04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਜ਼ਿਲ੍ਹਾ ਮਾਲੇਰਕੋਟਲਾ ਦੇ ਅੰਦਰ ਅੱਗ ਦੀਆਂ ਘਟਨਾਵਾਂ ਨੂੰ ਰੋਕਣ ਤੇ ਪਰਾਲੀ ਪ੍ਰਬੰਧਨ ਲਈ ਉੱਚ ਪੱਧਰੀ ਟੀਮ ਵਲੋਂ ਪਿੰਡਾਂ ਦਾ ਦੌਰਾ

ਮਾਲੇਰਕੋਟਲਾ, 4 ਨਵੰਬਰ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ)-ਜ਼ਿਲ੍ਹਾ ਮਲੇਰਕੋਟਲਾ ਦੇ ਅੰਦਰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਫ਼ਸਲੀ ਰਹਿੰਦ-ਖੂੰਹਦ ਦੇ ਵਾਤਾਵਰਣ ਪੱਖੀ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ (ਸੀ. ਏ.

Ad Position 21
No active advertisement
ਮਾਲੇਰਕੋਟਲਾ ਵਿਖੇ ਗੱਲਬਾਤ ਕਰਦੇ ਹੋਏ ਟੀਮ ਦੇ ਅਧਿਕਾਰੀ । ਤਸਵੀਰ-ਸਰੌਦ 05-11-2026
ਮਾਲੇਰਕੋਟਲਾ, 4 ਨਵੰਬਰ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ)-ਜ਼ਿਲ੍ਹਾ ਮਲੇਰਕੋਟਲਾ ਦੇ ਅੰਦਰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਫ਼ਸਲੀ ਰਹਿੰਦ-ਖੂੰਹਦ ਦੇ ਵਾਤਾਵਰਣ ਪੱਖੀ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ (ਸੀ.ਏ.ਕਿਊ.ਐਮ.) ਦੇ ਤਕਨੀਕੀ ਮੈਂਬਰ ਡਾ. ਐਸ.ਡੀ. ਅੱਤਰੀ ਅਤੇ ਵਿਗਿਆਨੀ-ਸੀ. ਵਿਜੇ. ਕੁਮਾਰ ਦੀ ਅਗਵਾਈ ਹੇਠ ਟੀਮ ਵੱਲੋਂ ਵੱਖ-ਵੱਖ ਖੇਤਰਾਂ ਦਾ ਦੌਰਾ ਕਰਕੇ ਪਰਾਲੀ ਪ੍ਰਬੰਧਨ ਦੇ ਤਰੀਕਿਆਂ ਦਾ ਜਾਇਜ਼ਾ ਲਿਆ । ਇਸ ਤੋਂ ਪਹਿਲਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੰਗਰੂਰ ਵਿਖੇ ਮਾਲੇਰਕੋਟਲਾ, ਸੰਗਰੂਰ ਅਤੇ ਪਟਿਆਲਾ ਦੇ ਡਿਪਟੀ ਕਮਿਸ਼ਨਰਾਂ, ਜ਼ਿਲ੍ਹਾ ਪੁਲਿਸ ਮੁਖੀ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਅਤੇ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੀਆਂ ਫਲਾਇੰਗ ਸਕੁਐਡ ਟੀਮਾਂ ਨਾਲ ਮੀਟਿੰਗ ਕਰਕੇ ਪਰਾਲੀ ਪ੍ਰਬੰਧਨ ਦੀਆਂ ਤਿਆਰੀਆਂ ਅਤੇ ਅੱਗ ਲਗਾਉਣ ਦੀਆਂ ਘਟਨਾਵਾਂ ਦੀ ਰੋਕਥਾਮ ਸਬੰਧੀ ਸਥਿਤੀ ਦੀ ਜਾਂਚ ਕੀਤੀ ਗਈ । ਇਸ ਉਪਰੰਤ ਟੀਮ ਨੇ ਧੂਰੀ ਰੋਡ ਸਥਿਤ ਪੇਪਰ ਮਿੱਲ ਦਾ ਦੌਰਾ ਕੀਤਾ । ਉਦਯੋਗਿਕ ਨੁਮਾਇੰਦਿਆਂ ਨੇ ਦੱਸਿਆ ਕਿ ਪੇਪਰ ਬੋਰਡ ਬਣਾਉਣ ਵਾਲੀ ਇਸ ਇਕਾਈ ਦੇ 20 ਟਨ ਪ੍ਰਤੀ ਘੰਟਾ ਸਮਰੱਥਾ ਵਾਲੇ ਬੁਆਇਲਰ ਵਿੱਚ ਪਰਾਲੀ ਨੂੰ ਬਾਲਣ ਵਜੋਂ ਵਰਤਿਆ ਜਾਂਦਾ ਹੈ ਅਤੇ ਸਾਲਾਨਾ ਕਰੀਬ 17 ਹਜ਼ਾਰ ਮੀਟ੍ਰਿਕ ਟਨ ਪਰਾਲੀ ਦੀ ਵਰਤੋਂ ਕੀਤੇ ਜਾਣ ਦੀ ਯੋਜਨਾ ਹੈ । ਇਸ ਤੋਂ ਬਾਅਦ ਟੀਮ ਨੇ ਪਿੰਡ ਅਹਿਮਦਾਬਾਦ ਵਿਖੇ ਖੇਤਾਂ ਵਿੱਚ ਹੀ ਪਰਾਲੀ ਦੇ ਪ੍ਰਬੰਧਨ ਲਈ ਵਰਤੀ ਜਾ ਰਹੀ ਆਧੁਨਿਕ ਖੇਤੀ ਮਸ਼ੀਨਰੀ ਦੀ ਕਾਰਗੁਜ਼ਾਰੀ ਦੇਖੀ । ਖੇਤੀਬਾੜੀ ਵਿਭਾਗ ਵੱਲੋਂ ਸੁਪਰ ਸੀਡਰ ਦੀ ਕਾਰਜਪ੍ਰਣਾਲੀ ਦਾ ਪ੍ਰਦਰਸ਼ਨ ਕੀਤਾ ਗਿਆ । ਗੱਲਬਾਤ ਦੌਰਾਨ ਕਿਸਾਨਾਂ ਨੇ ਦੱਸਿਆ ਕਿ ਉਹ ਪਰਾਲੀ ਪ੍ਰਬੰਧਨ ਲਈ ਇਨ-ਸੀਟੂ ਮਸ਼ੀਨਰੀ ਦੀ ਵਰਤੋਂ ਤੋਂ ਸੰਤੁਸ਼ਟ ਹਨ । ਉਨ੍ਹਾਂ ਭਰੋਸਾ ਦਿੱਤਾ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਖੇਤੀ ਮਸ਼ੀਨਰੀ ਰਾਹੀਂ ਇਸ ਦਾ ਸੁਚੱਜਾ ਪ੍ਰਬੰਧਨ ਕਰਨਗੇ । ਇਸ ਮੌਕੇ ਐਸ.ਡੀ.ਐਮ. ਮਾਲੇਰਕੋਟਲਾ ਕਨੂ ਗਰਗ, ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਬੰਸ ਸਿੰਘ, ਡੀ.ਐਸ.ਪੀ. ਮਾਨਵਜੀਤ ਸਿੰਘ, ਖੇਤੀਬਾੜੀ ਅਫ਼ਸਰ ਡਾ. ਕੁਲਵੀਰ ਸਿੰਘ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਇੰਜ. ਰੋਹਿਤ ਤੋਂ ਇ ਲਾਵਾ ਵੱਖ ਵੱਖ ਵਿਭਾਗਾਂ ਦੇ ਨੁਮਾਇੰਦੇ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਦੇ ਹਲਕਾ ਆਬਜ਼ਰਬਰ ਢਿੱਲੋਂ ਦੀ ਅਗਵਾਈ ਹੇਠ ਮੀਟਿੰਗ ਅਗਲੀ ਖ਼ਬਰ ਸ਼ਹਿਰ ਦੇ ਵਿਕਾਸ ਲਈ ਦਿਨ-ਰਾਤ ਯਤਨਸ਼ੀਲ ਹਾਂ- ਅਮਨ ਅਰੋੜਾ
Ad Position 24