10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਇਕ ਬਾਂਹ ਨਾਲ ਗੋਲਾ ਸੁੱਟ ਕੇ ਦੇਸ਼ ਦਾ ਨਾਂਅ ਰੌਸ਼ਨ ਕਰਨ ਵਾਲੇ ਪੈਰਾ ਖਿਡਾਰੀ ਮੁਹੰਮਦ ਯਾਸਰ ਦਾ ਐੱਸ.ਐੱਸ.ਪੀ. ਖੱਖ ਵਲੋਂ ਵਿਸ਼ੇਸ਼ ਸਨਮਾਨ

ਮਲੇਰਕੋਟਲਾ, 10 ਨਵੰਬਰ (ਮੁਹੰਮਦ ਹਨੀਫ਼ ਥਿੰਦ)- ਜਾਪਾਨ ਦੇ ਨਗੋਆ ਸ਼ਹਿਰ ਵਿਖੇ ਆਯੋਜਿਤ ਪੈਰਾ ਏਸ਼ੀਅਨ ਖੇਡਾਂ-2026 ਵਿਚ ਚਾਂਦੀ ਦਾ ਤਗਮਾ ਜਿੱਤ ਕੇ ਦੇਸ਼, ਪੰਜਾਬ ਅਤੇ ਜ਼ਿਲ੍ਹਾ ਮਲੇਰਕੋਟਲਾ ਦਾ ਨਾਂਅ ਕੌਮਾਂਤਰੀ ਪੱਧਰ ‘ਤੇ ਰੌਸ਼ਨ ਕਰਨ ਵਾਲੇ ਹੋਣਹਾਰ ਪੈਰਾ ਖਿਡਾਰੀ ਮੁਹੰਮਦ ਯਾਸਰ ਨੂੰ ਅੱਜ ਜ਼ਿਲ੍ਹਾ ਪੁਲਿਸ ਮੁਖੀ ਐੱਸ. ਐੱਸ.

Ad Position 21
No active advertisement
ਜ਼ਿਲ੍ਹਾ ਪੁਲਿਸ ਮੁਖੀ ਐੱਸ.ਐੱਸ.ਪੀ. ਹਰਕਮਲਪ੍ਰੀਤ ਸਿੰਘ ਖੱਖ, ਪੈਰਾ ਖਿਡਾਰੀ ਮੁਹੰਮਦ ਯਾਸਰ ਅਤੇ ਕੋਚ ਹਰਮਿੰਦਰਪਾਲ ਸਿੰਘ ਘੁੰਮਣ ਦਾ ਸਨਮਾਨ ਕਰਦੇ ਹੋਏ। ਤਸਵੀਰ : ਮੁਹੰਮਦ ਹਨੀਫ਼ ਥਿੰਦ 11-11-2026
ਮਲੇਰਕੋਟਲਾ, 10 ਨਵੰਬਰ (ਮੁਹੰਮਦ ਹਨੀਫ਼ ਥਿੰਦ)- ਜਾਪਾਨ ਦੇ ਨਗੋਆ ਸ਼ਹਿਰ ਵਿਖੇ ਆਯੋਜਿਤ ਪੈਰਾ ਏਸ਼ੀਅਨ ਖੇਡਾਂ-2026 ਵਿਚ ਚਾਂਦੀ ਦਾ ਤਗਮਾ ਜਿੱਤ ਕੇ ਦੇਸ਼, ਪੰਜਾਬ ਅਤੇ ਜ਼ਿਲ੍ਹਾ ਮਲੇਰਕੋਟਲਾ ਦਾ ਨਾਂਅ ਕੌਮਾਂਤਰੀ ਪੱਧਰ ‘ਤੇ ਰੌਸ਼ਨ ਕਰਨ ਵਾਲੇ ਹੋਣਹਾਰ ਪੈਰਾ ਖਿਡਾਰੀ ਮੁਹੰਮਦ ਯਾਸਰ ਨੂੰ ਅੱਜ ਜ਼ਿਲ੍ਹਾ ਪੁਲਿਸ ਮੁਖੀ ਐੱਸ.ਐੱਸ.ਪੀ. ਹਰਕਮਲਪ੍ਰੀਤ ਸਿੰਘ ਖੱਖ ਵਲੋਂ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਐੱਸ.ਐੱਸ.ਪੀ. ਦਫ਼ਤਰ ਮਲੇਰਕੋਟਲਾ ਵਿਖੇ ਕਰਵਾਏ ਗਏ ਸਾਦੇ ਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਖਿਡਾਰੀ ਮੁਹੰਮਦ ਯਾਸਰ ਦੇ ਨਾਲ-ਨਾਲ ਉਨ੍ਹਾਂ ਦੇ ਕੋਚ ਹਰਮਿੰਦਰਪਾਲ ਸਿੰਘ ਘੁੰਮਣ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਮੌਕੇ ਅਖ਼ਬਾਰ ‘ਅਜੀਤ’ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਐੱਸ.ਐੱਸ.ਪੀ. ਹਰਕਮਲਪ੍ਰੀਤ ਸਿੰਘ ਖੱਖ ਨੇ ਕਿਹਾ ਕਿ ਪੰਜਾਬ ਪੁਲਿਸ ਅਤੇ ਪੰਜਾਬ ਸਰਕਾਰ ਵਲੋਂ ਪਿਛਲੇ ਡੇਢ ਸਾਲ ਤੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਦਾ ਮੁੱਖ ਮਕਸਦ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਦਲਦਲ ‘ਚੋਂ ਬਾਹਰ ਕੱਢ ਕੇ ਖੇਡਾਂ ਅਤੇ ਸਿਹਤਮੰਦ ਗਤੀਵਿਧੀਆਂ ਨਾਲ ਜੋੜਨਾ ਹੈ, ਤਾਂ ਜੋ ਪੰਜਾਬ ਦੀ ਜਵਾਨੀ ਨੂੰ ਸਹੀ ਦਿਸ਼ਾ ਦੇ ਕੇ ਮੁੜ ਰੰਗਲਾ ਪੰਜਾਬ ਸਿਰਜਿਆ ਜਾ ਸਕੇ। ਉਨ੍ਹਾਂ ਕਿਹਾ ਕਿ ਜਦੋਂ ਮੁਹੰਮਦ ਯਾਸਰ ਕੌਮਾਂਤਰੀ ਪੱਧਰ ‘ਤੇ ਤਗਮਾ ਜਿੱਤ ਕੇ ਮਲੇਰਕੋਟਲਾ ਪਰਤੇ ਸਨ, ਉਸੇ ਸਮੇਂ ਉਨ੍ਹਾਂ ਦੇ ਮਨ ਵਿਚ ਇਸ ਹੋਣਹਾਰ ਖਿਡਾਰੀ ਨੂੰ ਆਪਣੇ ਦਫ਼ਤਰ ਬੁਲਾ ਕੇ ਸਨਮਾਨਿਤ ਕਰਨ ਦੀ ਇੱਛਾ ਸੀ। ਉਨ੍ਹਾਂ ਮੁਹੰਮਦ ਯਾਸਰ ਦੇ ਕੋਚ ਹਰਮਿੰਦਰਪਾਲ ਸਿੰਘ ਘੁੰਮਣ ਦੀ ਵੀ ਵਿਸ਼ੇਸ਼ ਸ਼ਲਾਘਾ ਕਰਦਿਆਂ ਕਿਹਾ ਕਿ ਕਿਸੇ ਖਿਡਾਰੀ ਦੀ ਕਾਮਯਾਬੀ ਪਿੱਛੇ ਉਸ ਦੀ ਆਪਣੀ ਮਿਹਨਤ ਦੇ ਨਾਲ-ਨਾਲ ਕੋਚ ਦੀ ਸਹੀ ਅਗਵਾਈ, ਸਮਰਪਣ ਅਤੇ ਨਿਰੰਤਰ ਮਿਹਨਤ ਦਾ ਵੀ ਅਹਿਮ ਯੋਗਦਾਨ ਹੁੰਦਾ ਹੈ।
Ad Position 22
No active advertisement
ਪਿਛਲੀ ਖ਼ਬਰ ਪਰਾਲੀ ਸਾੜਨ ਦੀ ਜਾਂਚ ਕਰਨ ਆਏ ਨੋਡਲ ਅਫ਼ਸਰਾਂ ਦਾ ਬੀਕੇਯੂ ਸਿੱਧੂਪੁਰ ਵੱਲੋਂ ਘਿਰਾਓ, ਪੁਲਿਸ ਮੌਕੇ ’ਤੇ ਪੁੱਜੀ ਅਗਲੀ ਖ਼ਬਰ ਅੱਖਾਂ ਦਾ ਵਿਸ਼ਾਲ ਜਾਂਚ ਅਤੇ ਆਪ੍ਰੇਸ਼ਨ ਕੈਂਪ 16 ਨੂੰ
Ad Position 24