ਨਗਰ ਕੌਂਸਲ ਦੇ ਕਰਮਚਾਰੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਕੀਤਾ ਸਨਮਾਨਿਤ
ਧਨੌਲਾ, 9 ਨਵੰਬਰ (ਜਤਿੰਦਰ ਸਿੰਘ ਧਨੌਲਾ)-ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਅਤੇ ਮੌਜੂਦਾ ਕੌਂਸਲਰ ਸੁਰਜੀਤ ਸਿੰਘ ਅਤੇ ਉਨ੍ਹਾਂ ਦੀ ਧਰਮ ਪਤਨੀ ਕੌਂਸਲਰ ਜਸਵੀਰ ਕੌਰ ਵਲੋਂ ਮੰਡੀ ਦੇ ਸਮੁੱਚੇ ਸਫ਼ਾਈ ਸੇਵਕਾਂ, ਸੀਵਰ ਮੈਨਾਂ ਅਤੇ ਟਰਾਲੀ ਕਰਮਚਾਰੀਆਂ ਨੂੰ ਦੀਵਾਲੀ ਨੂੰ ਮੁੱਖ ਰੱਖਦੇ ਹੋਏ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ। ਗੱਲਬਾਤ ਕਰਦਿਆਂ ਸੁਰਜੀਤ ਸਿੰਘ ਨੇ ਆਖਿਆ ਕਿ ਨਗਰ ਕੌਂਸਲ ਦੇ ਕਰਮਚਾਰੀ ਕੌਂਸਲ ਦੀ ਰੀੜ੍ਹ ਦੀ ਹੱਡੀ ਸਮਾਨ ਹਨ।
ਧਨੌਲਾ, 9 ਨਵੰਬਰ (ਜਤਿੰਦਰ ਸਿੰਘ ਧਨੌਲਾ)-ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਅਤੇ ਮੌਜੂਦਾ ਕੌਂਸਲਰ ਸੁਰਜੀਤ ਸਿੰਘ ਅਤੇ ਉਨ੍ਹਾਂ ਦੀ ਧਰਮ ਪਤਨੀ ਕੌਂਸਲਰ ਜਸਵੀਰ ਕੌਰ ਵਲੋਂ ਮੰਡੀ ਦੇ ਸਮੁੱਚੇ ਸਫ਼ਾਈ ਸੇਵਕਾਂ, ਸੀਵਰ ਮੈਨਾਂ ਅਤੇ ਟਰਾਲੀ ਕਰਮਚਾਰੀਆਂ ਨੂੰ ਦੀਵਾਲੀ ਨੂੰ ਮੁੱਖ ਰੱਖਦੇ ਹੋਏ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ। ਗੱਲਬਾਤ ਕਰਦਿਆਂ ਸੁਰਜੀਤ ਸਿੰਘ ਨੇ ਆਖਿਆ ਕਿ ਨਗਰ ਕੌਂਸਲ ਦੇ ਕਰਮਚਾਰੀ ਕੌਂਸਲ ਦੀ ਰੀੜ੍ਹ ਦੀ ਹੱਡੀ ਸਮਾਨ ਹਨ। ਜਿਹੜੇ ਕਿ ਜ਼ਿੰਮੇਵਾਰੀ ਨਾਲ ਪੂਰਾ ਦਿਨ ਮੰਡੀ ਨੂੰ ਸਵੱਛ ਬਣਾਉਣ ਲਈ ਤਨਦੇਹੀ ਨਾਲ ਜੁਟੇ ਰਹਿੰਦੇ ਹਨ। ਸੁਰਜੀਤ ਸਿੰਘ ਨੇ ਆਖਿਆ ਕਿ ਇਨ੍ਹਾਂ ਕਰਮਚਾਰੀਆਂ ਦੀ ਹੌਸਲਾ ਅਫ਼ਜਾਈ ਇਨ੍ਹਾਂ ਦੀ ਸ਼ਕਤੀ ਹੋਰ ਵਧਾ ਦਿੰਦੀ ਹੈ। ਜਿਸ ਨਾਲ ਇਹ ਪੂਰੀ ਤਨਦੇਹੀ ਨਾਲ ਮੰਡੀ ਨੂੰ ਸਵੱਛ ਬਣਾਉਣ ਲਈ ਦਿਨ ਰਾਤ ਦੀ ਪ੍ਰਵਾਹ ਨਾ ਕਰਦੇ ਲੱਗੇ ਰਹਿੰਦੇ ਹਨ। ਕੌਂਸਲਰ ਜਸਵੀਰ ਕੌਰ ਨੇ ਆਖਿਆ ਕਿ ਭਾਵੇਂ ਇੱਥੇ ਸਫ਼ਾਈ ਸੇਵਕਾਂ ਦੀ ਗਿਣਤੀ ਇੱਥੋਂ ਦੇ ਖੇਤਰਫਲ ਨਾਲੋਂ ਘੱਟ ਹੈ ਪ੍ਰੰਤੂ ਫਿਰ ਵੀ ਇਹ ਪੂਰੀ ਜ਼ਿੰਮੇਵਾਰੀ ਨਾਲ ਕੰਮ ਕਾਰ ਕਰਦੇ ਰਹਿੰਦੇ ਹਨ।