ਜਗਦਿਓ ਜਠੇਰਿਆਂ ਦੇ ਅਸਥਾਨ ਵਿਖੇ ਦੀਵਾਲੀ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ
ਸੰਦੌੜ, 10 ਨਵੰਬਰ (ਜਸਵੀਰ ਸਿੰਘ ਜੱਸੀ) - ਰਾਮਗੜ੍ਹੀਆ ਭਾਈਚਾਰੇ ਦੇ ਜਗਦਿਓ ਗੋਤ ਨਾਲ ਸਬੰਧਿਤ ਪਰਿਵਾਰਾਂ ਵੱਲੋਂ ਦੀਵਾਲੀ ਦਾ ਪਵਿੱਤਰ ਤਿਉਹਾਰ ਆਪਣੇ ਵੱਡੇ ਵਡੇਰਿਆਂ ਦੀ ਯਾਦ ਨੂੰ ਸਮਰਪਿਤ ਕਰਦਿਆਂ ਪਿੰਡ ਅਬਦੁੱਲਾਪੁਰ ਚੁਹਾਣਾ ਵਿਖੇ ਸਥਿਤ ਜਗਦਿਓ ਜਠੇਰਿਆਂ ਦੇ ਅਸਥਾਨ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਦੇਸ਼ਾਂ ਅਤੇ ਵਿਦੇਸ਼ਾਂ ਤੋਂ ਵੱਡੀ ਗਿਣਤੀ ਵਿੱਚ ਜਗਦਿਓ ਗੋਤ ਦੇ ਪਰਿਵਾਰ ਅਸਥਾਨ ਵਿਖੇ ਨਤਮਸਤਕ ਹੋਏ ਅਤੇ ਆਪਣੇ ਵੱਡੇ ਵਡੇਰਿਆਂ ਨੂੰ ਯਾਦ ਕਰਦਿਆਂ ਉਨ੍ਹਾਂ ਦਾ ਅਸ਼ੀਰਵਾਦ ਪ੍ਰਾਪਤ ਕੀਤਾ।
ਸੰਦੌੜ, 10 ਨਵੰਬਰ (ਜਸਵੀਰ ਸਿੰਘ ਜੱਸੀ) - ਰਾਮਗੜ੍ਹੀਆ ਭਾਈਚਾਰੇ ਦੇ ਜਗਦਿਓ ਗੋਤ ਨਾਲ ਸਬੰਧਿਤ ਪਰਿਵਾਰਾਂ ਵੱਲੋਂ ਦੀਵਾਲੀ ਦਾ ਪਵਿੱਤਰ ਤਿਉਹਾਰ ਆਪਣੇ ਵੱਡੇ ਵਡੇਰਿਆਂ ਦੀ ਯਾਦ ਨੂੰ ਸਮਰਪਿਤ ਕਰਦਿਆਂ ਪਿੰਡ ਅਬਦੁੱਲਾਪੁਰ ਚੁਹਾਣਾ ਵਿਖੇ ਸਥਿਤ ਜਗਦਿਓ ਜਠੇਰਿਆਂ ਦੇ ਅਸਥਾਨ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਦੇਸ਼ਾਂ ਅਤੇ ਵਿਦੇਸ਼ਾਂ ਤੋਂ ਵੱਡੀ ਗਿਣਤੀ ਵਿੱਚ ਜਗਦਿਓ ਗੋਤ ਦੇ ਪਰਿਵਾਰ ਅਸਥਾਨ ਵਿਖੇ ਨਤਮਸਤਕ ਹੋਏ ਅਤੇ ਆਪਣੇ ਵੱਡੇ ਵਡੇਰਿਆਂ ਨੂੰ ਯਾਦ ਕਰਦਿਆਂ ਉਨ੍ਹਾਂ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਮੁੱਖ ਸੇਵਾਦਾਰ ਅਮਨਦੀਪ ਸਿੰਘ ਦੀਪੀ, ਜਸਵੀਰ ਸਿੰਘ ਜੱਸੀ, ਯਾਦਵਿੰਦਰ ਸਿੰਘ, ਜਗਜੀਵਨ ਸਿੰਘ, ਗੁਰਜੀਤ ਸਿੰਘ ਅਤੇ ਨਾਨਕਜੀਤ ਸਿੰਘ ਜਗਦਿਓ, ਸੰਦੀਪ ਸਿੰਘ ਸਮੇਤ ਹੋਰ ਪ੍ਰਬੰਧਕਾਂ ਅਤੇ ਸੰਗਤਾਂ ਨੇ ਸਮਾਗਮ ਵਿੱਚ ਸ਼ਮੂਲੀਅਤ ਕੀਤੀ। ਸਮਾਗਮ ਦੇ ਅੰਤ ਵਿੱਚ ਧਾਰਮਿਕ ਸੇਵਾਵਾਂ ਨਿਭਾਉਣ ਵਾਲੇ ਗ੍ਰੰਥੀ ਸਾਹਿਬਾਨ ਦਾ ਪ੍ਰਬੰਧਕਾਂ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਪ੍ਰਬੰਧਕਾਂ ਨੇ ਸਮਾਗਮ ਨੂੰ ਸਫ਼ਲ ਬਣਾਉਣ ਲਈ ਸੰਗਤਾਂ ਦਾ ਧੰਨਵਾਦ ਕਰਦਿਆਂ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਆਪਸੀ ਏਕਤਾ ਅਤੇ ਸ਼ਰਧਾ ਨਾਲ ਆਪਣੇ ਵਿਰਸੇ ਨਾਲ ਜੁੜੇ ਰਹਿਣ ਦੀ ਅਪੀਲ ਕੀਤੀ।