11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਸੰਗਰੂਰ ਦਾ ਸਿਵਲ ਹਸਪਤਾਲ ਸਿਰਫ਼ ਮਰੀਜ਼ਾਂ ਨੂੰ ਰੈਫਰ ਕਰਨ ਜੋਗਾ ਹੀ ਰਹਿ ਗਿਆ- ਕਰਮ ਲਹਿਲ

ਸੰਗਰੂਰ, 11 ਨਵੰਬਰ (ਦਮਨਜੀਤ ਸਿੰਘ) - ਸੰਗਰੂਰ ਵਿਖੇ ਵਾਪਰੇ ਬੱਸ ਹਾਦਸੇ ਦੇ ਜ਼ਖਮੀਆਂ ਦਾ ਹਾਲ ਜਾਣਨ ਲਈ ਸਿਵਲ ਹਸਪਤਾਲ ਸੰਗਰੂਰ ਵਿਖੇ ਪਹੁੰਚੇ ਭਾਜਪਾ ਯੁਵਾ ਮੋਰਚਾ ਦੇ ਸੂਬਾ ਸਕੱਤਰ ਕਰਮ ਲਹਿਲ ਨੇ ਕਿਹਾ ਕਿ ਸੰਗਰੂਰ ਦਾ ਸਿਵਲ ਹਸਪਤਾਲ ਸਿਰਫ਼ ਜ਼ਖਮੀਆਂ ਨੂੰ ਰੈਫਰ ਕਰਨ ਜੋਗਾ ਹੀ ਰਹਿ ਗਿਆ ਹੈ ਕਿਉਂਕਿ ਮੁੱਖ ਮੰਤਰੀ ਦੇ ਆਪਣੇ ਸ਼ਹਿਰ ਸੰਗਰੂਰ ਵਿਚ ਵੀ ਕਿਸੇ ਵੀ ਹਾਦਸੇ ਦੇ ਜ਼ਖਮੀਆਂ ਦੀ ਸਾਂਭ ਸੰਭਾਲ ਅਤੇ ਉਨ੍ਹਾਂ ਦਾ ਪੂਰਾ ਇਲਾਜ ਨਹੀਂ ਹੁੰਦਾ, ਜਦੋਂ ਵੀ ਕੋਈ ਘਟਨਾ ਵਾਪਰਦੀ ਹੈ ਤਾਂ ਸਭ ਤੋਂ ਪਹਿਲਾਂ ਨੇੜਲੇ ਇਲਾਕੇ ਦੇ ਲੋਕ ਸਿਵਲ ਹਸਪਤਾਲ ਸੰਗਰੂਰ ਵਿਖੇ ਪਹੁੰਚਦੇ ਹਨ ਪਰ ਇੱਥੇ ਪਹੁੰਚਦੇ ਸਾਰ ਹੀ ਮਰੀਜ਼ਾਂ ਦਾ ਇਲਾਜ ਕਰਨ ਦੀ ਬਜਾਏ ਉਨ੍ਹਾਂ ਨੂੰ ਪਟਿਆਲਾ ਜਾਂ ਦੂਰ ਦੁਰਾਡੇ ਰੈਫਰ ਕਰ ਦਿੱਤਾ ਜਾਂਦਾ ਹੈ ਜਿਸ ਨਾਲ ਮਰੀਜ਼ਾਂ ਦੀ ਖੱਜਲ ਖੁਆਰੀ ਅਤੇ ਵੱਖ ਵੱਖ ਪ੍ਰਾਈਵੇਟ ਹਸਪਤਾਲਾਂ ਵਿਚ ਉਨ੍ਹਾਂ ਦੀ ਲੁੱਟ ਹੁੰਦੀ ਹੈ। ਕਰਮ ਲਹਿਲ ਨੇ ਕਿਹਾ ਕਿ ਸੂਬਾ ਸਰਕਾਰ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਯੋਗ ਮੁਆਵਜ਼ਾ ਅਤੇ ਜ਼ਖਮੀਆਂ ਦਾ ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਵਿਚ ਮੁਫਤ ਇਲਾਜ ਕਰਵਾਉਣ ਦਾ ਪ੍ਰਬੰਧ ਕਰੇ।

Ad Position 21
No active advertisement
ਅਜੀਤ ਡੈਸਕ 12-11-2026

Ad Position 22
No active advertisement
ਪਿਛਲੀ ਖ਼ਬਰ ਅਫ਼ਸਰ ਕਾਲੋਨੀ ਸੰਗਰੂਰ ’ਚ ਸੀਵਰੇਜ ਦੇ ਜਾਮ ਹੋਣ ਕਾਰਨ ਲੋਕ ਪ੍ਰੇਸ਼ਾਨ ਅਗਲੀ ਖ਼ਬਰ ਕਿਸਾਨਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
Ad Position 24