ਕਿਸਾਨਾਂ ਵਲੋਂ ਪੰਜਾਬ ਨੈਸ਼ਨਲ ਬੈਂਕ ਚੱਠਾ ਨਨਹੇੜਾ ਦੇ ਸਟਾਫ ਦਾ ਘਿਰਾਓ
ਸੁਨਾਮ ਊਧਮ ਸਿੰਘ ਵਾਲਾ, 11 ਨਵੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ ਦੀ ਅਗਵਾਈ ਵਿਚ ਪੰਜਾਬ ਨੈਸ਼ਨਲ ਬੈਂਕ ਦੀ ਸਾਖਾ ਚੱਠਾ ਨਨਹੇੜਾ ਦੇ ਸਟਾਫ ਦਾ ਘਿਰਾਓ ਕੀਤਾ ਗਿਆ। ਇਸ ਮੌਕੇ ਕਿਸਾਨ ਆਗੂ ਰਣ ਸਿੰਘ ਚੱਠਾ ਨੇ ਕਿਹਾ ਕਿ ਬੈਂਕ ਸਟਾਫ ਵਲੋਂ ਕਿਸਾਨਾਂ ਅਤੇ ਮਜ਼ਦੂਰਾਂ ਦੇ ਵਾਊਚਰ ਅਤੇ ਚੈੱਕ ਸਮੇਂ ਸਿਰ ਨਾ ਭਰਨ ਕਾਰਨ ਲੋਕਾਂ ਨੂੰ ਬੇਵਜ੍ਹਾ ਖੱਜਲ-ਖੁਆਰ ਕੀਤਾ ਜਾ ਰਿਹਾ ਹੈ।
ਸੁਨਾਮ ਊਧਮ ਸਿੰਘ ਵਾਲਾ, 11 ਨਵੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ ਦੀ ਅਗਵਾਈ ਵਿਚ ਪੰਜਾਬ ਨੈਸ਼ਨਲ ਬੈਂਕ ਦੀ ਸਾਖਾ ਚੱਠਾ ਨਨਹੇੜਾ ਦੇ ਸਟਾਫ ਦਾ ਘਿਰਾਓ ਕੀਤਾ ਗਿਆ। ਇਸ ਮੌਕੇ ਕਿਸਾਨ ਆਗੂ ਰਣ ਸਿੰਘ ਚੱਠਾ ਨੇ ਕਿਹਾ ਕਿ ਬੈਂਕ ਸਟਾਫ ਵਲੋਂ ਕਿਸਾਨਾਂ ਅਤੇ ਮਜ਼ਦੂਰਾਂ ਦੇ ਵਾਊਚਰ ਅਤੇ ਚੈੱਕ ਸਮੇਂ ਸਿਰ ਨਾ ਭਰਨ ਕਾਰਨ ਲੋਕਾਂ ਨੂੰ ਬੇਵਜ੍ਹਾ ਖੱਜਲ-ਖੁਆਰ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਕਿਸਾਨਾਂ ਵਲੋਂ ਮੰਡੀਆਂ ਵਿੱਚ ਵੇਚੇ ਗਏ ਝੋਨੇ ਦੀ ਪੂਰੀ ਅਦਾਇਗੀ ਵੀ ਨਹੀਂ ਕੀਤੀ ਜਾ ਰਹੀ। ਕਿਸਾਨ ਆਗੂ ਚੱਠਾ ਨੇ ਕਿਹਾ ਕਿਸਾਨਾਂ ਦੇ ਖਾਤਿਆਂ ਵਿੱਚ ਆਈ ਝੋਨੇ ਦੀ ਪੈਮੇਂਟ ਥੋੜ੍ਹੀ-ਥੋੜ੍ਹੀ ਦੇ ਕੇ ਉਨ੍ਹਾਂ ਨੂੰ ਵਾਰ-ਵਾਰ ਬੈਂਕਾਂ ਦੇ ਚੱਕਰ ਲਗਾਉਣ ਲਈ ਮਜਬੂਰ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਕਿਸਾਨ ਦਿਨ-ਰਾਤ ਮਿਹਨਤ ਕਰਕੇ ਆਪਣੀ ਫ਼ਸਲ ਪੈਦਾ ਕਰਦੇ ਹਨ, ਪਰ ਆਪਣੀ ਹੀ ਫ਼ਸਲ ਦੀ ਅਦਾਇਗੀ ਲੈਣ ਲਈ ਉਨ੍ਹਾਂ ਨੂੰ ਬੈਂਕਾਂ ਵਿੱਚ ਧੱਕੇ ਖਾਣੇ ਪੈ ਰਹੇ ਹਨ। ਇਸ ਮੌਕੇ ਬਲਾਕ ਸੁਨਾਮ ਦੇ ਪ੍ਰਧਾਨ ਕੇਵਲ ਸਿੰਘ ਜਵੰਧਾ, ਹਰੀ ਸਿੰਘ ਚੱਠਾ, ਗੁਰਦੇਵ ਸਿੰਘ ਖਡਿਆਲ, ਹਰਬੰਸ ਸਿੰਘ ਖਡਿਆਲ,ਦਲੇਲ ਸਿੰਘ ਚੱਠਾ, ਕਾਲਾ ਸਿੰਘ ਜਵੰਧਾ, ਗੁਰਮੀਤ ਸਿੰਘ, ਭੋਲਾ ਸਿੰਘ,ਗੁਲਾਬ ਸਿੰਘ, ਚਮਕੋਰ ਸਿੰਘ, ਬਿੰਦਰ ਸਿੰਘ ਚੱਠਾ, ਜਗਸੀਰ ਸਿੰਘ, ਖਜ਼ਾਨਾ ਸਿੰਘ, ਗੁਰਮੀਤ ਸਿੰਘ ਚਾਂਦੀ, ਸ਼ੇਰਾਂ ਸਿੰਘ, ਦਲਵਾਰਾ ਸਿੰਘ, ਮਲਕੀਤ ਸਿੰਘ, ਕ੍ਰਿਸ਼ਨ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਿਸਾਨ ਮੌਜੂਦ।