10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਪੀ.ਜੀ.ਆਈ. ਘਾਬਦਾਂ ‘ਚ ਤਮਾਮ ਓ.ਪੀ.ਡੀ. ਅਤੇ ਐਮਰਜੈਂਸੀ ਸੇਵਾਵਾਂ ਸ਼ੁਰੂ ਕਰਕੇ ਸੰਜੀਵਨੀ ਬੂਟੀ ਬਣਾਇਆ ਜਾਵੇ-ਬਜਾਜ

ਧੂਰੀ, 10 ਨਵੰਬਰ (ਲਖਵੀਰ ਸਿੰਘ ਧਾਂਦਰਾ)-ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਜ਼ਿਲ੍ਹਾ ਜਨਰਲ ਸਕੱਤਰ ਅਤੇ ‘ਧੂਰੀ ਵਿਕਾਸ ਮੰਚ’ ਦੇ ਸਕੱਤਰ ਜਨਰਲ ਹੰਸ ਰਾਜ ਬਜਾਜ ਨੇ ਕੇਂਦਰ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਪੀ. ਜੀ.

Ad Position 21
No active advertisement
ਹੰਸ ਰਾਜ ਬਜਾਜ 11-11-2026
ਧੂਰੀ, 10 ਨਵੰਬਰ (ਲਖਵੀਰ ਸਿੰਘ ਧਾਂਦਰਾ)-ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਜ਼ਿਲ੍ਹਾ ਜਨਰਲ ਸਕੱਤਰ ਅਤੇ ‘ਧੂਰੀ ਵਿਕਾਸ ਮੰਚ’ ਦੇ ਸਕੱਤਰ ਜਨਰਲ ਹੰਸ ਰਾਜ ਬਜਾਜ ਨੇ ਕੇਂਦਰ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਪੀ.ਜੀ.ਆਈ. ਸੈਟੇਲਾਈਟ ਸੈਂਟਰ ਘਾਬਦਾਂ ਵਿਖੇ ਸਾਰੀਆਂ ਓ.ਪੀ.ਡੀ. ਅਤੇ ਐਮਰਜੈਂਸੀ 24 ਘੰਟੇ ਸੇਵਾਵਾਂ ਤੁਰੰਤ ਪ੍ਰਭਾਵ ਨਾਲ ਸ਼ੁਰੂ ਕੀਤੀਆਂ ਜਾਣ। ਮੀਡੀਆ ਨਾਲ ਗੱਲਬਾਤ ਕਰਦਿਆਂ ਆਗੂ ਹੰਸ ਰਾਜ ਬਜਾਜ ਨੇ ਆਖਿਆ ਕਿ ਵਰ੍ਹਿਆਂ ਪਹਿਲਾਂ ਮਾਲਵਾ ਖੇਤਰ ਦੇ ਲੋਕਾਂ ਨੂੰ ਸੁਚੱਜੀਆਂ ਅਤੇ ਆਧੁਨਿਕ ਸਿਹਤ ਸਹੂਲਤਾਂ ਦੇਣ ਦੇ ਦਾਅਵੇ ਨਾਲ ਇਸ ਪੀ.ਜੀ.ਆਈ. ਕੇਂਦਰ ਦਾ ਨਿਰਮਾਣ ਕੀਤਾ ਗਿਆ ਸੀ। ਉਸ ਵੇਲੇ ਇਲਾਕੇ ਦੇ ਗਰੀਬ ਤੇ ਲੋੜਵੰਦ ਲੋਕਾਂ ਨੂੰ ਇੱਕ ਵੱਡੀ ਆਸ ਬੱਝੀ ਸੀ ਕਿ ਹੁਣ ਉਹਨਾਂ ਨੂੰ ਇਲਾਜ ਲਈ ਚੰਡੀਗੜ੍ਹ ਜਾਂ ਦੂਰ-ਦੁਰਾਡੇ ਦੇ ਮਹਿੰਗੇ ਹਸਪਤਾਲਾਂ ਦੇ ਗੇੜੇ ਨਹੀਂ ਮਾਰਨੇ ਪੈਣਗੇ। ਪ੍ਰੰਤੂ ਅਫ਼ਸੋਸ ਦੀ ਗੱਲ ਹੈ ਕਿ ਸਾਲਾਂ ਬੀਤ ਜਾਣ ਦੇ ਬਾਵਜੂਦ ਵੀ ਕੁਝ ਗਿਣੀਆਂ-ਚੁਣੀਆਂ ਓ.ਪੀ.ਡੀ. ਸੇਵਾਵਾਂ ਨੂੰ ਛੱਡ ਕੇ ਇਸ ਵਿਸ਼ਾਲ ਇਮਾਰਤ ਦਾ ਪੂਰਾ ਲਾਹਾ ਇਲਾਕੇ ਦੇ ਪੀੜਤਾਂ ਨੂੰ ਨਹੀਂ ਮਿਲ ਰਿਹਾ। ਉਨ੍ਹਾਂ ਨੇ ਕਿਹਾ ਕਿ ਅੱਜ ਇਹ ਆਧੁਨਿਕ ਸੈਂਟਰ ਲੋਕਾਂ ਲਈ ਸੰਜੀਵਨੀ ਬਣਨ ਦੀ ਬਜਾਏ ਮਹਿਜ਼ ਇੱਕ ‘ਚਿੱਟਾ ਹਾਥੀ’ ਸਾਬਤ ਹੋ ਰਿਹਾ ਹੈ। ਇੱਥੇ ਪੂਰੀਆਂ ਵਿਭਾਗੀ ਓ.ਪੀ.ਡੀ. ਸੇਵਾਵਾਂ, 24 ਘੰਟੇ ਚੱਲਣ ਵਾਲੀ ਐਮਰਜੈਂਸੀ, ਆਈ.ਸੀ.ਯੂ. ਅਤੇ ਜ਼ਰੂਰੀ ਟੈਸਟਾਂ ਦੀਆਂ ਸੁਵਿਧਾਵਾਂ ਨਾ ਹੋਣ ਕਰਕੇ ਹਾਦਸਿਆਂ ਅਤੇ ਗੰਭੀਰ ਬੀਮਾਰੀਆਂ ਵੇਲੇ ਮਰੀਜ਼ਾਂ ਨੂੰ ਰੈਫ਼ਰ ਕਰ ਦਿੱਤਾ ਜਾਂਦਾ ਹੈ। ਸਮੇਂ ਸਿਰ ਪੂਰਾ ਇਲਾਜ ਨਾ ਮਿਲਣ ਕਾਰਨ ਕਈ ਵਾਰ ਲੋਕ ਰਸਤੇ ਵਿੱਚ ਹੀ ਦਮ ਤੋੜ ਦਿੰਦੇ ਹਨ, ਜਿਸ ਨਾਲ ਇਲਾਕੇ ਦੀਆਂ ਸੰਗਤਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਬਜਾਜ ਨੇ ਕੇਂਦਰੀ ਸਿਹਤ ਮੰਤਰਾਲੇ ਅਤੇ ਉੱਚ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਖੇਤਰ ਦੇ ਗਰੀਬ ਤੇ ਮੱਧਮ ਵਰਗ ਦੇ ਮਰੀਜ਼ਾਂ ਦੀ ਖੱਜਲ-ਖੁਆਰੀ ਨੂੰ ਵੇਖਦਿਆਂ ਇੱਥੇ ਲੋੜੀਂਦੇ ਮਾਹਿਰ ਡਾਕਟਰ, ਨਰਸਿੰਗ ਸਟਾਫ਼ ਅਤੇ ਐਮਰਜੈਂਸੀ ਸਾਜੋ-ਸਾਮਾਨ ਤੁਰੰਤ ਮੁਹੱਈਆ ਕਰਵਾਉਣ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਕੇਂਦਰ ਸਰਕਾਰ ਨੇ ਜਲਦ ਹੀ ਇਸ ਸੈਂਟਰ ਵਿੱਚ ਤਮਾਮ ਸੇਵਾਵਾਂ ਪੂਰਨ ਰੂਪ ਵਿੱਚ ਚਾਲੂ ਨਾ ਕੀਤੀਆਂ, ਤਾਂ ਧੂਰੀ ਵਿਕਾਸ ਮੰਚ ਅਤੇ ਇਲਾਕਾ ਨਿਵਾਸੀਆਂ ਨੂੰ ਨਾਲ ਲੈ ਕੇ ਸੰਘਰਸ਼ ਵਿੱਢਣ ਲਈ ਮਜਬੂਰ ਹੋਣਾ ਪਵੇਗਾ।
Ad Position 22
No active advertisement
ਪਿਛਲੀ ਖ਼ਬਰ ਜਗਦਿਓ ਜਠੇਰਿਆਂ ਦੇ ਅਸਥਾਨ ਵਿਖੇ ਦੀਵਾਲੀ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ ਅਗਲੀ ਖ਼ਬਰ ਭਾਸ਼ਾ ਦਫ਼ਤਰ ਵਲੋਂ ਲੋਕ ਕਵੀ ਸੰਤ ਰਾਮ ਉਦਾਸੀ ਨੂੰ ਸਮਰਪਿਤ ਸਾਹਿਤਕ ਸਮਾਗਮ
Ad Position 24