੈਂਬਰ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਨਮਿਤ ਅੱਜ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਅੰਤਿਮ ਅਰਦਾਸ ਕੀਤੀ ਗਈ। ਇਸ ਮੌਕੇ ਪੁਲਿਸ ਪ੍ਰਸ਼ਾਸਨ ਵਲੋਂ ਸੰਗਤਾਂ ਅਤੇ ਸਾਧੂ-ਸੰਤ ਮਹਾਤਮਾਵਾਂ ਨੂੰ ਦਰਬਾਰ ਸਾਹਿਬ ਅੰਦਰ ਜਾਣ ਤੋਂ ਰੋਕਣ ਅਤੇ ਪੁਲਿਸ ਮੁਲਾਜ਼ਮਾਂ ਵਲੋਂ ਜੁੱਤੀਆਂ ਸਮੇਤ ਦਰਬਾਰ ਸਾਹਿਬ ਦੀ ਚਾਰਦੀਵਾਰੀ ਅੰਦਰ ਦਾਖ਼ਲ ਹੋਣ ਦੇ ਮਾਮਲੇ ਨੂੰ ਲੈ ਕੇ ਸੰਗਤਾਂ ਵਿੱਚ ਭਾਰੀ ਰੋਸ ਦੇਖਣ ਨੂੰ ਮਿਲਿਆ। ਇਸ ਸਬੰਧੀ ਬਾਬਾ ਸੁਖਵਿੰਦਰ ਸਿੰਘ ਸੋਨੀ ਨੇ ਦੱਸਿਆ ਕਿ ਸਵਰਗੀ ਸੰਤ ਬਾਬਾ ਸੁਰਜੀਤ ਸਿੰਘ ਨਮਿਤ ਭੋਗ ਅਤੇ ਅੰਤਿਮ ਅਰਦਾਸ ਦਾ ਸਮਾਗਮ ਨਿਰਧਾਰਤ ਸੀ, ਪਰ ਇਸ ਤੋਂ ਪਹਿਲਾਂ ਹੀ ਸਵੇਰੇ ਕਰੀਬ 8 ਵਜੇ ਬਾਬਾ ਦਰਸ਼ਨ ਸਿੰਘ ਵਲੋਂ ਆਪਣੇ ਪਿੰਡ ਦੇ ਕੁਝ ਵਿਅਕਤੀਆਂ ਨੂੰ ਨਾਲ ਲੈ ਕੇ ਪੁਲਿਸ ਪ੍ਰਸ਼ਾਸਨ ਦੀ ਸ਼ਹਿ ’ਤੇ ਦਸਤਾਰਬੰਦੀ ਦੀ ਰਸਮ ਕਰਨ ਦੀ ਕੋਸ਼ਿਸ਼ ਕੀਤੀ ਗਈ, ਜੋ ਸਫ਼ਲ ਨਹੀਂ ਹੋ ਸਕੀ। ਉਨ੍ਹਾਂ ਦੱਸਿਆ ਕਿ ਭੋਗ ਅਤੇ ਅੰਤਿਮ ਅਰਦਾਸ ਮੌਕੇ ਦੂਰ-ਦੁਰਾਡੇ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਅਤੇ ਸਾਧੂ-ਸੰਤ ਮਹਾਤਮਾ ਪਹੁੰਚੇ ਹੋਏ ਸਨ, ਜਿਨ੍ਹਾਂ ਨੇ ਉਨ੍ਹਾਂ ਦੀ ਦਸਤਾਰਬੰਦੀ ਦੀ ਰਸਮ ਵਿੱਚ ਸ਼ਮੂਲੀਅਤ ਕਰਨੀ ਸੀ। ਪਰ ਪੁਲਿਸ ਪ੍ਰਸ਼ਾਸਨ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਹੋਰ ਐਸਜੀਪੀਸੀ ਮੈਂਬਰਾਂ ਸਮੇਤ ਸੰਗਤਾਂ ਨੂੰ ਮੱਥਾ ਟੇਕਣ ਅਤੇ ਸਾਧੂ-ਸੰਤ ਮਹਾਪੁਰਸਾਂ ਨੂੰ ਦਰਬਾਰ ਸਾਹਿਬ ਅੰਦਰ ਮੱਥਾ ਟੇਕਣ ਜਾਣ ਤੋਂ ਮੇਨ ਗੇਟ ’ਤੇ ਰੋਕ ਦਿੱਤਾ ਗਿਆ। ਪੁਲਿਸ ਵਲੋਂ ਵੱਖ-ਵੱਖ ਪਾਸਿਆਂ ਦੇ ਗੇਟ ਬੰਦ ਕਰਕੇ ਮੁੱਖ ਗੇਟ ਅੱਗੇ ਵੀ ਪਹਿਰਾ ਲਗਾ ਦਿੱਤਾ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਜਦੋਂ ਪੁਲਿਸ ਮੁਲਾਜ਼ਮ ਗੇਟ ਤੋਂ ਪਾਸੇ ਹੋਏ ਤਾਂ ਵੱਡੀ ਗਿਣਤੀ ਵਿੱਚ ਸੰਗਤਾਂ ਅਤੇ ਸਾਧੂ-ਸੰਤ ਮਹਾਤਮਾ ਦਰਬਾਰ ਸਾਹਿਬ ਵਿਖੇ ਪਹੁੰਚੇ। ਭੋਗ ਉਪਰੰਤ ਮਹਾਂਪੁਰਸ਼ਾਂ ਅਤੇ ਸੰਗਤਾਂ ਵਲੋਂ ਬਾਬਾ ਸੁਖਵਿੰਦਰ ਸਿੰਘ ਸੋਨੀ ਨੂੰ ਮੁੱਖ ਸੇਵਾਦਾਰ ਵਜੋਂ ਦਸਤਾਰਾਂ ਭੇਟ ਕੀਤੀਆਂ ਗਈਆਂ। ਇਸ ਦੌਰਾਨ ਸੰਗਤਾਂ ਵਲੋਂ ਪੁਲਿਸ ਪ੍ਰਸ਼ਾਸਨ ਦੀ ਕਾਰਵਾਈ ਪ੍ਰਤੀ ਆਪਣਾ ਰੋਸ ਵੀ ਜ਼ਾਹਰ ਕੀਤਾ ਗਿਆ। ਇਸ ਮੌਕੇ ਸ਼ਰਧਾਲੂ ਸੰਗਤਾਂ ਅਤੇ ਮਹਾਂਪੁਰਸ਼ਾਂ ਨੇ ਇੱਕ ਹੋਰ ਗੰਭੀਰ ਇਤਰਾਜ਼ ਉਠਾਉਂਦਿਆਂ ਕਿਹਾ ਕਿ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਚਰਨ ਕੁੰਡ ਤੋਂ ਅੱਗੇ ਦਰਬਾਰ ਸਾਹਿਬ ਦੀ ਚਾਰਦੀਵਾਰੀ ਅੰਦਰ ਜੁੱਤੀਆਂ ਸਮੇਤ ਦਾਖ਼ਲ ਹੋ ਕੇ ਆਮ ਘੁੰਮਣਾ ਗੁਰਦੁਆਰਾ ਸਾਹਿਬ ਦੀ ਮਰਿਆਦਾ ਦੇ ਉਲਟ ਹੈ। ਦੂਜੇ ਪਾਸੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਦਾ ਕਹਿਣਾ ਸੀ ਕਿ ਦਰਬਾਰ ਸਾਹਿਬ ਅੰਦਰ ਕਿਸੇ ਵੀ ਤਰ੍ਹਾਂ ਦਾ ਲੜਾਈ-ਝਗੜਾ ਜਾਂ ਅਣਸੁਖਾਵੀਂ ਘਟਨਾ ਵਾਪਰਨ ਤੋਂ ਰੋਕਣ ਲਈ ਸੰਗਤਾਂ ਅਤੇ ਮਹਾਂਪੁਰਸ਼ਾਂ ਦੀ ਆਵਾਜਾਈ ਨੂੰ ਸੀਮਤ ਕਰਨਾ ਜ਼ਰੂਰੀ ਸੀ। ਇਸ ਸਬੰਧੀ ਡੀ.ਐੱਸ.ਪੀ. ਸੁਨਾਮ ਹਰਸਿਮਰਨ ਨਾਲ ਗੱਲਬਾਤ ਕਰਨ ’ਤੇ ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਇਹ ਗੱਲ ਨਹੀਂ ਹੈ ਕਿ ਪੁਲਿਸ ਦੇ ਅਧਿਕਾਰੀ ਜਾਂ ਕਰਮਚਾਰੀ ਦਰਬਾਰ ਸਾਹਿਬ ਦੀ ਚਾਰਦੀਵਾਰੀ ਅੰਦਰ ਜੁੱਤੀਆਂ ਸਮੇਤ ਦਾਖ਼ਲ ਹੋਏ ਹਨ। ਉਨ੍ਹਾਂ ਕਿਹਾ ਕਿ ਉਹ ਇਸ ਮਾਮਲੇ ਦੀ ਜਾਣਕਾਰੀ ਹਾਸਲ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਛਾਜਲੀ ਵਿਖੇ ਕਿਸਾਨ ਦੀ ਸਾਢੇ ਪੰਜ ਏਕੜ ਝੋਨੇ ਦੀ ਫ਼ਸਲ ਸੜ ਕੇ ਸੁਆਹ ਅਗਲੀ ਖ਼ਬਰ ਪ੍ਰਸ਼ਾਸਨ ਵਲੋਂ ਕਿਸਾਨਾਂ ਨੂੰ ਤੰਗ ਨਾ ਕਰਨ ਦਾ ਭਰੋਸਾ
Ad Position 24