ਅਕਾਲੀ ਦਲ ਦੇ ਹਲਕਾ ਆਬਜ਼ਰਬਰ ਢਿੱਲੋਂ ਦੀ ਅਗਵਾਈ ਹੇਠ ਮੀਟਿੰਗ
ਲੌਂਗੋਵਾਲ, 4 ਨਵੰਬਰ (ਵਿਨੋਦ, ਖੰਨਾ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ 16 ਨਵੰਬਰ ਦੀ ਹਲਕਾ ਸੁਨਾਮ ਫੇਰੀ ਨੂੰ ਲੈ ਕੇ ਪਾਰਟੀ ਦੇ ਆਗੂਆਂ ਵਲੋਂ ਤਿਆਰੀਆਂ ਆਰੰਭ ਦਿੱਤੀਆਂ ਗਈਆਂ ਹਨ। ਇਸ ਸਬੰਧ ਵਿਚ ਵਰਕਰਾਂ ਨੂੰ ਲਾਮਬੰਦ ਕਰਨ ਲਈ ਹਲਕਾ ਸੁਨਾਮ ਦੇ ਆਬਜ਼ਰਬਰ ਬਿੱਕਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਪਿੰਡ ਪਿੰਡ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।
ਲੌਂਗੋਵਾਲ, 4 ਨਵੰਬਰ (ਵਿਨੋਦ, ਖੰਨਾ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ 16 ਨਵੰਬਰ ਦੀ ਹਲਕਾ ਸੁਨਾਮ ਫੇਰੀ ਨੂੰ ਲੈ ਕੇ ਪਾਰਟੀ ਦੇ ਆਗੂਆਂ ਵਲੋਂ ਤਿਆਰੀਆਂ ਆਰੰਭ ਦਿੱਤੀਆਂ ਗਈਆਂ ਹਨ। ਇਸ ਸਬੰਧ ਵਿਚ ਵਰਕਰਾਂ ਨੂੰ ਲਾਮਬੰਦ ਕਰਨ ਲਈ ਹਲਕਾ ਸੁਨਾਮ ਦੇ ਆਬਜ਼ਰਬਰ ਬਿੱਕਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਪਿੰਡ ਪਿੰਡ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਅੱਜ ਪਿੰਡ ਸ਼ੇਰੋਂ ਵਿਖੇ ਐੱਸ.ਸੀ. ਵਿੰਗ ਦੇ ਹਲਕਾ ਪ੍ਰਧਾਨ ਹਰਬੰਸ ਸਿੰਘ ਭਰੂਰ ਦੀ ਮੌਜੂਦਗੀ ਵਿੱਚ ਪਾਰਟੀ ਦੇ ਵਰਕਰਾਂ ਦੀ ਭਰਵੀਂ ਮੀਟਿੰਗ ਕੀਤੀ ਗਈ । ਜਿਸ ਨੂੰ ਸੰਬੋਧਨ ਕਰਦਿਆਂ ਬਿੱਕਰ ਸਿੰਘ ਢਿੱਲੋਂ ਨੇ ਦੱਸਿਆ ਕਿ 1 6 ਨਵੰਬਰ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਚੀਮਾ ਮੰਡੀ ਵਿਖੇ ਹਲਕਾ ਇੰਚਾਰਜ਼ ਵਿਨਰਜੀਤ ਸਿੰਘ ਗੋਲਡੀ ਦੀ ਅਗਵਾਈ ਹੇਠ ਸਵਾਗਤ ਕੀਤਾ ਜਾਵੇਗਾ। ਗੁਰਦੁਆਰਾ ਜਨਮ ਅਸਥਾਨ ਚੀਮਾ ਵਿਖੇ ਅਰਦਾਸ ਬੇਨਤੀ ਉਪਰੰਤ ਰੋਡ ਸ਼ੋਅ ਦੇ ਰੂਪ ਵਿਚ ਸੁਨਾਮ ਜਾਇਆ ਜਾਵੇਗਾ। ਇਸ ਤੋਂ ਪਹਿਲਾਂ ਪਾਰਟੀ ਪ੍ਰਧਾਨ ਐਸ.ਸੀ. ਵਿੰਗ ਦੀ ਮੀਟਿੰਗ ਨੂੰ ਵੀ ਸੰਬੋਧਨ ਕਰਨਗੇ। ਇਸ ਮੌਕੇ ਸੀਨੀਅਰ ਆਗੂ ਅਵਤਾਰ ਸਿੰਘ ਤਾਰੀ, ਸਤਿਨਾਮ ਸਿੰਘ ਪੱਕਾ, ਕ੍ਰਿਸ਼ਨ ਸਿੰਘ ਨੀਟਾ, ਸੱਤਪਾਲ ਸਿੰਘ, ਰਜਿੰਦਰ ਸਿੰਘ ਸਿੱਧੂ ਅਤੇ ਜਰਨੈਲ ਸਿੰਘ ਹਾਜ਼ਰ ਸਨ।