1,08,160 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ
ਸੰਦੌੜ, 12 ਨਵੰਬਰ (ਜਸਵੀਰ ਸਿੰਘ ਜੱਸੀ)-ਮਾਰਕੀਟ ਕਮੇਟੀ ਸੰਦੌੜ ਅਧੀਨ ਆਉਂਦੀਆਂ ਵੱਖ-ਵੱਖ ਅਨਾਜ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਦਾ ਕੰਮ ਸੁਚਾਰੂ ਢੰਗ ਨਾਲ ਕੀਤਾ ਗਿਆ ਹੈ। ਮਾਰਕੀਟ ਕਮੇਟੀ ਸੰਦੌੜ ਦੇ ਚੇਅਰਮੈਨ ਇੰਜੀਨੀਅਰ ਸੰਦੀਪ ਸਿੰਘ ਵੜੈਂਚ ਹੱਥਨ ਨੇ ਦੱਸਿਆ ਕਿ ਕਿਸਾਨਾਂ ਵੱਲੋਂ ਮੰਡੀਆਂ ਵਿੱਚ ਲਿਆਂਦੀ ਗਈ ਝੋਨੇ ਦੀ ਫ਼ਸਲ ਦੀ ਖ਼ਰੀਦ ਨੂੰ ਪਹਿਲ ਦੇ ਆਧਾਰ ’ਤੇ ਯਕੀਨੀ ਬਣਾਇਆ ਗਿਆ ਹੈ ਅਤੇ ਹੁਣ ਤੱਕ ਮਾਰਕੀਟ ਕਮੇਟੀ ਸੰਦੌੜ ਅਧੀਨ ਆਉਂਦੀਆਂ ਅਨਾਜ ਮੰਡੀਆਂ ਵਿੱਚ ਕੁੱਲ 1,08,160 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।
ਸੰਦੌੜ, 12 ਨਵੰਬਰ (ਜਸਵੀਰ ਸਿੰਘ ਜੱਸੀ)-ਮਾਰਕੀਟ ਕਮੇਟੀ ਸੰਦੌੜ ਅਧੀਨ ਆਉਂਦੀਆਂ ਵੱਖ-ਵੱਖ ਅਨਾਜ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਦਾ ਕੰਮ ਸੁਚਾਰੂ ਢੰਗ ਨਾਲ ਕੀਤਾ ਗਿਆ ਹੈ। ਮਾਰਕੀਟ ਕਮੇਟੀ ਸੰਦੌੜ ਦੇ ਚੇਅਰਮੈਨ ਇੰਜੀਨੀਅਰ ਸੰਦੀਪ ਸਿੰਘ ਵੜੈਂਚ ਹੱਥਨ ਨੇ ਦੱਸਿਆ ਕਿ ਕਿਸਾਨਾਂ ਵੱਲੋਂ ਮੰਡੀਆਂ ਵਿੱਚ ਲਿਆਂਦੀ ਗਈ ਝੋਨੇ ਦੀ ਫ਼ਸਲ ਦੀ ਖ਼ਰੀਦ ਨੂੰ ਪਹਿਲ ਦੇ ਆਧਾਰ ’ਤੇ ਯਕੀਨੀ ਬਣਾਇਆ ਗਿਆ ਹੈ ਅਤੇ ਹੁਣ ਤੱਕ ਮਾਰਕੀਟ ਕਮੇਟੀ ਸੰਦੌੜ ਅਧੀਨ ਆਉਂਦੀਆਂ ਅਨਾਜ ਮੰਡੀਆਂ ਵਿੱਚ ਕੁੱਲ 1,08,160 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਚੇਅਰਮੈਨ ਇੰਜੀਨੀਅਰ ਸੰਦੀਪ ਸਿੰਘ ਵੜੈਂਚ ਹੱਥਨ ਨੇ ਦੱਸਿਆ ਕਿ ਸਰਕਾਰੀ ਖ਼ਰੀਦ ਏਜੰਸੀਆਂ ਵੱਲੋਂ ਕਿਸਾਨਾਂ ਦੀ ਫ਼ਸਲ ਦੀ ਖ਼ਰੀਦ ਨਿਰਵਿਘਨ ਢੰਗ ਨਾਲ ਕੀਤੀ ਗਈ ਹੈ। ਪ੍ਰਾਪਤ ਅੰਕੜਿਆਂ ਅਨੁਸਾਰ ਪਨਗ੍ਰੇਨ ਵੱਲੋਂ 10,008.72 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ, ਜਦਕਿ ਵੇਅਰ ਹਾਊਸ ਵੱਲੋਂ 7,288 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।