10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਹਰਜੀਤ ਸਿੰਘ ਸਹਿਜੜਾ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਨਿਯੁਕਤ

ਮਹਿਲ ਕਲਾਂ, 10 ਨਵੰਬਰ (ਗੁਰਪ੍ਰੀਤ ਸਿੰਘ ਅਣਖੀ)-ਅਕਾਲੀ ਦਲ (ਵਾਰਿਸ ਪੰਜਾਬ ਦੇ) ਦੀ ਸੀਨੀਅਰ ਲੀਡਰਸ਼ਿਪ ਅਤੇ ਮੁੱਖ ਦਫ਼ਤਰ ਵੱਲੋਂ ਅੱਜ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਦਿਆਂ ਜ਼ਿਲ੍ਹਾ ਪ੍ਰਧਾਨਾਂ ਦੀ ਜਾਰੀ ਕੀਤੀ ਗਈ ਸੂਚੀ ਵਿਚ ਹਰਜੀਤ ਸਿੰਘ ਸਹਿਜੜਾ ਨੂੰ ਜ਼ਿਲ੍ਹਾ ਬਰਨਾਲਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਕਿਸਾਨ ਪਰਿਵਾਰ ਨਾਲ ਸਬੰਧਿਤ ਹਰਜੀਤ ਸਿੰਘ ਸਹਿਜੜਾ ਸ਼ੁਰੂਆਤੀ ਦੌਰ ਤੋਂ ਹੀ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਨਾਲ ਜੁੜੇ ਹੋਏ ਹਨ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਪਿੰਡ-ਪਿੰਡ ਪਹੁੰਚਾਉਣ ਲਈ ਸਰਗਰਮ ਭੂਮਿਕਾ ਨਿਭਾ ਰਹੇ ਹਨ।

Ad Position 21
No active advertisement
ਹਰਜੀਤ ਸਿੰਘ ਸਹਿਜੜਾ 11-11-2026
ਮਹਿਲ ਕਲਾਂ, 10 ਨਵੰਬਰ (ਗੁਰਪ੍ਰੀਤ ਸਿੰਘ ਅਣਖੀ)-ਅਕਾਲੀ ਦਲ (ਵਾਰਿਸ ਪੰਜਾਬ ਦੇ) ਦੀ ਸੀਨੀਅਰ ਲੀਡਰਸ਼ਿਪ ਅਤੇ ਮੁੱਖ ਦਫ਼ਤਰ ਵੱਲੋਂ ਅੱਜ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਦਿਆਂ ਜ਼ਿਲ੍ਹਾ ਪ੍ਰਧਾਨਾਂ ਦੀ ਜਾਰੀ ਕੀਤੀ ਗਈ ਸੂਚੀ ਵਿਚ ਹਰਜੀਤ ਸਿੰਘ ਸਹਿਜੜਾ ਨੂੰ ਜ਼ਿਲ੍ਹਾ ਬਰਨਾਲਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਕਿਸਾਨ ਪਰਿਵਾਰ ਨਾਲ ਸਬੰਧਿਤ ਹਰਜੀਤ ਸਿੰਘ ਸਹਿਜੜਾ ਸ਼ੁਰੂਆਤੀ ਦੌਰ ਤੋਂ ਹੀ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਨਾਲ ਜੁੜੇ ਹੋਏ ਹਨ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਪਿੰਡ-ਪਿੰਡ ਪਹੁੰਚਾਉਣ ਲਈ ਸਰਗਰਮ ਭੂਮਿਕਾ ਨਿਭਾ ਰਹੇ ਹਨ। ਉਨ੍ਹਾਂ ਦੀਆਂ ਪਾਰਟੀ ਪ੍ਰਤੀ ਨਿਭਾਈਆਂ ਜਾ ਰਹੀਆਂ ਅਣਥੱਕ ਤੇ ਸਮਰਪਿਤ ਸੇਵਾਵਾਂ ਨੂੰ ਦੇਖਦਿਆਂ ਲੀਡਰਸ਼ਿਪ ਵਲੋਂ ਉਨ੍ਹਾਂ ਨੂੰ ਜ਼ਿਲ੍ਹਾ ਬਰਨਾਲਾ ਦੀ ਅਹਿਮ ਕਮਾਂਡ ਸੌਂਪੀ ਗਈ ਹੈ। ਨਿਯੁਕਤੀ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸਹਿਜੜਾ ਨੇ ਸਮੁੱਚੀ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਮੁੱਢਲੇ ਤੌਰ ’ਤੇ ਪਾਰਟੀ ਦੇ ਇੱਕ ਨਿਮਾਣੇ ਵਰਕਰ ਵਜੋਂ ਸੇਵਾ ਨਿਭਾਉਂਦੇ ਆ ਰਹੇ ਹਨ ਅਤੇ ਹੁਣ ਪਾਰਟੀ ਵਲੋਂ ਦਿੱਤੀ ਗਈ ਇਸ ਵੱਡੀ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ, ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਨਿਭਾਉਣਗੇ। ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਜਿੱਤ ਯਕੀਨੀ ਬਣਾਉਣ ਲਈ ਜ਼ਿਲ੍ਹੇ ਦੇ ਤਿੰਨਾਂ ਵਿਧਾਨ ਸਭਾ ਹਲਕਿਆਂ ਵਿਚ ਬੂਥ ਪੱਧਰ ’ਤੇ ਯੋਜਨਾਬੱਧ ਤਰੀਕੇ ਨਾਲ ਕੰਮ ਕੀਤਾ ਜਾਵੇਗਾ। ਹੇਠਲੇ ਪੱਧਰ ’ਤੇ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਲੋਕਾਂ ਨੂੰ ਲਾਮਬੰਦ ਕੀਤਾ ਜਾਵੇਗਾ ਅਤੇ ਪਾਰਟੀ ਦੇ ਹਰ ਇੱਕ ਵਰਕਰ ਤੇ ਆਗੂ ਨੂੰ ਬਣਦਾ ਮਾਣ-ਸਤਿਕਾਰ ਦੇਣਾ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਚੈੱਕ ਬਾਊਂਸ ਦੇ ਮਾਮਲਿਆਂ ਲਈ ਵਿਸ਼ੇਸ਼ ਲੋਕ ਅਦਾਲਤ 21 ਨੂੰ ਅਗਲੀ ਖ਼ਬਰ ਨਸ਼ਿਆਂ ਦਾ ਖ਼ਾਤਮਾ ਕਰ ਕੇ ਇਕ ਤੰਦਰੁਸਤ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ- ਇੰਸ: ਹਰਸਿਮਰਨਜੀਤ ਸਿੰਘ
Ad Position 24