05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਸਿਵਲ ਸਰਜਨ ਡਾ. ਅਮਨ ਸੂਦ ਨੇ ਕੀਤਾ ਜ਼ਿਲ੍ਹਾ ਹਸਪਤਾਲ ਮਲੇਰਕੋਟਲਾ ਦਾ ਦੌਰਾ

ਮਲੇਰਕੋਟਲਾ, 5 ਨਵੰਬਰ (ਮੁਹੰਮਦ ਹਨੀਫ਼ ਥਿੰਦ)-ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਡਾ. ਅਨਿਲ ਕੁਮਾਰ ਗੋਇਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਮਲੇਰਕੋਟਲਾ ਦੇ ਸਿਵਲ ਸਰਜਨ ਡਾ.

Ad Position 21
No active advertisement
ਅਜੀਤ ਡੈਸਕ 06-11-2026
ਮਲੇਰਕੋਟਲਾ, 5 ਨਵੰਬਰ (ਮੁਹੰਮਦ ਹਨੀਫ਼ ਥਿੰਦ)-ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਡਾ. ਅਨਿਲ ਕੁਮਾਰ ਗੋਇਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਮਲੇਰਕੋਟਲਾ ਦੇ ਸਿਵਲ ਸਰਜਨ ਡਾ. ਅਮਨ ਸੂਦ ਵਲੋਂ ਜ਼ਿਲ੍ਹਾ ਹਸਪਤਾਲ ਮਲੇਰਕੋਟਲਾ ਦਾ ਦੌਰਾ ਕੀਤਾ ਗਿਆ। ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ . ਸੁਖਵਿੰਦਰ ਸਿੰਘ ਵਲੋਂ ਉਨ੍ਹਾਂ ਨੂੰ ਐਮ.ਸੀ.ਐਚ, ਓਟ ਸੈਂਟਰ, ਐਮਰਜੈਂਸੀ, ਸਰਜੀਕਲ ਵਿਭਾਗ, ਫਾਰਮੇਸੀ, ਹੱਡੀਆਂ ਦਾ ਵਿਭਾਗ, ਟੀ.ਬੀ. ਯੂਨਿਟ, ਓ.ਪੀ.ਡੀ. ਸਮੇਤ ਸਾਰੇ ਯੂਨਿਟਾਂ ਦਾ ਰਾਊਂਡ ਕਰਵਾਇਆ ਗਿਆ ਅਤੇ ਜ਼ਿਲ੍ਹਾ ਹਸਪਤਾਲ ਦੀ ਕਾਰਜਪ੍ਰਣਾਲੀ ਬਾਰੇ ਦੱਸਿਆ ਗਿਆ। ਇਸ ਮੌਕੇ ਸਿਵਲ ਸਰਜਨ ਡਾ. ਅਮਨ ਸੂਦ ਵਲੋਂ ਹਸਪਤਾਲ ਵਿਚ ਇਲਾਜ ਲਈ ਆਏ ਮਰੀਜ਼ਾਂ ਨਾਲ ਗੱਲਬਾਤ ਕੀਤੀ ਗਈ ਅਤੇ ਸਟਾਫ਼ ਵਲੋਂ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਤੇ ਵਿਵਹਾਰ ਬਾਰੇ ਜਾਣਕਾਰੀ ਹਾਸਿਲ ਕੀਤੀ ਗਈ ਅਤੇ ਮੌਕੇ ‘ਤੇ ਹੀ ਬਣਦੇ ਨਿਰਦੇਸ਼ ਦਿੱਤੇ ਗਏ। ਇਸ ਮੌਕੇ ਬੋਲਦਿਆਂ ਡਾ. ਸੂਦ ਨੇ ਕਿਹਾ ਕਿ ਜ਼ਿਲ੍ਹੇ ਦੀਆਂ ਸਾਰੀਆਂ ਸੰਸਥਾਵਾਂ ਦੇ ਵਿਚ ਲੋਕਾਂ ਨੂੰ ਸਰਕਾਰ ਵਲੋਂ ਦਿੱਤੀਆਂ ਜਾਂਦੀਆਂ ਸਿਹਤ ਸਹੂਲਤਾਂ ਪੂਰਨ ਰੂਪ ਵਿਚ ਮੁਹੱਈਆ ਕਰਵਾਈਆਂ ਜਾਣਗੀਆਂ ਤੇ ਇਸ ਮਾਮਲੇ ਵਿਚ ਕੋਈ ਵੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਮੀਨੀ ਪੱਧਰ ਤੱਕ ਹਰ ਇਕ ਸਿਹਤ ਸਹੂਲਤ ਤੇ ਸਰਕਾਰੀ ਸਿਹਤ ਸਕੀਮ ਨੂੰ ਹਰ ਹੀਲੇ ਪੁੱਜਦਾ ਕੀਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਸਾਰੇ ਅਧਿਕਾਰੀ ਕਰਮਚਾਰੀ ਆਪਣੀ ਡਿਊਟੀ ਸਮੇਂ ਸਿਰ ਤਨਦੇਹੀ ਨਾਲ ਨਿਭਾਉਣ ਅਤੇ ਜ਼ਿਲ੍ਹੇ ਦੇ ਲੋਕਾਂ ਦੀ ਸਿਹਤ ਦੇ ਪੱਧਰ ਨੂੰ ਹੋਰ ਉੱਚਾ ਚੁੱਕਣ ਤੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਵਿਚ ਆਪਣਾ ਸੌ ਫ਼ੀਸਦੀ ਯੋਗਦਾਨ ਪਾਉਣ। ਇਸ ਮੌਕੇ ਗਗਨਦੀਪ ਸਿੰਘ ਮੈਨੇਜਰ, ਗੁਰਪ੍ਰੀਤ ਸਿੰਘ ਵਾਲੀਆਂ ਕੌਂਸਲਰ, ਵਿਕਰਮ ਸਿੰਘ, ਸੁਖਵਿੰਦਰ ਕੌਰ ਨਰਸਿੰਗ ਸਿਸਟਰ, ਸਵੀਟੀ ਕੱਕੜ ਸਮੇਤ ਜ਼ਿਲ੍ਹਾ ਹਸਪਤਾਲ ਦਾ ਸਟਾਫ਼ ਵੀ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਹੈਰੀਟੇਜ ਪਬਲਿਕ ਸਕੂਲ ਵਿਖੇ ਮਾਪਿਆਂ ਅਤੇ ਵਿਦਿਆਰਥੀਆਂ ਲਈ ਜਾਗਰੂਕਤਾ ਸੈਮੀਨਾਰ ਕਰਵਾਏ ਅਗਲੀ ਖ਼ਬਰ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਪੰਜਾਬ ਪੁਲਿਸ ਦੀ ਚੜ੍ਹਦੀ ਕਲਾ ਅਤੇ ਸੂਬੇ ਦੀ ਅਮਨ-ਸ਼ਾਂਤੀ ਲਈ ਸ੍ਰੀ ਅਖੰਡ ਪਾਠ...
Ad Position 24