ਅਹੁਦਾ ਸੰਭਾਲਦਿਆਂ ਹੀ ਐਕਸ਼ਨ ਮੋਡ ’ਚ ਆਏ ਐੱਸ.ਡੀ.ਐੱਮ. ਰਿਚਾ ਗੋਇਲ
ਅਮਰਗੜ੍ਹ, 11 ਨਵੰਬਰ (ਪਵਿੱਤਰ ਸਿੰਘ)-ਸਬ ਡਿਵੀਜ਼ਨ ਅਮਰਗੜ੍ਹ ਦੇ ਨਵ-ਨਿਯੁਕਤ ਉਪ ਮੰਡਲ ਮੈਜਿਸਟ੍ਰੇਟ ਰਿਚਾ ਗੋਇਲ ਨੇ ਅਹੁਦਾ ਸੰਭਾਲਣ ਉਪਰੰਤ ਬਿਨਾਂ ਸਮਾਂ ਗੁਆਏ ਤੁਰੰਤ ਫੀਲਡ ਵਿੱਚ ਉਤਰਦਿਆਂ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਦੀ ਮੁਹਿੰਮ ਨੂੰ ਤਰਜੀਹ ਦਿੱਤੀ। ਇਸ ਮੌਕੇ ਉਨ੍ਹਾਂ ਨੇ ਡੀ.
ਅਮਰਗੜ੍ਹ, 11 ਨਵੰਬਰ (ਪਵਿੱਤਰ ਸਿੰਘ)-ਸਬ ਡਿਵੀਜ਼ਨ ਅਮਰਗੜ੍ਹ ਦੇ ਨਵ-ਨਿਯੁਕਤ ਉਪ ਮੰਡਲ ਮੈਜਿਸਟ੍ਰੇਟ ਰਿਚਾ ਗੋਇਲ ਨੇ ਅਹੁਦਾ ਸੰਭਾਲਣ ਉਪਰੰਤ ਬਿਨਾਂ ਸਮਾਂ ਗੁਆਏ ਤੁਰੰਤ ਫੀਲਡ ਵਿੱਚ ਉਤਰਦਿਆਂ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਦੀ ਮੁਹਿੰਮ ਨੂੰ ਤਰਜੀਹ ਦਿੱਤੀ। ਇਸ ਮੌਕੇ ਉਨ੍ਹਾਂ ਨੇ ਡੀ.ਐੱਸ.ਪੀ. ਅਮਰਗੜ੍ਹ ਸੰਜੀਵ ਕਪੂਰ ਨਾਲ ਲੈ ਕੇ ਖੇਤਾਂ ਦਾ ਦੌਰਾ ਕੀਤਾ ਅਤੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਆਧੁਨਿਕ ਖੇਤੀਬਾੜੀ ਮਸ਼ੀਨਰੀ ਅਤੇ ਵਿਗਿਆਨਕ ਤਕਨੀਕਾਂ ਦੀ ਵਰਤੋਂ ਕਰਕੇ ਇਸ ਦਾ ਸੁਚੱਜਾ ਪ੍ਰਬੰਧਨ ਕਰਨ।ਉਨ੍ਹਾ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਨਾ ਸਿਰਫ਼ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ, ਸਗੋਂ ਮਿੱਟੀ ਦੀ ਉਪਜਾਊ ਸ਼ਕਤੀ ਅਤੇ ਮਨੁੱਖੀ ਸਿਹਤ ਉੱਤੇ ਵੀ ਮਾੜਾ ਅਸਰ ਪੈਂਦਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਦਾ ਖੇਤਾਂ ਵਿੱਚ ਹੀ ਪ੍ਰਬੰਧਨ ਕਰਨ ਨਾਲ ਮਿੱਟੀ ਦੀ ਸਿਹਤ ਵਿੱਚ ਸੁਧਾਰ ਹੁੰਦਾ ਹੈ ਅਤੇ ਖੇਤੀਬਾੜੀ ਨੂੰ ਵਧੇਰੇ ਟਿਕਾਊ ਬਣਾਇਆ ਜਾ ਸਕਦਾ ਹੈ। ਉਨ੍ਹਾਂ ਕਿਸਾਨਾਂ ਨੂੰ ਸਰਕਾਰ ਵੱਲੋਂ ਪਰਾਲੀ ਪ੍ਰਬੰਧਨ ਲਈ ਉਪਲਬਧ ਕਰਵਾਈਆਂ ਜਾ ਰਹੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾ ਕਿਹਾ ਕਿ ਪ੍ਰਸ਼ਾਸਨ ਦਾ ਮੁੱਖ ਉਦੇਸ਼ ਕਿਸਾਨਾਂ ਦੇ ਸਹਿਯੋਗ ਨਾਲ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣਾ ਅਤੇ ਵਾਤਾਵਰਣ ਨੂੰ ਸਾਫ਼-ਸੁਥਰਾ ਬਣਾਈ ਰੱਖਣਾ ਹੈ।