11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਪਿੰਡਾਂ ਅੰਦਰ ਮੀਟਿੰਗਾਂ ਦਾ ਦੌਰ ਜਾਰੀ

ਮਾਲੇਰਕੋਟਲਾ, 11 ਨਵੰਬਰ (ਮਨਜਿੰਦਰ ਸਿੰਘ ਸਰੌਦ) - ਵਿਧਾਨ ਸਭਾ ਚੋਣਾਂ ਦੀ ਆਹਟ ਦੇ ਚਲਦਿਆਂ ਹਲਕਾ ਮਲੇਰਕੋਟਲਾ ਦੇ ਅੰਦਰ ਵੱਖ-ਵੱਖ ਸਿਆਸੀ ਧਿਰਾਂ ਵਲੋਂ ਮੀਟਿੰਗਾਂ ਦਾ ਦੌਰ ਜਾਰੀ ਹੈ । ਹਲਕੇ ਦੇ ਅੱਧੀ ਦਰਜਨ ਪਿੰਡਾਂ ਅੰਦਰ ਅਕਾਲੀ ਦਲ (ਵਾਰਿਸ ਪੰਜਾਬ) ਦੇ ਆਗੂਆਂ ਦੀ ਅਹਿਮ ਮੀਟਿੰਗ ਹੋਈ ।

Ad Position 21
No active advertisement
ਮੀਟਿੰਗ ਦੌਰਾਨ ਗੱਲਬਾਤ ਕਰਦੇ ਹੋਏ ਅਕਾਲੀ ਦਲ (ਵਾਰਿਸ ਪੰਜਾਬ) ਦੇ ਆਗੂ ਜਥੇਦਾਰ ਸੰਗਾਲਾ, ਜ਼ੁਲਫਕਾਰ ਅਲੀ ਆਦਿ ਆਗੂ । 12-11-2026
ਮਾਲੇਰਕੋਟਲਾ, 11 ਨਵੰਬਰ (ਮਨਜਿੰਦਰ ਸਿੰਘ ਸਰੌਦ) - ਵਿਧਾਨ ਸਭਾ ਚੋਣਾਂ ਦੀ ਆਹਟ ਦੇ ਚਲਦਿਆਂ ਹਲਕਾ ਮਲੇਰਕੋਟਲਾ ਦੇ ਅੰਦਰ ਵੱਖ-ਵੱਖ ਸਿਆਸੀ ਧਿਰਾਂ ਵਲੋਂ ਮੀਟਿੰਗਾਂ ਦਾ ਦੌਰ ਜਾਰੀ ਹੈ । ਹਲਕੇ ਦੇ ਅੱਧੀ ਦਰਜਨ ਪਿੰਡਾਂ ਅੰਦਰ ਅਕਾਲੀ ਦਲ (ਵਾਰਿਸ ਪੰਜਾਬ) ਦੇ ਆਗੂਆਂ ਦੀ ਅਹਿਮ ਮੀਟਿੰਗ ਹੋਈ । ਮੀਟਿੰਗ ਦੌਰਾਨ ਆਉਣ ਵਾਲੇ ਦਿਨਾਂ ‘ਚ ਪਾਰਟੀ ਦੀਆਂ ਨੀਤੀਆਂ ਨੂੰ ਅਤੇ ਸਾਂਸਦ ਭਾਈ ਅਮ੍ਰਿਤਪਾਲ ਸਿੰਘ ਖਾਲਸਾ ਦੇ ਵਿਚਾਰਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਗੱਲਬਾਤ ਕੀਤੀ ਤਾਂ ਜੋ ਪੰਥ ਤੇ ਪੰਜਾਬ ਨੂੰ ਨਵੀਂ ਦਿਸ਼ਾ ਦਿੱਤੀ ਜਾ ਸਕੇ । ਮੀਟਿੰਗ ਨੂੰ ਪਾਰਟੀ ਦੇ ਸੀਨੀਅਰ ਆਗੂਆਂ ਐਡਵੋਕੇਟ ਜ਼ੁਲਫਕਾਰ ਅਲੀ ਤੇ ਐਡਵੋਕੇਟ ਗੁਰਮੁਖ ਸਿੰਘ ਟਿਵਾਣਾ , ਜਥੇਦਾਰ ਗੁਰਦੇਵ ਸਿੰਘ ਸੰਗਾਲਾ ਜਥੇਬੰਦਕ ਸਕੱਤਰ ਜੋਨਲ 3 ਨੇ ਗੱਲਬਾਤ ਕਰਦਿਆਂ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਪੰਜਾਬ ਦੀ ਇੱਕੋ-ਇੱਕ ਪੰਥਕ ਤੇ ਖੇਤਰੀ ਪਾਰਟੀ ਹੈ ਜੋ ਪੰਜਾਬ ਤੇ ਪੰਥ ਦੇ ਮੁੱਦਿਆਂ ਨੂੰ ਲੈ ਕੇ ਆਮ ਲੋਕਾਂ ਦੇ ਵਿੱਚ ਜਾ ਰਹੀ ਹੈ। ਪਾਰਟੀ ਵਲੋਂ ਜ਼ਿਲ੍ਹਾ ਮਲੇਰਕੋਟਲਾ ਦੇ ਪਿੰਡਾਂ ਅੰਦਰ ਮੀਟਿੰਗਾਂ ਦਾ ਦੌਰ ਆਰੰਭ ਕੀਤਾ ਹੋਇਆ ਹੈ । ਜਿਸ ਦੇ ਨਾਲ ਪਾਰਟੀ ਦੀ ਮਜ਼ਬੂਤੀ ਲਈ ਨੌਜਵਾਨ ਵਰਗ ਨੂੰ ਆਪਣੇ ਨਾਲ ਜੋੜਨ ਦੇ ਲਈ ਨਵੀਂ ਵਿਉਤਬੰਦੀ ਦੇ ਤਹਿਤ ਕੰਮ ਕੀਤਾ ਜਾ ਰਿਹਾ ਹੈ । ਆਗੂਆਂ ਨੇ ਆਖਿਆ ਕਿ ਆਉਣ ਵਾਲੇ ਦਿਨਾਂ ਨੂੰ ਹਲਕਾ ਅਮਰਗੜ੍ਹ ਤੇ ਮਲੇਰਕੋਟਲਾ ਦੇ ਵੱਖ-ਵੱਖ ਪਿੰਡਾਂ ਅੰਦਰ ਜਾ ਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਸੋਚ ਦੇ ਨਾਲ ਜੁੜਨ ਲਈ ਲੋਕਾਂ ਨੂੰ ਪ੍ਰੇਰਿਤ ਕੀਤਾ ਜਾਵੇਗਾ । ਉਨ੍ਹਾਂ ਨੌਜਵਾਨ ਵਰਗ ਨੂੰ ਅਪੀਲ ਕਰਦਿਆਂ ਕਿਹਾ ਕਿ ਅਗਾਮੀ ਵਿਧਾਨ ਸਭਾ ਚੋਣਾਂ ’ਚ ਭਾਈ ਅੰਮ੍ਰਿਤਪਾਲ ਸਿੰਘ ਦੀ ਸੋਚ ਨੂੰ ਉਭਾਰਨ ਲਈ ਪਾਰਟੀ ਨਾਲ ਜੁੜ ਕੇ ਕੰਮ ਕੀਤਾ ਜਾਵੇ। ਇਸ ਮੌਕੇ ਕਈ ਸੀਨੀਅਰ ਆਗੂ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਵਿਦਿਆਰਥੀਆਂ ਨੂੰ ਪੰਜਾਬ ਸਰਕਾਰ ਦੇ ਕਰੀਅਰ ਗਾਈਡੈਂਸ ਪੋਰਟਲ ਬਾਰੇ ਦਿੱਤੀ ਗਈ ਅਹਿਮ ਜਾਣਕਾਰੀ ਅਗਲੀ ਖ਼ਬਰ ਮਾਨ ਸਰਕਾਰ ਨੇ 37.43 ਲੱਖ ਮਹਿਲਾਵਾਂ ਦੇ ਖਾਤਿਆਂ ’ਚ ਪਾਈ 1,291 ਕਰੋੜ ਦੀ ਰਾਸ਼ੀ- ਇੰਜ. ਮੁਹੰਮਦ ਉਵੈਸ
Ad Position 24