11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਮਾਨ ਸਿੰਘ ਗਰੇਵਾਲ ਦੇ ਦਿਹਾਂਤ ’ਤੇ ਹਲਕੇ ’ਚ ਸੋਗ ਦੀ ਲਹਿਰ

ਧੂਰੀ, 11 ਨਵੰਬਰ (ਲਖਵੀਰ ਸਿੰਘ ਧਾਂਦਰਾ)-ਧੂਰੀ ਹਲਕੇ ਦੇ ਉੱਘੇ ਸਮਾਜ ਸੇਵੀ , ਕਾਂਗਰਸ ਕਮੇਟੀ ਸੰਗਰੂਰ ਦੇ ਸਾਬਕਾ ਪ੍ਰਧਾਨ ਅਤੇ ਟਰੱਸਟੀ ਦੇਸ਼ ਭਗਤ ਕਾਲਜ ਬਰੜਵਾਲ ਮਾਨ ਸਿੰਘ ਗਰੇਵਾਲ ਦਾ ਪਿਛਲੇ ਦਿਨੀ ਦਿਹਾਂਤ ਹੋ ਗਿਆ, ਇਸ ਦੁੱਖ ਦੀ ਘੜੀ ’ਚ ਉਨ੍ਹਾਂ ਦੇ ਸਪੁੱਤਰ ਉੱਘੇ ਸਮਾਜ ਸੇਵੀ ਤੇਜਵਿੰਦਰ ਸਿੰਘ ਗਰੇਵਾਲ ਨਾਲ ਦੇਸ਼ ਭਗਤ ਕਾਲਜ ਟਰੱਸਟ ਬਰੜਵਾਲ ਦੇ ਚੇਅਰਮੈਨ ਅਤੇ ਸਾਬਕਾ ਡੀ. ਆਈ.

Ad Position 21
No active advertisement
ਸਵ. ਮਾਨ ਸਿੰਘ ਗਰੇਵਾਲ 12-11-2026
ਧੂਰੀ, 11 ਨਵੰਬਰ (ਲਖਵੀਰ ਸਿੰਘ ਧਾਂਦਰਾ)-ਧੂਰੀ ਹਲਕੇ ਦੇ ਉੱਘੇ ਸਮਾਜ ਸੇਵੀ , ਕਾਂਗਰਸ ਕਮੇਟੀ ਸੰਗਰੂਰ ਦੇ ਸਾਬਕਾ ਪ੍ਰਧਾਨ ਅਤੇ ਟਰੱਸਟੀ ਦੇਸ਼ ਭਗਤ ਕਾਲਜ ਬਰੜਵਾਲ ਮਾਨ ਸਿੰਘ ਗਰੇਵਾਲ ਦਾ ਪਿਛਲੇ ਦਿਨੀ ਦਿਹਾਂਤ ਹੋ ਗਿਆ, ਇਸ ਦੁੱਖ ਦੀ ਘੜੀ ’ਚ ਉਨ੍ਹਾਂ ਦੇ ਸਪੁੱਤਰ ਉੱਘੇ ਸਮਾਜ ਸੇਵੀ ਤੇਜਵਿੰਦਰ ਸਿੰਘ ਗਰੇਵਾਲ ਨਾਲ ਦੇਸ਼ ਭਗਤ ਕਾਲਜ ਟਰੱਸਟ ਬਰੜਵਾਲ ਦੇ ਚੇਅਰਮੈਨ ਅਤੇ ਸਾਬਕਾ ਡੀ.ਆਈ.ਜੀ. ਪਰਮਜੀਤ ਸਿੰਘ ਗਿੱਲ, ਮੁੱਖ ਮੰਤਰੀ ਦਫਤਰ ਧੂਰੀ ਦੇ ਇੰਚਾਰਜ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਅਤੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ, ਫੂਡ ਕਮਿਸ਼ਨ ਪੰਜਾਬ ਦੇ ਮੈਂਬਰ ਜਸਵੀਰ ਸਿੰਘ ਜੱਸੀ ਸੇਖੋ, ਯੂਥ ਕਾਂਗਰਸ ਦੇ ਸੁਬਾ ਪ੍ਰਧਾਨ ਸੂਭਮ ਸਰਮਾਂ ਸੂਭੀ , ਕਾਂਗਰਸੀ ਆਗੂ ਗੁਰਬਖਸ ਸਿੰਘ ਗੁੱਡੂ, ਦੇਸ ਭਗਤ ਕਾਲਜ ਟਰਸੱਟ ਦੇ ਮੈਂਬਰ ਜਤਿੰਦਰ ਸਿੰਘ ਸੋਨੀ ਮੰਡੇਰ ਅਤੇ ਡਾ ਸੁਖਵਿੰਦਰ ਸਿੰਘ ਧਾਂਦਰਾ, ਦੇਸ ਭਗਤ ਕਾਲਜ ਬਰੜਵਾਲ ਦੇ ਪ੍ਰਿਸੀਪਲ ਡਾ ਬਲਵੀਰ ਸਿੰਘ, ਗੁਰੂ ਤੇਗ ਬਹਾਦਰ ਸਕੂਲ ਬਰੜਵਾਲ ਦੇ ਪ੍ਰਿਸੀਪਲ ਡਾ ਬਲਵਿੰਦਰ ਸਿੰਘ , ਹਰਜਿੰਦਰ ਸਿੰਘ ਕਾਂਝਲਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਇੰਦਰਪਾਲ ਸਿੰਘ ਗੋਲਡੀ ਕਹੇਰੂ ਸਾਬਕਾ ਜ਼ਿਲ੍ਹਾ ਪ੍ਰੀਸਦ ਮੈਂਬਰ , ਸਰਪੰਚ ਮਿੱਠੂ ਲੱਡਾ ਅਤੇ ਸੁਖਵਿੰਦਰ ਸਿੰਘ ਈਸੀ ਸਮੇਤ ਹੋਰਨਾਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ । ਧੂਰੀ ਹਲਕੇ ਦੇ ਉੱਘੇ ਸਮਾਜ ਸੇਵੀ, ਕਾਂਗਰਸ ਕਮੇਟੀ ਸੰਗਰੂਰ ਦੇ ਸਾਬਕਾ ਪ੍ਰਧਾਨ ਅਤੇ ਟਰੱਸਟੀ ਦੇਸ ਭਗਤ ਕਾਲਜ ਬਰੜਵਾਲ ਮਾਨ ਸਿੰਘ ਗਰੇਵਾਲ ਨਮਿਤ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ 13 ਨਵੰਬਰ ਦਿਨ ਸ਼ੁੱਕਰਵਾਰ ਨੂੰ ਗੁਰਦੂਆਰਾ ਸਾਹਿਬ ਲੰਮਾ ਪੱਤੀ ਪਿੰਡ ਬਰੜਵਾਲ ਧੂਰੀ ਵਿਖੇ ਦੁਪਹਿਰ 12 ਤੋਂ 1 ਵਜੇਂ ਤੱਕ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਮਨਾਇਆ ਅਗਲੀ ਖ਼ਬਰ ‘ਗੁਰਬਾਣੀ ਪਾਠ ਬੋਧ ਸਮਾਗਮ ਅੱਜ ਤੋਂ ਪੰਥ ਪ੍ਰਸਿੱਧ ਵਿਦਵਾਨ ਗਿਆਨੀ ਸਾਹਿਬ ਸਿੰਘ ਸ਼ਾਹਬਾਦ ਮਾਰਕੰਡਾ ਕਰਨਗੇ ਸ਼ਿਰਕਤ
Ad Position 24