11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਸੰਗਰੂਰ-ਦਿੱਲੀ ਮੁੱਖ ਮਾਰਗ ’ਤੇ ਕਾਰ ਅਤੇ ਮੋਟਰਸਾਈਕਲ ਦੀ ਭਿਆਨਕ ਟੱਕਰ, ਨੌਜਵਾਨ ਦੀ ਮੌਤ

ਖਨੌਰੀ, 11 ਨਵੰਬਰ (ਬਲਵਿੰਦਰ ਸਿੰਘ ਥਿੰਦ)-ਸਥਾਨਕ ਸ਼ਹਿਰ ’ਚੋਂ ਲੰਘਦੇ ਸੰਗਰੂਰ-ਦਿੱਲੀ ਮੁੱਖ ਮਾਰਗ ’ਤੇ ਪਾਤੜਾਂ ਵਾਲੇ ਪਾਸੇ ਜੀਓ ਪੈਟਰੋਲ ਪੰਪ ਦੇ ਸਾਹਮਣੇ ਇੱਕ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਦੌਰਾਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ । ਹਾਦਸਾ ਇੰਨਾ ਗੰਭੀਰ ਸੀ ਕਿ ਮੋਟਰਸਾਈਕਲ ਸਵਾਰ ਨੌਜਵਾਨ ਨੇ ਘਟਨਾ ਸਥਾਨ ’ਤੇ ਹੀ ਦਮ ਤੋੜ ਦਿੱਤਾ।

Ad Position 21
No active advertisement
ਅਜੀਤ ਡੈਸਕ 12-11-2026
ਖਨੌਰੀ, 11 ਨਵੰਬਰ (ਬਲਵਿੰਦਰ ਸਿੰਘ ਥਿੰਦ)-ਸਥਾਨਕ ਸ਼ਹਿਰ ’ਚੋਂ ਲੰਘਦੇ ਸੰਗਰੂਰ-ਦਿੱਲੀ ਮੁੱਖ ਮਾਰਗ ’ਤੇ ਪਾਤੜਾਂ ਵਾਲੇ ਪਾਸੇ ਜੀਓ ਪੈਟਰੋਲ ਪੰਪ ਦੇ ਸਾਹਮਣੇ ਇੱਕ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਦੌਰਾਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ । ਹਾਦਸਾ ਇੰਨਾ ਗੰਭੀਰ ਸੀ ਕਿ ਮੋਟਰਸਾਈਕਲ ਸਵਾਰ ਨੌਜਵਾਨ ਨੇ ਘਟਨਾ ਸਥਾਨ ’ਤੇ ਹੀ ਦਮ ਤੋੜ ਦਿੱਤਾ। ਮ੍ਰਿਤਕ ਦੀ ਪਛਾਣ ਰਮੇਸ਼ ਕੁਮਾਰ (35) ਪੁੱਤਰ ਅਨਿਲ ਕੁਮਾਰ ਵਾਸੀ ਬੰਗਾਂ ਵਾਲੇ ਵਜੋਂ ਹੋਈ ਹੈ। ਉਹ ਘਟਨਾ ਸਥਾਨ ਦੇ ਨੇੜੇ ਹੀ ਆਪਣੀ ਦੁਕਾਨ ਚਲਾਉਂਦਾ ਸੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਮ੍ਰਿਤਕ ਨੌਜਵਾਨ ਦੇ ਗੁਆਂਢੀ ਸ਼ਿੱਪੂ ਗੋਇਲ ਨੇ ਦੱਸਿਆ ਕਿ ਰਮੇਸ਼ ਕੁਮਾਰ ਆਪਣੇ ਮੋਟਰਸਾਈਕਲ ’ਤੇ ਕਿਸੇ ਕੰਮ ਦੇ ਸਿਲਸਿਲੇ ਵਿੱਚ ਬਾਜ਼ਾਰ ਗਿਆ ਹੋਇਆ ਸੀ। ਜਦੋਂ ਉਹ ਆਪਣਾ ਕੰਮ ਨਿਪਟਾ ਕੇ ਵਾਪਸ ਦੁਕਾਨ ਵੱਲ ਆ ਰਿਹਾ ਸੀ ਤਾਂ ਸੰਗਰੂਰ-ਦਿੱਲੀ ਮੁੱਖ ਮਾਰਗ ’ਤੇ ਜੀਓ ਪੈਟਰੋਲ ਪੰਪ ਦੇ ਸਾਹਮਣੇ ਉਸ ਦਾ ਮੋਟਰਸਾਈਕਲ ਇੱਕ ਕਾਰ ਨਾਲ ਟਕਰਾ ਗਿਆ। ਇਸ ਹਾਦਸੇ ਵਿੱਚ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਅਤੇ ਮੌਕੇ ’ਤੇ ਹੀ ਉਸ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਰਮੇਸ਼ ਕੁਮਾਰ ਦੀ ਦੁਕਾਨ ਹਾਦਸੇ ਵਾਲੀ ਥਾਂ ਦੇ ਬਿਲਕੁਲ ਨੇੜੇ ਹੀ ਸੀ ਅਤੇ ਉਹ ਆਪਣੇ ਰੋਜ਼ਾਨਾ ਦੇ ਕੰਮਕਾਜ ਲਈ ਮੋਟਰਸਾਈਕਲ ’ਤੇ ਬਾਜ਼ਾਰ ਗਿਆ ਸੀ। ਰਮੇਸ਼ ਕੁਮਾਰ ਦੀ ਅਚਾਨਕ ਮੌਤ ਦੀ ਖ਼ਬਰ ਨਾਲ ਪਰਿਵਾਰ ਅਤੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ। ਉਹ ਆਪਣੇ ਪਿੱਛੇ ਪਤਨੀ ਅਤੇ ਦੋ ਛੋਟੇ ਬੱਚਿਆਂ ਨੂੰ ਛੱਡ ਗਿਆ ਹੈ। ਪਰਿਵਾਰ ਦੇ ਮੁੱਖ ਕਮਾਊ ਮੈਂਬਰ ਦੇ ਇਸ ਤਰ੍ਹਾਂ ਦੁਨੀਆ ਤੋਂ ਚਲੇ ਜਾਣ ਕਾਰਨ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਕ੍ਰਿਸਚਨ ਵੈਲਫੇਅਰ ਬੋਰਡ ਜ਼ਿਲ੍ਹਾ ਸੰਗਰੂਰ ਦੇ ਚੇਅਰਮੈਨ ਨਿਯੁਕਤ ਹੋਏ ਡਿੰਪਲ ਮਸੀਹ ਅਗਲੀ ਖ਼ਬਰ ਅਲੀਸ਼ੇਰ ਸੜਕ ਹਾਦਸੇ ਦੇ ਜ਼ਖ਼ਮੀਆਂ ’ਚੋਂ ਇਕ ਹੋਰ ਔਰਤ ਦੀ ਮੌਤ, ਮ੍ਰਿਤਕਾਂ ਦੀ ਗਿਣਤੀ 9 ਹੋਈ
Ad Position 24