ਧੂਰੀ ਵਿੱਚ ਝੋਨੇ ਦੀ ਖ਼ਰੀਦ ਦੇ ਕੋਟੇ ਤੋਂ ਆੜ੍ਹਤੀਏ ਅਸੰਤੁਸ਼ਟ-ਸੋਨੀ ਮੰਡੇਰ
ਧੂਰੀ, 10 ਨਵੰਬਰ (ਲਖਵੀਰ ਸਿੰਘ ਧਾਂਦਰਾ)-ਆੜ੍ਹਤੀਆ ਐਸੋਸੀਏਸ਼ਨ ਧੂਰੀ ਦੇ ਪ੍ਰਧਾਨ ਅਤੇ ਪੰਜਾਬ ਆੜ੍ਹਤੀਆ ਐਸੋਸੀਏਸ਼ਨ ਦੇ ਸੂਬਾ ਮੀਤ ਪ੍ਰਧਾਨ ਐਡਵੋਕੇਟ ਜਤਿੰਦਰ ਸਿੰਘ ਸੋਨੀ ਮੰਡੇਰ ਨੇ ਮੰਡੀਆਂ ਵਿੱਚ ਝੋਨੇ ਦੇ ਚੱਲ ਰਹੇ ਮੌਜੂਦਾ ਖ਼ਰੀਦ ਪ੍ਰਬੰਧਾਂ ’ਤੇ ਅੰਤਸੁਸ਼ਟੀ ਤੇ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਵੱਲੋਂ ਪਿਛਲੇ ਤਿੰਨ ਸਾਲਾਂ ਦੀ ਆਮਦ ਦੀ ਔਸਤ ਕੱਢ ਕੇ ਮੰਡੀਆਂ ਦਾ ਕੋਟਾ ਮਿਥ ਦਿੱਤਾ ਗਿਆ ਹੈ।
ਧੂਰੀ, 10 ਨਵੰਬਰ (ਲਖਵੀਰ ਸਿੰਘ ਧਾਂਦਰਾ)-ਆੜ੍ਹਤੀਆ ਐਸੋਸੀਏਸ਼ਨ ਧੂਰੀ ਦੇ ਪ੍ਰਧਾਨ ਅਤੇ ਪੰਜਾਬ ਆੜ੍ਹਤੀਆ ਐਸੋਸੀਏਸ਼ਨ ਦੇ ਸੂਬਾ ਮੀਤ ਪ੍ਰਧਾਨ ਐਡਵੋਕੇਟ ਜਤਿੰਦਰ ਸਿੰਘ ਸੋਨੀ ਮੰਡੇਰ ਨੇ ਮੰਡੀਆਂ ਵਿੱਚ ਝੋਨੇ ਦੇ ਚੱਲ ਰਹੇ ਮੌਜੂਦਾ ਖ਼ਰੀਦ ਪ੍ਰਬੰਧਾਂ ’ਤੇ ਅੰਤਸੁਸ਼ਟੀ ਤੇ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਵੱਲੋਂ ਪਿਛਲੇ ਤਿੰਨ ਸਾਲਾਂ ਦੀ ਆਮਦ ਦੀ ਔਸਤ ਕੱਢ ਕੇ ਮੰਡੀਆਂ ਦਾ ਕੋਟਾ ਮਿਥ ਦਿੱਤਾ ਗਿਆ ਹੈ। ਇਸ ਸਖ਼ਤ ਸ਼ਰਤ ਕਾਰਨ ਜ਼ਿਆਦਾਤਰ ਮੰਡੀਆਂ ਵਿੱਚ ਝੋਨੇ ਦੀ ਫ਼ਸਲ ਚੁੱਕਣ ਖ਼ੁਣੋਂ ਲਗਭਗ 15 ਫ਼ੀਸਦੀ ਫ਼ਸਲ ਅਜੇ ਵੀ ਖੁੱਲ੍ਹੇ ਵਿੱਚ ਰੁਲ ਰਹੀ ਹੈ। ਉਨ੍ਹਾਂ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਪੰਜਾਬ ਸਰਕਾਰ ਨੁੰ ਕੇਂਦਰ ਸਰਕਾਰ ਨਾਲ ਰਾਬਤਾ ਕਰਕੇ ਮਸਲੇ ਦਾ ਹੱਲ ਕਰਨ ਮਸਲੇ ਦਾ ਹੱਲ ਕਰਵਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਇਸ ਗੰਭੀਰ ਮਸਲੇ ਦਾ ਤੁਰੰਤ ਸਥਾਈ ਹੱਲ ਕਰਦਿਆਂ ਕਿਸਾਨਾਂ ਦੀ ਫ਼ਸਲ ਦਾ ‘ਦਾਨਾ-ਦਾਨਾ’ ਨਾ ਖ਼ਰੀਦਿਆ ਗਿਆ, ਤਾਂ ਆੜ੍ਹਤੀਆ ਐਸੋਸੀਏਸ਼ਨ ਤਿੱਖੇ ਸੰਘਰਸ਼ ਦਾ ਰਾਹ ਅਖ਼ਤਿਆਰ ਕਰਨ ਲਈ ਮਜਬੂਰ ਹੋਵੇਗੀ, ਜਿਸ ਦੀ ਪੂਰੀ ਜ਼ਿੰਮੇਵਾਰੀ ਪ੍ਰਸ਼ਾਸਨ ਤੇ ਸਰਕਾਰ ਦੀ ਹੋਵੇਗੀ।