07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਦੀਵਾਲੀ ਮੌਕੇ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਵਲੋਂ ਚੌਥੇ ਦਰਜੇ ਦੇ ਕਰਮਚਾਰੀਆਂ ਨੂੰ ਵੰਡੇ ਤੋਹਫ਼ੇ

ਮਹਿਲ ਕਲਾਂ, 7 ਨਵੰਬਰ (ਗੁਰਪ੍ਰੀਤ ਸਿੰਘ ਅਣਖੀ, ਤਰਸੇਮ ਸਿੰਘ ਗਹਿਲ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਮਹਿਲ ਕਲਾਂ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ। ਇਸ ਸ਼ੁੱਭ ਮੌਕੇ ਬਾਬਾ ਗਾਂਧਾ ਸਿੰਘ ਐਜੂਕੇਸ਼ਨ ਟਰੱਸਟ ਬਰਨਾਲਾ ਦੇ ਸਕੱਤਰ ਡਾ: ਸੰਦੀਪ ਕੁਮਾਰ ਲੱਠ ਵਲੋਂ ਸਕੂਲ ਦੇ ਸਮੂਹ ਚੌਥੇ ਦਰਜੇ ਦੇ ਕਰਮਚਾਰੀਆਂ ( ਸੇਵਾਦਾਰਾਂ) ਨੂੰ ਤੋਹਫ਼ੇ ਵਜੋਂ ਨਵੀਆਂ ਸਕੂਲ ਵਰਦੀਆਂ ਅਤੇ ਮਠਿਆਈਆਂ ਭੇਟ ਕੀਤੀਆਂ ਗਈਆਂ।

Ad Position 21
No active advertisement
ਅਜੀਤ ਡੈਸਕ 08-11-2026
ਮਹਿਲ ਕਲਾਂ, 7 ਨਵੰਬਰ (ਗੁਰਪ੍ਰੀਤ ਸਿੰਘ ਅਣਖੀ, ਤਰਸੇਮ ਸਿੰਘ ਗਹਿਲ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਮਹਿਲ ਕਲਾਂ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ। ਇਸ ਸ਼ੁੱਭ ਮੌਕੇ ਬਾਬਾ ਗਾਂਧਾ ਸਿੰਘ ਐਜੂਕੇਸ਼ਨ ਟਰੱਸਟ ਬਰਨਾਲਾ ਦੇ ਸਕੱਤਰ ਡਾ: ਸੰਦੀਪ ਕੁਮਾਰ ਲੱਠ ਵਲੋਂ ਸਕੂਲ ਦੇ ਸਮੂਹ ਚੌਥੇ ਦਰਜੇ ਦੇ ਕਰਮਚਾਰੀਆਂ ( ਸੇਵਾਦਾਰਾਂ) ਨੂੰ ਤੋਹਫ਼ੇ ਵਜੋਂ ਨਵੀਆਂ ਸਕੂਲ ਵਰਦੀਆਂ ਅਤੇ ਮਠਿਆਈਆਂ ਭੇਟ ਕੀਤੀਆਂ ਗਈਆਂ। ਇਸ ਮੌਕੇ ਟਰੱਸਟ ਦੇ ਚੇਅਰਮੈਨ ਮਹੰਤ ਰਣਪ੍ਰੀਤ ਸਿੰਘ ਨੇ ਸਮੂਹ ਸਟਾਫ਼, ਵਿਦਿਆਰਥੀਆਂ ਅਤੇ ਕਰਮਚਾਰੀਆਂ ਨੂੰ ਦੀਵਾਲੀ ਦੀਆਂ ਮੁਬਾਰਕਾਂ ਦਿੱਤੀਆਂ। ਪ੍ਰਿੰਸੀਪਲ ਡਾ: ਹਿਮਾਂਸ਼ੂ ਦੱਤ ਨੇ ਟਰੱਸਟ ਪ੍ਰਬੰਧਕਾਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਇਸ ਉਪਰਾਲੇ ਦਾ ਮੁੱਖ ਮਕਸਦ ਤਿਉਹਾਰ ਦੀਆਂ ਖ਼ੁਸ਼ੀਆਂ ਆਪਸ ਵਿਚ ਸਾਂਝੀਆਂ ਕਰਨਾ ਅਤੇ ਦਿਨ-ਰਾਤ ਮਿਹਨਤ ਕਰਨ ਵਾਲੇ ਕਰਮਚਾਰੀਆਂ ਦੇ ਯੋਗਦਾਨ ਦੀ ਕਦਰ ਕਰਨਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਨੇਕ ਕਦਮ ਆਪਸੀ ਪਿਆਰ, ਸਤਿਕਾਰ ਅਤੇ ਭਾਈਚਾਰਕ ਸਾਂਝ ਦੀ ਭਾਵਨਾ ਨੂੰ ਹੋਰ ਪੱਕਾ ਕਰਦੇ ਹਨ। ਇਸ ਸਮਾਗਮ ਦੌਰਾਨ ਮਨਦੀਪ ਸਿੰਘ ਗੰਡੇਵਾਲ, ਮਹਿੰਦਰ ਸਿੰਘ ਸਹੌਰ ਤੋਂ ਇਲਾਵਾ ਸਕੂਲ ਦਾ ਸਮੂਹ ਟੀਚਿੰਗ, ਨਾਨ-ਟੀਚਿੰਗ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਰਾਲੀ ਪ੍ਰਬੰਧਨ ਲੱਕੀ ਡਰਾਅ ਤਹਿਤ 1 ਲੱਖ ਦੇ ਇਨਾਮਾਂ ਲਈ 25 ਕਿਸਾਨਾਂ ਦੀ ਚੋਣ ਪਹਿਲਾ ਇਨਾਮ ਪਿੰਡ ਝਲੂਰ ਦੇ ਕਿਸਾਨ ਸੁਖ... ਅਗਲੀ ਖ਼ਬਰ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ 10 ਨੂੰ
Ad Position 24