11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਸਾਈਕਲ ਯਾਤਰਾ ’ਤੇ ਨਿਕਲੇ ਸੇਵਾਮੁਕਤ ਆਈ.ਆਰ.ਐੱਸ. ਅਧਿਕਾਰੀ ਖਨੌਰੀ ਪਹੁੰਚੇ

ਖਨੌਰੀ, 11 ਨਵੰਬਰ (ਬਲਵਿੰਦਰ ਸਿੰਘ ਥਿੰਦ)- ਲੋੜਵੰਦ ਬੱਚਿਆਂ ਦੀ ਸਿੱਖਿਆ ਨੂੰ ਉਤਸ਼ਾਹਿਤ ਕਰਨ ਅਤੇ ਸਮਾਜ ਦੇ ਸਮਰੱਥ ਲੋਕਾਂ ਨੂੰ ਉਨ੍ਹਾਂ ਦੀ ਪੜ੍ਹਾਈ ਦੀ ਜ਼ਿੰਮੇਵਾਰੀ ਚੁੱਕਣ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਸ੍ਰੀਨਗਰ ਤੋਂ ਕੰਨਿਆ ਕੁਮਾਰੀ ਤੱਕ ਸਾਈਕਲ ਯਾਤਰਾ ’ਤੇ ਨਿਕਲੇ ਸੇਵਾਮੁਕਤ ਆਈ. ਆਰ.

Ad Position 21
No active advertisement
ਖਨੌਰੀ ਵਿਖੇ ਸੀ.ਏ. ਰਵੀ ਗੋਇਲ ਅਤੇ ਆਸ਼ੀਸ਼ ਗੋਇਲ ਸੇਵਾ ਮੁਕਤ ਆਈ.ਆਰ.ਐੱਸ. ਅਧਿਕਾਰੀ ਰਾਜੀਵ ਕੌਸ਼ਲ ਨੂੰ ਸਨਮਾਨਿਤ ਕਰਦੇ ਹੋਏ। ਤਸਵੀਰ: ਬਲਵਿੰਦਰ ਸਿੰਘ ਥਿੰਦ 12-11-2026
ਖਨੌਰੀ, 11 ਨਵੰਬਰ (ਬਲਵਿੰਦਰ ਸਿੰਘ ਥਿੰਦ)- ਲੋੜਵੰਦ ਬੱਚਿਆਂ ਦੀ ਸਿੱਖਿਆ ਨੂੰ ਉਤਸ਼ਾਹਿਤ ਕਰਨ ਅਤੇ ਸਮਾਜ ਦੇ ਸਮਰੱਥ ਲੋਕਾਂ ਨੂੰ ਉਨ੍ਹਾਂ ਦੀ ਪੜ੍ਹਾਈ ਦੀ ਜ਼ਿੰਮੇਵਾਰੀ ਚੁੱਕਣ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਸ੍ਰੀਨਗਰ ਤੋਂ ਕੰਨਿਆ ਕੁਮਾਰੀ ਤੱਕ ਸਾਈਕਲ ਯਾਤਰਾ ’ਤੇ ਨਿਕਲੇ ਸੇਵਾਮੁਕਤ ਆਈ.ਆਰ.ਐੱਸ. ਅਧਿਕਾਰੀ ਰਾਜੀਵ ਕੌਸ਼ਲ ਅੱਜ ਖਨੌਰੀ ਪਹੁੰਚੇ। ਇੱਥੇ ਸੀ.ਏ. ਰਵੀ ਗੋਇਲ ਅਤੇ ਆਸ਼ੀਸ਼ ਗੋਇਲ ਪੁੱਤਰ ਮੋਤੀ ਲਾਲ ਠੇਕੇਦਾਰ ਵਲੋਂ ਉਨ੍ਹਾਂ ਦਾ ਗੁਲਦਸਤਾ ਭੇਟ ਕਰਕੇ ਨਿੱਘਾ ਸਵਾਗਤ ਕੀਤਾ ਗਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜੀਵ ਕੌਸ਼ਲ ਨੇ ਦੱਸਿਆ ਕਿ ਉਨ੍ਹਾਂ ਨੇ 1 ਨਵੰਬਰ ਨੂੰ ਸ੍ਰੀਨਗਰ ਦੀ ਪ੍ਰਸਿੱਧ ਡੱਲ ਝੀਲ ਤੋਂ ਆਪਣੀ ਯਾਤਰਾ ਸ਼ੁਰੂ ਕੀਤੀ ਸੀ। ਲਗਭਗ 4 ਹਜ਼ਾਰ ਕਿਲੋਮੀਟਰ ਦੀ ਇਹ ਯਾਤਰਾ 40 ਦਿਨਾਂ ਵਿੱਚ ਪੂਰੀ ਕਰਨ ਦਾ ਟੀਚਾ ਹੈ। ਉਹ ਰੋਜ਼ਾਨਾ ਔਸਤਨ 100 ਕਿਲੋਮੀਟਰ ਸਾਈਕਲ ਚਲਾਉਂਦੇ ਹਨ ਅਤੇ 10 ਦਸੰਬਰ ਨੂੰ ਕੰਨਿਆ ਕੁਮਾਰੀ ਪਹੁੰਚ ਕੇ ਯਾਤਰਾ ਸਮਾਪਤ ਕਰਨਗੇ। ਖ਼ਾਸ ਗੱਲ ਇਹ ਹੈ ਕਿ ਇਸੇ ਦਿਨ ਉਨ੍ਹਾਂ ਦਾ ਜਨਮ ਦਿਨ ਵੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਮਾਜ ਦਾ ਹਰ ਸਮਰੱਥ ਵਿਅਕਤੀ ਘੱਟੋ-ਘੱਟ ਇੱਕ ਲੋੜਵੰਦ ਬੱਚੇ ਦੀ ਪੜ੍ਹਾਈ ਦਾ ਖਰਚਾ ਚੁੱਕਣ ਦਾ ਸੰਕਲਪ ਲਵੇ ਤਾਂ ਕਈ ਬੱਚਿਆਂ ਦਾ ਭਵਿੱਖ ਸੰਵਾਰਿਆ ਜਾ ਸਕਦਾ ਹੈ। ਸਿੱਖਿਆ ਹੀ ਅਜਿਹਾ ਸਾਧਨ ਹੈ, ਜਿਸ ਰਾਹੀਂ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਦੇ ਬੱਚੇ ਵੀ ਆਤਮ-ਨਿਰਭਰ ਬਣ ਸਕਦੇ ਹਨ। ਉਨ੍ਹਾਂ ਦੱਸਿਆ ਕਿ ਪਟਿਆਲਾ ਦੀ ਸ਼ੀਲਾ ਅਲੀਪੁਰੀਆ ਚੈਰੀਟੇਬਲ ਸੁਸਾਇਟੀ ਵਲੋਂ ਸੀ.ਏ. ਅਜੇ ਅਲੀਪੁਰੀਆ ਦੀ ਅਗਵਾਈ ਹੇਠ ਲੋੜਵੰਦ ਅਤੇ ਹੋਣਹਾਰ ਵਿਦਿਆਰਥੀਆਂ ਦੀ ਉੱਚ ਸਿੱਖਿਆ ਵਿੱਚ ਮਦਦ ਕੀਤੀ ਜਾ ਰਹੀ ਹੈ। ਜੀ.ਕੇ. ਇੰਸਟੀਚਿਊਟ ਦੇ ਸਹਿਯੋਗ ਨਾਲ ਵਿਦਿਆਰਥੀਆਂ ਨੂੰ ਸੀ.ਏ. ਦੀ ਸਿਖਲਾਈ ਵੀ ਦਿੱਤੀ ਜਾ ਰਹੀ ਹੈ। ਹੁਣ ਤੱਕ ਸੰਸਥਾ 38 ਵਿਦਿਆਰਥੀਆਂ ਦੀ ਪੜ੍ਹਾਈ ਦਾ ਖਰਚਾ ਚੁੱਕ ਚੁੱਕੀ ਹੈ, ਜਿਨ੍ਹਾਂ ਵਿੱਚੋਂ ਤਿੰਨ ਵਿਦਿਆਰਥੀ ਚਾਰਟਰਡ ਅਕਾਊਂਟੈਂਟ ਬਣ ਚੁੱਕੇ ਹਨ। ਰਾਜੀਵ ਕੌਸ਼ਲ ਨੇ ਕਿਹਾ ਕਿ ਸਰਕਾਰਾਂ ਆਪਣੇ ਪੱਧਰ ’ਤੇ ਸਿੱਖਿਆ ਅਤੇ ਲੋਕ ਭਲਾਈ ਲਈ ਯਤਨ ਕਰ ਰਹੀਆਂ ਹਨ, ਪਰ ਸਮਾਜ ਦੀਆਂ ਸਾਰੀਆਂ ਲੋੜਾਂ ਸਿਰਫ਼ ਸਰਕਾਰੀ ਸਹਾਇਤਾ ਨਾਲ ਪੂਰੀਆਂ ਨਹੀਂ ਹੋ ਸਕਦੀਆਂ। ਇਸ ਲਈ ਸਮਾਜ ਸੇਵੀ ਅਤੇ ਸਮਰੱਥ ਲੋਕਾਂ ਨੂੰ ਵੀ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਯਾਤਰਾ ਦੌਰਾਨ ਸਾਈਕਲ ਦੀ ਮੁਰੰਮਤ ਅਤੇ ਹੋਰ ਜ਼ਰੂਰੀ ਸਾਮਾਨ ਲਈ ਇੱਕ ਸਹਾਇਕ ਗੱਡੀ ਵੀ ਨਾਲ ਚੱਲ ਰਹੀ ਹੈ। ਵੱਖ-ਵੱਖ ਸ਼ਹਿਰਾਂ ਅਤੇ ਕਸਬਿਆਂ ਵਿੱਚ ਲੋਕਾਂ ਵਲੋਂ ਮਿਲ ਰਹੇ ਪਿਆਰ ਅਤੇ ਸਨਮਾਨ ਨਾਲ ਉਨ੍ਹਾਂ ਦਾ ਹੌਸਲਾ ਵਧ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਸਿਹਤਮੰਦ ਜੀਵਨ ਲਈ ਨਿਯਮਤ ਸਾਈਕਲਿੰਗ ਕਰਨ ਦੀ ਅਪੀਲ ਵੀ ਕੀਤੀ। ਅੰਤ ਵਿੱਚ ਉਨ੍ਹਾਂ ਖਨੌਰੀ ਵਿਖੇ ਸਵਾਗਤ ਅਤੇ ਹੌਸਲਾ ਅਫਜ਼ਾਈ ਕਰਨ ਲਈ ਸੀ.ਏ. ਰਵੀ ਗੋਇਲ ਅਤੇ ਆਸ਼ੀਸ਼ ਗੋਇਲ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਜੱਗੀ ਚੌਦਾ ਨੂੰ ਜ਼ਿਲ੍ਹਾ ਪ੍ਰਧਾਨ ਬਣਾਏ ਜਾਣ ਦੇ ਫ਼ੈਸਲੇ ਦਾ ਸਵਾਗਤ ਅਗਲੀ ਖ਼ਬਰ ਝੋਨੇ ਦੀ ਖਰੀਦ ਅਚਾਨਕ ਬੰਦ ਕਰਨਾ ਅੰਨਦਾਤੇ ਨਾਲ ਸਰਾਸਰ ਧੱਕਾ- ਕਾਤਰੋਂ
Ad Position 24