10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਨਸ਼ਿਆਂ ਦਾ ਖ਼ਾਤਮਾ ਕਰ ਕੇ ਇਕ ਤੰਦਰੁਸਤ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ- ਇੰਸ: ਹਰਸਿਮਰਨਜੀਤ ਸਿੰਘ

ਤਪਾ ਮੰਡੀ,10 ਨਵੰਬਰ (ਪ੍ਰਵੀਨ ਗਰਗ)-ਨਸ਼ਾ ਇਕ ਅਜਿਹਾ ਜ਼ਹਿਰ ਹੈ, ਜੋ ਘਰਾਂ ਦੇ ਘਰ ਤਬਾਹ ਕਰ ਦਿੰਦਾ ਹੈ। ਜਿਸ ਦੇ ਖ਼ਾਤਮੇ ਲਈ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ, ਕਿਉਂਕਿ ਨਸ਼ਿਆਂ ਦਾ ਖ਼ਾਤਮਾ ਕਰ ਕੇ ਹੀ ਇਕ ਤੰਦਰੁਸਤ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ।

Ad Position 21
No active advertisement
ਥਾਣਾ ਮੁਖੀ ਹਰਸਿਮਰਨਜੀਤ ਸਿੰਘ। 11-11-2026
ਤਪਾ ਮੰਡੀ,10 ਨਵੰਬਰ (ਪ੍ਰਵੀਨ ਗਰਗ)-ਨਸ਼ਾ ਇਕ ਅਜਿਹਾ ਜ਼ਹਿਰ ਹੈ, ਜੋ ਘਰਾਂ ਦੇ ਘਰ ਤਬਾਹ ਕਰ ਦਿੰਦਾ ਹੈ। ਜਿਸ ਦੇ ਖ਼ਾਤਮੇ ਲਈ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ, ਕਿਉਂਕਿ ਨਸ਼ਿਆਂ ਦਾ ਖ਼ਾਤਮਾ ਕਰ ਕੇ ਹੀ ਇਕ ਤੰਦਰੁਸਤ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਥਾਣਾ ਤਪਾ ਦੇ ਮੁਖੀ ਇੰਸ: ਹਰਸਿਮਰਨਜੀਤ ਸਿੰਘ ਨੇ ਤਪਾ ਵਿਖੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਦੱਸਿਆ ਕਿ ਨਸ਼ੇ ਦਾ ਆਦੀ ਵਿਅਕਤੀ ਨਸ਼ੇ ਦੀ ਪੂਰਤੀ ਲਈ ਕਿਸੇ ਵੀ ਹੱਦ ਤੱਕ ਜਾ ਸਕਦਾ ਹੈ ਕਿਉਂਕਿ ਨਸ਼ਾ ਕਰਨ ਨਾਲ ਉਸ ਦਾ ਦਿਮਾਗ਼ ਕੰਟਰੋਲ ’ਚ ਨਹੀਂ ਰਹਿੰਦਾ, ਜਿਸ ਕਾਰਨ ਉਹ ਚੋਰੀ, ਲੁੱਟਾਂ ਖੋਹਾਂ ਆਦਿ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਲੱਗਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਪੁਲਿਸ ਅਤੇ ਪਬਲਿਕ ਇੱਕਜੁੱਟ ਹੋ ਕੇ ਨਸ਼ੇ ਦੇ ਖ਼ਾਤਮੇ ਸਬੰਧੀ ਵਿੱਢੀ ਹੋਈ ਇਸ ਮੁਹਿੰਮ ’ਚ ਵੱਧ ਚੜ੍ਹ ਕੇ ਹਿੱਸਾ ਲੈਣ ਤਾਂ ਨਸ਼ਿਆਂ ਨੂੰ ਜੜ੍ਹ ਤੋਂ ਹੀ ਖ਼ਤਮ ਕੀਤਾ ਜਾ ਸਕਦਾ ਹੈ। ਇੰਸ: ਹਰਸਿਮਰਨਜੀਤ ਸਿੰਘ ਨੇ ਕਿਹਾ ਕਿ ਅਗਰ ਇਲਾਕੇ ਜਾਂ ਆਸ ਪਾਸ ਨਸ਼ੇ ਦਾ ਸੇਵਨ ਕਰਦੇ ਕਿਸੇ ਵੀ ਵਿਅਕਤੀ ਸਬੰਧੀ ਕੋਈ ਸੂਚਨਾ ਮਿਲਦੀ ਹੈ ਤਾਂ ਉਸ ਸਬੰਧੀ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ ਤਾਂ ਜੋ ਸਮਾਂ ਰਹਿੰਦੇ ਉਕਤ ਵਿਅਕਤੀ ਨੂੰ ਨਸ਼ੇ ਤੋਂ ਬਚਾਇਆ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਹਰਜੀਤ ਸਿੰਘ ਸਹਿਜੜਾ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਬੀ.ਵੀ.ਐੱਮ ਇੰਟਰਨੈਸ਼ਨਲ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ
Ad Position 24