ਨਹਿਰੀ ਪਾਣੀ ਦੀ ਸਿੰਚਾਈ ਨਾਲ ਝੋਨੇ ਦੀ ਪੈਦਾਵਾਰ ’ਚ ਕਾਫ਼ੀ ਵਾਧਾ ਹੋਇਆ-ਗੋਇਲ
ਲਹਿਰਾਗਾਗਾ, 11 ਅਕਤੂਬਰ (ਪ੍ਰਵੀਨ ਖੋਖਰ) – ਪੰਜਾਬ ਦੇਸ਼ ਦਾ ਅਜਿਹਾ ਪਹਿਲਾ ਸੂਬਾ ਬਣਿਆ ਹੈ, ਜਿਸ ਨੇ ਆਪਣੇ ਦਮ ‘ਤੇ ਖੇਤਾਂ ’ਚ ਜ਼ਮੀਨ ਦੋਜ ਪਾਇਪ ਲਾਇਨਾਂ ਦਾ ਜਾਲ ਵਿਛਾ ਕੇ ਧਰਤੀ ਹੇਠਲਾ ਪਾਣੀ ਬਚਾਇਆ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਲਹਿਰਾ ਦੇ ਵਿਧਾਇਕ ਅਤੇ ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਨੇ ਇਸ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਕੀਤਾ ।
ਲਹਿਰਾਗਾਗਾ, 11 ਅਕਤੂਬਰ (ਪ੍ਰਵੀਨ ਖੋਖਰ) – ਪੰਜਾਬ ਦੇਸ਼ ਦਾ ਅਜਿਹਾ ਪਹਿਲਾ ਸੂਬਾ ਬਣਿਆ ਹੈ, ਜਿਸ ਨੇ ਆਪਣੇ ਦਮ ‘ਤੇ ਖੇਤਾਂ ’ਚ ਜ਼ਮੀਨ ਦੋਜ ਪਾਇਪ ਲਾਇਨਾਂ ਦਾ ਜਾਲ ਵਿਛਾ ਕੇ ਧਰਤੀ ਹੇਠਲਾ ਪਾਣੀ ਬਚਾਇਆ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਲਹਿਰਾ ਦੇ ਵਿਧਾਇਕ ਅਤੇ ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਨੇ ਇਸ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਕੀਤਾ । ਉਨ੍ਹਾਂ ਆਖਿਆ ਕਿ ਅੱਜ ਜਦੋਂ ਦੇਸ਼ ਦੇ ਵੱਖ-ਵੱਖ ਸੂਬੇ ਕੇਂਦਰ ਸਰਕਾਰ ਮੂਹਰੇ ਹੱਥ ਅੱਡ ਰਹੇ ਹਨ ਕਿ ਖੇਤਾਂ ਵਿੱਚ ਜ਼ਮੀਨ ਦੋਜ ਪਾਇਪ ਲਾਇਨ ਵਿਛਾਉਣ ਲਈ ਫੰਡ ਮੁਹੱਈਆ ਕਰਵਾਏ ਜਾਣ ਤਾਂ ਜੋ ਖੇਤਾਂ ਦੀ ਸਿੰਚਾਈ ਧਰਤੀ ਹੇਠਲੇ ਪਾਣੀ ਦੀ ਥਾਂ ਨਹਿਰੀ ਪਾਣੀ ਰਾਹੀਂ ਕੀਤੀ ਜਾਵੇ ਪ੍ਰੰਤੂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ ਚੋਣਾਂ ਸਮੇਂ ਲੋਕਾਂ ਨਾਲ ਧਰਤੀ ਹੇਠਲਾ ਪਾਣੀ ਬਚਾਉਣ ਦਾ ਵਾਅਦਾ ਕੀਤਾ ਸੀ ਜਿਸ ਨੂੰ ਪੂਰਾ ਕਰਦਿਆਂ ਉਨ੍ਹਾਂ ਨੇ ਪੰਜਾਬ ਸਰਕਾਰ ਦੇ ਖਰਚੇ ‘ਤੇ ਖੇਤਾਂ ਵਿੱਚ ਪਾਇਪ ਲਾਇਨ ਪਾਉਣ ਦੇ ਪ੍ਰੋਜੈਕਟ ਨੂੰ ਨੇਪਰੇ ਚੜ੍ਹਾਇਆ ।