11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਹਰਿਆਣਾ ਦੇ ਮੁੱਖ ਮੰਤਰੀ ਨਾਲ ਮਿਲੇ ਅਨੰਤ ਸ੍ਰਿਸ਼ਟੀ ਸੇਵਾ ਸੰਸਥਾ ਦੇ ਸੰਸਥਾਪਕ ਮਨਦੀਪ ਸ਼ਰਮਾ

ਖਨੌਰੀ, 11 ਨਵੰਬਰ (ਬਲਵਿੰਦਰ ਸਿੰਘ ਥਿੰਦ)- ਅਨੰਤ ਸ੍ਰਿਸ਼ਟੀ ਸੇਵਾ ਸੰਸਥਾ ਦੇ ਸੰਸਥਾਪਕ ਮਨਦੀਪ ਸ਼ਰਮਾ ਬੂਸੈ਼ਹਰਾ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸੰਸਥਾ ਵਲੋਂ ਸਮਾਜ ਦੇ ਵੱਖ-ਵੱਖ ਵਰਗਾਂ ਦੀ ਭਲਾਈ, ਲੋੜਵੰਦ ਲੋਕਾਂ ਦੀ ਸਹਾਇਤਾ ਅਤੇ ਲੋਕ ਸੇਵਾ ਦੇ ਖੇਤਰ ਵਿੱਚ ਕੀਤੇ ਜਾ ਰਹੇ ਕਾਰਜਾਂ ਬਾਰੇ ਮੁੱਖ ਮੰਤਰੀ ਨਾਲ ਵਿਚਾਰ-ਵਟਾਂਦਰਾ ਕੀਤਾ।

Ad Position 21
No active advertisement
ਅਨੰਤ ਸ੍ਰਿਸ਼ਟੀ ਸੇਵਾ ਸੰਸਥਾ ਦੇ ਸੰਸਥਾਪਕ ਮਨਦੀਪ ਸ਼ਰਮਾ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕਰਦੇ ਹੋਏ। ਤਸਵੀਰ: ਬਲਵਿੰਦਰ ਸਿੰਘ ਥਿੰਦ 12-11-2026
ਖਨੌਰੀ, 11 ਨਵੰਬਰ (ਬਲਵਿੰਦਰ ਸਿੰਘ ਥਿੰਦ)- ਅਨੰਤ ਸ੍ਰਿਸ਼ਟੀ ਸੇਵਾ ਸੰਸਥਾ ਦੇ ਸੰਸਥਾਪਕ ਮਨਦੀਪ ਸ਼ਰਮਾ ਬੂਸੈ਼ਹਰਾ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸੰਸਥਾ ਵਲੋਂ ਸਮਾਜ ਦੇ ਵੱਖ-ਵੱਖ ਵਰਗਾਂ ਦੀ ਭਲਾਈ, ਲੋੜਵੰਦ ਲੋਕਾਂ ਦੀ ਸਹਾਇਤਾ ਅਤੇ ਲੋਕ ਸੇਵਾ ਦੇ ਖੇਤਰ ਵਿੱਚ ਕੀਤੇ ਜਾ ਰਹੇ ਕਾਰਜਾਂ ਬਾਰੇ ਮੁੱਖ ਮੰਤਰੀ ਨਾਲ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅਨੰਤ ਸ੍ਰਿਸ਼ਟੀ ਸੇਵਾ ਸੰਸਥਾ ਵਲੋਂ ਸਮਾਜ ਭਲਾਈ ਦੇ ਖੇਤਰ ਵਿੱਚ ਨਿਭਾਈ ਜਾ ਰਹੀ ਭੂਮਿਕਾ ਦੀ ਸ਼ਲਾਘਾ ਕੀਤੀ। ਉਨ੍ਹਾਂ ਸੰਸਥਾ ਦੇ ਅਹੁਦੇਦਾਰਾਂ ਵਲੋਂ ਲੋਕਾਂ ਦੀ ਸਹਾਇਤਾ ਅਤੇ ਸਮਾਜ ਦੀ ਬਿਹਤਰੀ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਸਮਾਜ ਸੇਵਾ ਦੇ ਕਾਰਜਾਂ ਵਿੱਚ ਜੁਟੀਆਂ ਸੰਸਥਾਵਾਂ ਸਮਾਜ ਦੇ ਲੋੜਵੰਦ ਵਰਗਾਂ ਲਈ ਮਹੱਤਵਪੂਰਨ ਯੋਗਦਾਨ ਪਾਉਂਦੀਆਂ ਹਨ। ਮੁਲਾਕਾਤ ਦੌਰਾਨ ਸੰਸਥਾ ਦੇ ਅਹੁਦੇਦਾਰ ਧਰਮਾ ਸੈਣੀ, ਰਘਵੀਰ ਸਿੰਘ, ਮਹੀਪਾਲ ਸਿੰਘ ਅਤੇ ਸੰਦੀਪ ਧੀਮਾਨ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਉਨ੍ਹਾਂ ਨੇ ਮੁੱਖ ਮੰਤਰੀ ਵਲੋਂ ਸੰਸਥਾ ਦੇ ਕਾਰਜਾਂ ਦੀ ਕੀਤੀ ਗਈ ਸ਼ਲਾਘਾ ਅਤੇ ਹੌਸਲਾ ਅਫ਼ਜ਼ਾਈ ਲਈ ਧੰਨਵਾਦ ਪ੍ਰਗਟਾਇਆ। ਇਸ ਮੌਕੇ ਸੰਸਥਾ ਦੇ ਨੁਮਾਇੰਦਿਆਂ ਨੇ ਕਿਹਾ ਕਿ ਅਨੰਤ ਸ੍ਰਿਸ਼ਟੀ ਸੇਵਾ ਸੰਸਥਾ ਦਾ ਮੁੱਖ ਮੰਤਵ ਸਮਾਜ ਦੇ ਲੋੜਵੰਦ ਅਤੇ ਪਛੜੇ ਵਰਗਾਂ ਦੀ ਮਦਦ ਕਰਨਾ, ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਦੂਰ ਕਰਨ ਲਈ ਯਤਨ ਕਰਨਾ ਅਤੇ ਲੋਕ ਭਲਾਈ ਦੇ ਕਾਰਜਾਂ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਉਣਾ ਹੈ। ਸੰਸਥਾ ਦੇ ਅਹੁਦੇਦਾਰਾਂ ਨੇ ਮੁੱਖ ਮੰਤਰੀ ਵਲੋਂ ਮਿਲੀ ਹੌਸਲਾ ਅਫ਼ਜ਼ਾਈ ਨੂੰ ਆਪਣੇ ਲਈ ਮਾਣ ਵਾਲੀ ਗੱਲ ਦੱਸਦਿਆਂ ਕਿਹਾ ਕਿ ਅਜਿਹੀ ਪ੍ਰਸ਼ੰਸਾ ਸਮਾਜ ਸੇਵਾ ਦੇ ਖੇਤਰ ਵਿੱਚ ਕੰਮ ਕਰਨ ਵਾਲੀਆਂ ਸੰਸਥਾਵਾਂ ਦਾ ਮਨੋਬਲ ਵਧਾਉਂਦੀ ਹੈ ।
Ad Position 22
No active advertisement
ਪਿਛਲੀ ਖ਼ਬਰ ਝੋਨੇ ਦੀ ਖਰੀਦ ਅਚਾਨਕ ਬੰਦ ਕਰਨਾ ਅੰਨਦਾਤੇ ਨਾਲ ਸਰਾਸਰ ਧੱਕਾ- ਕਾਤਰੋਂ ਅਗਲੀ ਖ਼ਬਰ ਖੰਨਾ ਵਲੋਂ ਦੁੱਖ ਦਾ ਪ੍ਰਗਟਾਵਾ
Ad Position 24