07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਵਿਧਾਇਕ ਡਾ. ਰਹਿਮਾਨ ਨੇ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ

ਸੰਦੌੜ, 7 ਨਵੰਬਰ (ਜਸਵੀਰ ਸਿੰਘ ਜੱਸੀ)-ਵਿਧਾਨ ਸਭਾ ਹਲਕਾ ਮਲੇਰਕੋਟਲਾ ਦੇ ਵਿਧਾਇਕ ਡਾ. ਮੁਹੰਮਦ ਜਮੀਲ ਉਰ ਰਹਿਮਾਨ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕਰਕੇ ਹਲਕੇ ਨਾਲ ਸਬੰਧਿਤ ਵੱਖ-ਵੱਖ ਅਹਿਮ ਮੁੱਦਿਆਂ ਅਤੇ ਵਿਕਾਸ ਕਾਰਜਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ।

Ad Position 21
No active advertisement
ਅਜੀਤ ਡੈਸਕ 08-11-2026
ਸੰਦੌੜ, 7 ਨਵੰਬਰ (ਜਸਵੀਰ ਸਿੰਘ ਜੱਸੀ)-ਵਿਧਾਨ ਸਭਾ ਹਲਕਾ ਮਲੇਰਕੋਟਲਾ ਦੇ ਵਿਧਾਇਕ ਡਾ. ਮੁਹੰਮਦ ਜਮੀਲ ਉਰ ਰਹਿਮਾਨ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕਰਕੇ ਹਲਕੇ ਨਾਲ ਸਬੰਧਿਤ ਵੱਖ-ਵੱਖ ਅਹਿਮ ਮੁੱਦਿਆਂ ਅਤੇ ਵਿਕਾਸ ਕਾਰਜਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਉਨ੍ਹਾਂ ਵੱਲੋਂ ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਅਤੇ ਰਹਿੰਦੇ ਕੰਮਾਂ ਸਬੰਧੀ ਮੁੱਖ ਮੰਤਰੀ ਦੇ ਧਿਆਨ ਵਿੱਚ ਮਾਮਲੇ ਲਿਆਂਦੇ ਗਏ। ਮੁਲਾਕਾਤ ਦੌਰਾਨ ਵਿਧਾਇਕ ਡਾ. ਜਮੀਲ ਉਰ ਰਹਿਮਾਨ ਨੇ ਹਲਕਾ ਮਲੇਰਕੋਟਲਾ ਦੀਆਂ ਲੋਕਾਂ ਨਾਲ ਸਬੰਧਤ ਲੋੜਾਂ, ਬੁਨਿਆਦੀ ਸਹੂਲਤਾਂ ਅਤੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਦੀਆਂ ਉਮੀਦਾਂ ਅਨੁਸਾਰ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਨਾਲ ਨੇਪਰੇ ਚਾੜ੍ਹਨ ਦੀ ਲੋੜ ਹੈ ਤਾਂ ਜੋ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ।
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਨਿਵਾਸ ਬਾਹਰ ਬੇਰੁਜ਼ਗਾਰਾਂ ਨੇ ਲਗਾਏ ਦੀਵੇ, ਰੋਸ ਦਾ ਕੀਤਾ ਪ੍ਰਗਟਾਵਾ ਅਗਲੀ ਖ਼ਬਰ ਭੁੱਲਰਹੇੜੀ ਵਿਖੇ ਮਸਜਿਦ ਦੀ ਉਸਾਰੀ ਲਈ 5 ਲੱਖ ਰੁਪਏ ਦਾ ਚੈੱਕ ਭੇਟ
Ad Position 24