ਭੁੱਲਰਹੇੜੀ ਵਿਖੇ ਮਸਜਿਦ ਦੀ ਉਸਾਰੀ ਲਈ 5 ਲੱਖ ਰੁਪਏ ਦਾ ਚੈੱਕ ਭੇਟ
ਧੂਰੀ, 7 ਨਵੰਬਰ (ਲਖਵੀਰ ਸਿੰਘ ਧਾਂਦਰਾ)-ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਰਬਪੱਖੀ ਵਿਕਾਸ ਦੇ ਨਾਲ-ਨਾਲ ਵੱਖ-ਵੱਖ ਧਰਮਾਂ ਅਤੇ ਭਾਈਚਾਰਿਆਂ ਨਾਲ ਸਬੰਧਤ ਧਾਰਮਿਕ ਸਥਾਨਾਂ ਦੇ ਵਿਕਾਸ ਅਤੇ ਬੁਨਿਆਦੀ ਸਹੂਲਤਾਂ ਨੂੰ ਉਤਸ਼ਾਹਿਤ ਕਰਨ ਦੇ ਉਪਰਾਲਿਆਂ ਤਹਿਤ ਅੱਜ ਧੂਰੀ ਹਲਕੇ ਦੇ ਪਿੰਡ ਭੁੱਲਰਹੇੜੀ ਵਿਖੇ ਜੇਰੇ ਬਿਲਾਲ ਮਸਜਿਦ ਦੀ ਉਸਾਰੀ ਲਈ 5 ਲੱਖ ਰੁਪਏ ਦਾ ਚੈੱਕ ਭੇਟ ਕੀਤਾ ਗਿਆ। ਪੰਜਾਬ ਵਕਫ਼ ਬੋਰਡ ਦੇ ਮੈਂਬਰ ਡਾ.
ਮ
ਮੁ਼ਫ਼ਤ ਦੀਵੇ ਵੰਡਦੇ ਹੋਏ ਧੂਰੀ ਵਿਕਾਸ ਮੰਚ ਧੂਰੀ ਦੇ ਆਗੂ। ਤਸਵੀਰ : ਲਖਵੀਰ ਸਿੰਘ ਧਾਂਦਰਾ
08-11-2026
ਧੂਰੀ, 7 ਨਵੰਬਰ (ਲਖਵੀਰ ਸਿੰਘ ਧਾਂਦਰਾ)-ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਰਬਪੱਖੀ ਵਿਕਾਸ ਦੇ ਨਾਲ-ਨਾਲ ਵੱਖ-ਵੱਖ ਧਰਮਾਂ ਅਤੇ ਭਾਈਚਾਰਿਆਂ ਨਾਲ ਸਬੰਧਤ ਧਾਰਮਿਕ ਸਥਾਨਾਂ ਦੇ ਵਿਕਾਸ ਅਤੇ ਬੁਨਿਆਦੀ ਸਹੂਲਤਾਂ ਨੂੰ ਉਤਸ਼ਾਹਿਤ ਕਰਨ ਦੇ ਉਪਰਾਲਿਆਂ ਤਹਿਤ ਅੱਜ ਧੂਰੀ ਹਲਕੇ ਦੇ ਪਿੰਡ ਭੁੱਲਰਹੇੜੀ ਵਿਖੇ ਜੇਰੇ ਬਿਲਾਲ ਮਸਜਿਦ ਦੀ ਉਸਾਰੀ ਲਈ 5 ਲੱਖ ਰੁਪਏ ਦਾ ਚੈੱਕ ਭੇਟ ਕੀਤਾ ਗਿਆ। ਪੰਜਾਬ ਵਕਫ਼ ਬੋਰਡ ਦੇ ਮੈਂਬਰ ਡਾ. ਅਨਵਰ ਭਸੌੜ ਨੇ ਮਸਜਿਦ ਦੀ ਉਸਾਰੀ ਲਈ ਇਹ ਚੈੱਕ ਸਬੰਧਿਤ ਨੁਮਾਇੰਦਿਆਂ ਨੂੰ ਸੌਂਪਿਆ ਅਤੇ ਉਸਾਰੀ ਕਾਰਜ ਦੀ ਸ਼ੁਰੂਆਤ ਵੀ ਕਰਵਾਈ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਰਛਪਾਲ ਸਿੰਘ ਭੁੱਲਰ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਜਿੰਦਰ ਸਿੰਘ ਕਾਂਝਲਾ ਅਤੇ ਸਰਪੰਚ ਕਰਮਜੀਤ ਸਿੰਘ ਪੰਮੀ ਭੁੱਲਰਹੇੜੀ ਸਮੇਤ ਪਿੰਡ ਦੇ ਪਤਵੰਤੇ ਅਤੇ ਹੋਰ ਮੋਹਤਬਰ ਵਿਅਕਤੀ ਮੌਜੂਦ ਸਨ।