11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਅਲੀਸ਼ੇਰ ਸੜਕ ਹਾਦਸੇ ਦੇ ਜ਼ਖ਼ਮੀਆਂ ’ਚੋਂ ਇਕ ਹੋਰ ਔਰਤ ਦੀ ਮੌਤ, ਮ੍ਰਿਤਕਾਂ ਦੀ ਗਿਣਤੀ 9 ਹੋਈ

ਲਹਿਰਾਗਾਗਾ, 11 ਨਵੰਬਰ (ਅਸ਼ੋਕ ਗਰਗ, ਪ੍ਰਵੀਨ ਖੋਖਰ) - ਲਹਿਰਾਗਾਗਾ ਨੇੜਲੇ ਪਿੰਡ ਅਲੀਸ਼ੇਰ ਵਿਖੇ ਬੀਤੀ 18 ਅਕਤੂਬਰ ਨੂੰ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਜ਼ਖ਼ਮੀ ਹੋਈ ਇੱਕ ਹੋਰ ਬਜ਼ੁਰਗ ਔਰਤ ਮਨਰੇਗਾ ਮਜ਼ਦੂਰ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ। ਇਸ ਨਾਲ ਇਸ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਮਜ਼ਦੂਰਾਂ ਦੀ ਗਿਣਤੀ ਵਧ ਕੇ 9 ਹੋ ਗਈ ਹੈ।

Ad Position 21
No active advertisement
ਮ੍ਰਿਤਕ ਪਰਮੇਸ਼ਵਰੀ ਦੇਵੀ ਦੀ ਪੁਰਾਣੀ ਤਸਵੀਰ। 12-11-2026
ਲਹਿਰਾਗਾਗਾ, 11 ਨਵੰਬਰ (ਅਸ਼ੋਕ ਗਰਗ, ਪ੍ਰਵੀਨ ਖੋਖਰ) - ਲਹਿਰਾਗਾਗਾ ਨੇੜਲੇ ਪਿੰਡ ਅਲੀਸ਼ੇਰ ਵਿਖੇ ਬੀਤੀ 18 ਅਕਤੂਬਰ ਨੂੰ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਜ਼ਖ਼ਮੀ ਹੋਈ ਇੱਕ ਹੋਰ ਬਜ਼ੁਰਗ ਔਰਤ ਮਨਰੇਗਾ ਮਜ਼ਦੂਰ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ। ਇਸ ਨਾਲ ਇਸ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਮਜ਼ਦੂਰਾਂ ਦੀ ਗਿਣਤੀ ਵਧ ਕੇ 9 ਹੋ ਗਈ ਹੈ। ਜ਼ਿਕਰਯੋਗ ਹੈ ਕਿ ਇਸ ਹਾਦਸੇ ਵਿਚ ਪਹਿਲਾਂ ਹੀ ਅੱਠ ਮਨਰੇਗਾ ਮਜ਼ਦੂਰਾਂ ਦੀ ਮੌਤ ਹੋ ਗਈ ਸੀ, ਜਦਕਿ ਇਕ ਦਰਜਨ ਤੋਂ ਵੱਧ ਮਜ਼ਦੂਰ ਜ਼ਖ਼ਮੀ ਹੋ ਗਏ ਸਨ, ਜਿਨ੍ਹਾਂ ਨੂੰ ਇਲਾਜ ਲਈ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਦਾਖ਼ਲ ਕਰਵਾਇਆ ਗਿਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਹਾਦਸੇ ਵਿੱਚ ਗੰਭੀਰ ਜ਼ਖ਼ਮੀ ਹੋਈ ਪਰਮੇਸ਼ਵਰੀ ਦੇਵੀ (60) ਪਤਨੀ ਨਰਾਤਾ ਸਿੰਘ ਦੀ ਲੰਘੀ ਰਾਤ ਇਲਾਜ ਦੌਰਾਨ ਮੌਤ ਹੋ ਗਈ। ਉਸ ਦੀ ਹਾਲਤ ਹਾਦਸੇ ਤੋਂ ਬਾਅਦ ਹੀ ਨਾਜ਼ੁਕ ਬਣੀ ਹੋਈ ਸੀ ਅਤੇ ਪਿਛਲੇ 23 ਦਿਨਾਂ ਤੋਂ ਰਾਜਿੰਦਰਾ ਹਸਪਤਾਲ ਵਿਖੇ ਉਸ ਦਾ ਇਲਾਜ ਚੱਲ ਰਿਹਾ ਸੀ, ਪਰ ਡਾਕਟਰਾਂ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਉਸ ਨੂੰ ਬਚਾਇਆ ਨਹੀਂ ਜਾ ਸਕਿਆ। ਹਾਦਸੇ ਦੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਬਣੀ ਸੰਘਰਸ਼ ਕਮੇਟੀ ਦੇ ਮੈਂਬਰ ਜਗਜੀਤ ਸਿੰਘ ਭੁਟਾਲ ਨੇ ਦੱਸਿਆ ਕਿ ਮ੍ਰਿਤਕ ਪਰਮੇਸ਼ਵਰੀ ਦੇਵੀ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਅੰਤਿਮ ਸੰਸਕਾਰ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਕਮੇਟੀ ਦੇ ਮੈਂਬਰ ਐੱਸ.ਡੀ.ਐੱਮ. ਰਾਕੇਸ਼ ਪ੍ਰਕਾਸ਼ ਗਰਗ ਨੂੰ ਮਿਲੇ। ਉਨ੍ਹਾਂ ਮੰਗ ਕੀਤੀ ਕਿ ਹਾਦਸੇ ਵਿੱਚ ਪਹਿਲਾਂ ਮਾਰੇ ਗਏ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਜੋ ਮੁਆਵਜ਼ਾ ਦਿੱਤਾ ਗਿਆ ਹੈ, ਉਸੇ ਤਰਜ਼ ’ਤੇ ਪਰਮੇਸ਼ਵਰੀ ਦੇਵੀ ਦੇ ਪਰਿਵਾਰ ਨੂੰ ਵੀ ਬਣਦਾ ਮੁਆਵਜ਼ਾ ਦਿੱਤਾ ਜਾਵੇ।
Ad Position 22
No active advertisement
ਪਿਛਲੀ ਖ਼ਬਰ ਸੰਗਰੂਰ-ਦਿੱਲੀ ਮੁੱਖ ਮਾਰਗ ’ਤੇ ਕਾਰ ਅਤੇ ਮੋਟਰਸਾਈਕਲ ਦੀ ਭਿਆਨਕ ਟੱਕਰ, ਨੌਜਵਾਨ ਦੀ ਮੌਤ ਅਗਲੀ ਖ਼ਬਰ ਅਫ਼ਸਰ ਕਾਲੋਨੀ ਸੰਗਰੂਰ ’ਚ ਸੀਵਰੇਜ ਦੇ ਜਾਮ ਹੋਣ ਕਾਰਨ ਲੋਕ ਪ੍ਰੇਸ਼ਾਨ
Ad Position 24