11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਝੋਨੇ ਦੀ ਖਰੀਦ ਅਚਾਨਕ ਬੰਦ ਕਰਨਾ ਅੰਨਦਾਤੇ ਨਾਲ ਸਰਾਸਰ ਧੱਕਾ- ਕਾਤਰੋਂ

ਧੂਰੀ, 11 ਨਵੰਬਰ (ਲਖਵੀਰ ਸਿੰਘ ਧਾਂਦਰਾ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਧੂਰੀ ਤੋਂ ਇੰਚਾਰਜ ਰਣਜੀਤ ਸਿੰਘ ਰੰਧਾਵਾ ਕਾਤਰੋਂ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਅਚਾਨਕ ਬੰਦ ਕਰਨ ਦੇ ਫ਼ੈਸਲੇ ਨੂੰ ਬੇਹੱਦ ਮੰਦਭਾਗਾ ਤੇ ਕਿਸਾਨ ਵਿਰੋਧੀ ਦੱਸਦਿਆਂ ਇਸ ਫ਼ੈਸਲੇ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਇਹ ਲਿਆ ਗਿਆ ਫ਼ੈਸਲਾ ਅੰਨਦਾਤੇ ਦੀ ਪਿੱਠ ਵਿੱਚ ਛੁਰਾ ਮਾਰਨ ਦੇ ਬਰਾਬਰ ਹੈ।

Ad Position 21
No active advertisement
ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਧੂਰੀ ਤੋਂ ਇੰਚਾਰਜ ਰਣਜੀਤ ਸਿੰਘ ਕਾਤਰੋਂ ਗੱਲਬਾਤ ਕਰਦੇ ਹੋਏ। ਤਸਵੀਰ : ਲਖਵੀਰ ਸਿੰਘ ਧਾਂਦਰਾ 12-11-2026
ਧੂਰੀ, 11 ਨਵੰਬਰ (ਲਖਵੀਰ ਸਿੰਘ ਧਾਂਦਰਾ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਧੂਰੀ ਤੋਂ ਇੰਚਾਰਜ ਰਣਜੀਤ ਸਿੰਘ ਰੰਧਾਵਾ ਕਾਤਰੋਂ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਅਚਾਨਕ ਬੰਦ ਕਰਨ ਦੇ ਫ਼ੈਸਲੇ ਨੂੰ ਬੇਹੱਦ ਮੰਦਭਾਗਾ ਤੇ ਕਿਸਾਨ ਵਿਰੋਧੀ ਦੱਸਦਿਆਂ ਇਸ ਫ਼ੈਸਲੇ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਇਹ ਲਿਆ ਗਿਆ ਫ਼ੈਸਲਾ ਅੰਨਦਾਤੇ ਦੀ ਪਿੱਠ ਵਿੱਚ ਛੁਰਾ ਮਾਰਨ ਦੇ ਬਰਾਬਰ ਹੈ। ਅਕਾਲੀ ਆਗੂ ਕਾਤਰੋਂ ਨੇ ਕਿਹਾ ਕਿ ਅਜੇ ਵੀ ਖੇਤਾਂ ਅਤੇ ਮੰਡੀਆਂ ਵਿੱਚ ਕਿਸਾਨਾਂ ਦੀ ਝੋਨੇ ਦੀ ਸੁੱਚੀ-ਸੁੱਚੀ ਫ਼ਸਲ ਦੇ ਢੇਰ ਲੱਗੇ ਪਏ ਹਨ। ਖੇਤਾਂ ਵਿੱਚ ਰਾਤ-ਦਿਨ ਇੱਕ ਕਰਕੇ ਪਾਲੀ ਫ਼ਸਲ ਨੂੰ ਸਰਕਾਰ ਨੇ ਰੋਲ ਕੇ ਰੱਖ ਦਿੱਤਾ ਹੈ। ਇੱਕਦਮ ਖਰੀਦ ਬੰਦ ਕਰ ਦੇਣਾ ਕੋਈ ਸਿਆਣਪ ਨਹੀਂ, ਸਗੋਂ ਸਿੱਧੇ ਤੌਰ ‘ਤੇ ਇੱਕ ‘ਤੁਗਲਕੀ ਫਰਮਾਨ’ ਹੈ, ਜਿਸ ਨਾਲ ਹਜ਼ਾਰਾਂ ਕਿਸਾਨ ਪਰਿਵਾਰਾਂ ਦੇ ਸਾਹ ਸੂਤੇ ਗਏ ਹਨ। ਸਰਕਾਰ ਦੇ ਇਸ ਕਦਮ ਨਾਲ ਮੰਡੀਆਂ ‘ਚ ਬੈਠੇ ਜੱਟਾਂ ਦਾ ਰੋਣ ਨਿਕਲ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਸਾਈਕਲ ਯਾਤਰਾ ’ਤੇ ਨਿਕਲੇ ਸੇਵਾਮੁਕਤ ਆਈ.ਆਰ.ਐੱਸ. ਅਧਿਕਾਰੀ ਖਨੌਰੀ ਪਹੁੰਚੇ ਅਗਲੀ ਖ਼ਬਰ ਹਰਿਆਣਾ ਦੇ ਮੁੱਖ ਮੰਤਰੀ ਨਾਲ ਮਿਲੇ ਅਨੰਤ ਸ੍ਰਿਸ਼ਟੀ ਸੇਵਾ ਸੰਸਥਾ ਦੇ ਸੰਸਥਾਪਕ ਮਨਦੀਪ ਸ਼ਰਮਾ
Ad Position 24