ਮੂਨਕ ਇਲਾਕੇ ਦੀਆਂ ਜ਼ਿਆਦਾਤਰ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਬੰਦ, ਕਿਸਾਨਾਂ ਵਿੱਚ ਰੋਸ
ਮੂਨਕ, 5 ਨਵੰਬਰ (ਪ੍ਰਵੀਨ ਮਦਾਨ)-ਇਲਾਕੇ ਦੀਆਂ ਜ਼ਿਆਦਾਤਰ ਮੰਡੀਆਂ ਵਿੱਚ ਖ਼ਰੀਦ ਏਜੰਸੀਆਂ ਵੱਲੋਂ ਝੋਨੇ ਦੀ ਖ਼ਰੀਦ ਬੰਦ ਕੀਤੇ ਜਾਣ ਕਾਰਨ ਕਿਸਾਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਮਾਮਲੇ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਮੂਨਕ ਦੇ ਕਿਸਾਨ ਆਗੂਆਂ ਨੇ ਬਲਾਕ ਪ੍ਰਧਾਨ ਸੁਖਦੇਵ ਸਿੰਘ ਕੜੈਲ ਦੀ ਅਗਵਾਈ ਹੇਠ ਮਾਰਕੀਟ ਕਮੇਟੀ ਦਫ਼ਤਰ ਮੂਨਕ ਵਿਖੇ ਚੇਅਰਮੈਨ ਅਤੇ ਸਕੱਤਰ ਨਾਲ ਮੁਲਾਕਾਤ ਕੀਤੀ।
ਭ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਮੂਨਕ ਦੇ ਆਗੂ ਤੇ ਵਰਕਰ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਬੰਦ, ਹੋਣ ਕਾਰਨ ਰੋਸ ਪ੍ਰਗਟ ਕਰਦੇ ਹੋਏ। ਤਸਵੀਰ-ਪ੍ਰਵੀਨ ਮਦਾਨ
06-11-2026
ਮੂਨਕ, 5 ਨਵੰਬਰ (ਪ੍ਰਵੀਨ ਮਦਾਨ)-ਇਲਾਕੇ ਦੀਆਂ ਜ਼ਿਆਦਾਤਰ ਮੰਡੀਆਂ ਵਿੱਚ ਖ਼ਰੀਦ ਏਜੰਸੀਆਂ ਵੱਲੋਂ ਝੋਨੇ ਦੀ ਖ਼ਰੀਦ ਬੰਦ ਕੀਤੇ ਜਾਣ ਕਾਰਨ ਕਿਸਾਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਮਾਮਲੇ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਮੂਨਕ ਦੇ ਕਿਸਾਨ ਆਗੂਆਂ ਨੇ ਬਲਾਕ ਪ੍ਰਧਾਨ ਸੁਖਦੇਵ ਸਿੰਘ ਕੜੈਲ ਦੀ ਅਗਵਾਈ ਹੇਠ ਮਾਰਕੀਟ ਕਮੇਟੀ ਦਫ਼ਤਰ ਮੂਨਕ ਵਿਖੇ ਚੇਅਰਮੈਨ ਅਤੇ ਸਕੱਤਰ ਨਾਲ ਮੁਲਾਕਾਤ ਕੀਤੀ। ਇਸ ਮੌਕੇ ਕਿਸਾਨ ਆਗੂਆਂ ਨੇ ਮਾਰਕੀਟ ਕਮੇਟੀ ਦੇ ਚੇਅਰਮੈਨ ਅਤੇ ਹੋਰ ਅਧਿਕਾਰੀਆਂ ਨੂੰ ਦੱਸਿਆ ਕਿ ਖ਼ਰੀਦ ਏਜੰਸੀਆਂ ਵੱਲੋਂ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਬੰਦ ਕਰ ਦਿੱਤੀ ਗਈ ਹੈ, ਜਿਸ ਕਾਰਨ ਕਿਸਾਨਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਕਿਸਾਨਾਂ ਦੀ ਫ਼ਸਲ ਦੀ ਖ਼ਰੀਦ ਜਲਦੀ ਤੋਂ ਜਲਦੀ ਮੁੜ ਸ਼ੁਰੂ ਕਰਵਾਈ ਜਾਵੇ।ਇਸ ਸਬੰਧੀ ਮਾਰਕੀਟ ਕਮੇਟੀ ਦੇ ਚੇਅਰਮੈਨ ਨੇ ਆਪਣੀ ਬੇਵਸੀ ਜ਼ਾਹਰ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਰਾਈਸ ਮਿੱਲਾਂ ਨੂੰ ਜਿੰਨੀ ਮਾਤਰਾ ਵਿੱਚ ਝੋਨਾ ਅਲਾਟ ਕੀਤਾ ਗਿਆ ਸੀ, ਉਹ ਪੂਰੀ ਹੋ ਚੁੱਕੀ ਹੈ। ਇਸ ਤੋਂ ਵੱਧ ਝੋਨਾ ਸੈਲਰਾਂ ਵਿੱਚ ਨਹੀਂ ਲਗਵਾਇਆ ਜਾ ਸਕਦਾ। ਦੂਜੇ ਪਾਸੇ ਕਿਸਾਨ ਆਗੂਆਂ ਨੇ ਦੋਸ਼ ਲਗਾਇਆ ਕਿ ਸਰਕਾਰ ਜਾਣਬੁੱਝ ਕੇ ਅਜਿਹੇ ਹੱਥਕੰਡੇ ਅਪਣਾ ਰਹੀ ਹੈ, ਜਿਸ ਨਾਲ ਕਿਸਾਨਾਂ ਨੂੰ ਆਪਣੀ ਫ਼ਸਲ ਪ੍ਰਾਈਵੇਟ ਕੰਪਨੀਆਂ ਨੂੰ ਮਨਮਰਜ਼ੀ ਦੇ ਭਾਅ ’ਤੇ ਵੇਚਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਸਰਕਾਰੀ ਖ਼ਰੀਦ ਬੰਦ ਹੋ ਜਾਂਦੀ ਹੈ ਤਾਂ ਪ੍ਰਾਈਵੇਟ ਕੰਪਨੀਆਂ ਨੂੰ ਮਨਮਰਜ਼ੀ ਦੇ ਭਾਅ ’ਤੇ ਝੋਨਾ ਖ਼ਰੀਦਣ ਦਾ ਮੌਕਾ ਮਿਲ ਜਾਂਦਾ ਹੈ। ਉੱਪਰੋਂ ਦੀਵਾਲੀ ਦਾ ਤਿਉਹਾਰ ਨੇੜੇ ਹੋਣ ਕਾਰਨ ਕਿਸਾਨਾਂ ਦੀਆਂ ਮੁਸ਼ਕਲਾਂ ਹੋਰ ਵਧ ਗਈਆਂ ਹਨ ਅਤੇ ਉਨ੍ਹਾਂ ਨੂੰ ਮੰਡੀਆਂ ਵਿੱਚ ਰੁਲਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਝੋਨੇ ਦੀ ਸਰਕਾਰੀ ਖ਼ਰੀਦ ਤੁਰੰਤ ਮੁੜ ਸ਼ੁਰੂ ਕਰਵਾਈ ਜਾਵੇ, ਨਹੀਂ ਤਾਂ ਜਲਦੀ ਹੀ ਮਾਰਕੀਟ ਕਮੇਟੀ ਦਫ਼ਤਰ ਮੂਨਕ ਦਾ ਪੂਰਨ ਤੌਰ ’ਤੇ ਘਿਰਾਓ ਕੀਤਾ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸਾਨਾਂ ਦੀ ਫ਼ਸਲ ਦੀ ਕਿਸੇ ਵੀ ਕੀਮਤ ’ਤੇ ਲੁੱਟ ਨਹੀਂ ਹੋਣ ਦਿੱਤੀ ਜਾਵੇਗੀ। ਇਸ ਮੌਕੇ ਕਿਸਾਨ ਆਗੂ ਬਲਵਿੰਦਰ ਮਨਿਆਣਾ, ਬੰਟੀ ਢੀਂਡਸਾ, ਰਿੰਕੂ ਮੂਣਕ ਅਤੇ ਪਿੰਡ ਬੱਲਰਾਂ ਇਕਾਈ ਦੇ ਆਗੂ ਸੁਰਜੀਤ ਸਿੰਘ, ਅਮਰੀਕ ਸਿੰਘ, ਛੱਜੂ ਸਿੰਘ ਅਤੇ ਸੱਤਾ ਸਿੰਘ ਵੀ ਹਾਜ਼ਰ ਸਨ।