ਦਲਜੀਤ ਸਿੰਘ ਦੀ ਪੋਸਟਮਾਰਟਮ ਰਿਪੋਰਟ ਨੇ ਸਰਕਾਰ ਅਤੇ ਪ੍ਰਸ਼ਾਸਨ ਦਾ ਝੂਠ ਕੀਤਾ ਬੇਨਕਾਬ- ਮੋਹਨਜੀਤ ਇਨਸਾਫ਼ ਕਮੇਟੀ
ਸੰਗਰੂਰ, 11 ਨਵੰਬਰ (ਦਮਨਜੀਤ ਸਿੰਘ)- ਜ਼ਿਲ੍ਹਾ ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਮ੍ਰਿਤਕ ਨੌਜਵਾਨ ਦਲਜੀਤ ਸਿੰਘ ਦੀ ਮੌਤ ਦੇ ਮਾਮਲੇ ਵਿਚ ਮੋਹਨਜੀਤ ਸਿੰਘ ਸ਼ੇਰੋਂ ਇਨਸਾਫ ਕਮੇਟੀ ਵਲੋਂ ਇੱਕ ਵਾਰੀ ਫੇਰ ਪੰਜਾਬ ਸਰਕਾਰ ਨੂੰ ਘੇਰਦਿਆਂ ਵੱਡੇ ਇਲਜਾਮ ਲਗਾਏ ਗਏ ਹਨ। ਇਨਸਾਫ ਕਮੇਟੀ ਦੇ ਸੀਨੀਅਰ ਮੈਂਬਰ ਐਡਵੋਕੇਟ ਮਨਪ੍ਰੀਤ ਸਿੰਘ ਨਮੋਲ ਅਤੇ ਚਮਨਦੀਪ ਸਿੰਘ ਮਿਲਖੀ ਨੇ ਕਿਹਾ ਦਲਜੀਤ ਸਿੰਘ ਦੀ ਮੌਤ ਸੰਬੰਧੀ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਪੋਸਟਮਾਰਟਮ ਰਿਪੋਰਟ ਨੇ ਪੰਜਾਬ ਸਰਕਾਰ ਅਤੇ ਮਾਨਸਾ ਦੇ ਪ੍ਰਸ਼ਾਸਨ ਦੇ ਉਸ ਝੂਠ ਨੂੰ ਬੇਨਕਾਬ ਕਰ ਕੇ ਰੱਖ ਦਿੱਤਾ ਹੈ ਜਿਸ ਵਿਚ ਇਹ ਕਿਹਾ ਜਾ ਰਿਹਾ ਸੀ ਕਿ ਦਲਜੀਤ ਸਿੰਘ ਮੌਤ ਨਸ਼ੇ ਦੀ ਓਵਰਡੋਜ ਕਾਰਨ ਨਹੀਂ, ਬਲਕਿ ਕਿਸੇ ਹੋਰ ਕਾਰਨ ਹੋਈ ਹੈ।
ਸੰਗਰੂਰ, 11 ਨਵੰਬਰ (ਦਮਨਜੀਤ ਸਿੰਘ)- ਜ਼ਿਲ੍ਹਾ ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਮ੍ਰਿਤਕ ਨੌਜਵਾਨ ਦਲਜੀਤ ਸਿੰਘ ਦੀ ਮੌਤ ਦੇ ਮਾਮਲੇ ਵਿਚ ਮੋਹਨਜੀਤ ਸਿੰਘ ਸ਼ੇਰੋਂ ਇਨਸਾਫ ਕਮੇਟੀ ਵਲੋਂ ਇੱਕ ਵਾਰੀ ਫੇਰ ਪੰਜਾਬ ਸਰਕਾਰ ਨੂੰ ਘੇਰਦਿਆਂ ਵੱਡੇ ਇਲਜਾਮ ਲਗਾਏ ਗਏ ਹਨ। ਇਨਸਾਫ ਕਮੇਟੀ ਦੇ ਸੀਨੀਅਰ ਮੈਂਬਰ ਐਡਵੋਕੇਟ ਮਨਪ੍ਰੀਤ ਸਿੰਘ ਨਮੋਲ ਅਤੇ ਚਮਨਦੀਪ ਸਿੰਘ ਮਿਲਖੀ ਨੇ ਕਿਹਾ ਦਲਜੀਤ ਸਿੰਘ ਦੀ ਮੌਤ ਸੰਬੰਧੀ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਪੋਸਟਮਾਰਟਮ ਰਿਪੋਰਟ ਨੇ ਪੰਜਾਬ ਸਰਕਾਰ ਅਤੇ ਮਾਨਸਾ ਦੇ ਪ੍ਰਸ਼ਾਸਨ ਦੇ ਉਸ ਝੂਠ ਨੂੰ ਬੇਨਕਾਬ ਕਰ ਕੇ ਰੱਖ ਦਿੱਤਾ ਹੈ ਜਿਸ ਵਿਚ ਇਹ ਕਿਹਾ ਜਾ ਰਿਹਾ ਸੀ ਕਿ ਦਲਜੀਤ ਸਿੰਘ ਮੌਤ ਨਸ਼ੇ ਦੀ ਓਵਰਡੋਜ ਕਾਰਨ ਨਹੀਂ, ਬਲਕਿ ਕਿਸੇ ਹੋਰ ਕਾਰਨ ਹੋਈ ਹੈ। ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਸੂਬਾਈ ਆਗੂ ਸੁਰਜੀਤ ਸਿੰਘ ਫੂਲ ਅਤੇ ਨਸ਼ਿਆਂ ਖਿਲਾਫ ਲੜਾਈ ਲੜ ਰਹੇ ਮੋਹਨਜੀਤ ਸਿੰਘ ਸ਼ੇਰੋਂ ਨੇ ਕਿਹਾ ਕਿ ਅੱਜ ਬਰਨਾਲਾ ਵਿਖੇ ਆਪਣੀ ਅਦਾਲਤੀ ਤਰੀਕ ਭੁਗਤਨ ਆਏ ਨੌਜਵਾਨ ਆਗੂ ਭਾਨਾ ਸਿੱਧੂ ਨੂੰ ਬਰਨਾਲਾ ਪੁਲਿਸ ਵਲੋਂ ਚੁੱਕ ਕੇ ਥਾਣਾ ਧਨੌਲਾ ਵਿਚ ਨਜਰਬੰਦ ਕਰ ਲਿਆ ਗਿਆ ਹੈ ਅਤੇ ਜੇਕਰ 12 ਨਵੰਬਰ ਦੀ ਦੁਪਹਿਰ ਤੱਕ ਪੁਲਿਸ ਵਲੋਂ ਭਾਨਾ ਸਿੱਧੂ ਨੂੰ ਰਿਹਾਅ ਨਾ ਕੀਤਾ ਗਿਆ ਤਾਂ ਇਨਸਾਫ ਕਮੇਟੀ ਵਲੋਂ ਵੱਡਾ ਸੰਘਰਸ਼ ਉਲੀਕਿਆ ਜਾਵੇਗਾ। ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਅੱਜ ਉਨ੍ਹਾਂ ਦੇ ਹੀ ਹਲਕੇ ਦੇ ਪਿੰਡ ਤੋਲੇਵਾਲ ਵਿਚ ਨਸ਼ਿਆਂ ਸੰਬੰਧੀ ਸਵਾਲ ਕਰਨ ਵਾਲੇ ਨੌਜਵਾਨ ਗੋਲਡੀ ਸਿੰਘ ਨੂੰ ਨਾਲ ਲੈ ਕੇ ਇਨਸਾਫ ਕਮੇਟੀ ਦੇ ਆਗੂਆਂ ਨੇ ਕਿਹਾ ਕਿ ਜੇਕਰ ਪੁਲਿਸ ਵਲੋਂ ਗੋਲਡੀ ਉੱਤੇ ਕਿਸੇ ਵੀ ਤਰ੍ਹਾਂ ਦੀ ਕੋਈ ਕਾਰਵਾਈ ਕੀਤੀ ਗਈ ਤਾਂ ਵੀ ਇਨਸਾਫ ਕਮੇਟੀ ਸੰਘਰਸ਼ ਕਰਨ ਤੋਂ ਪਿੱਛੇ ਨਹੀਂ ਹਟੇਗੀ।