12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਆਰ.ਟੀ.ਓ. ਛੀਨਾ ਦੀ ਵੱਡੀ ਕਾਰਵਾਈ, 2 ਸਕੂਲੀ ਬੱਸਾਂ ਤੇ 7 ਓਵਰਲੋਡ ਟਰੱਕ ਜ਼ਬਤ

ਮਲੇਰਕੋਟਲਾ, 12 ਨਵੰਬਰ (ਮੁਹੰਮਦ ਹਨੀਫ਼ ਥਿੰਦ, ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ) - ਸੜਕ ਸੁਰੱਖਿਆ ਅਤੇ ਟਰੈਫ਼ਿਕ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਰੀਜਨਲ ਟਰਾਂਸਪੋਰਟ ਅਫ਼ਸਰ ਕਰਨਬੀਰ ਸਿੰਘ ਛੀਨਾ ਵੱਲੋਂ ਚੈਕਿੰਗ ਮੁਹਿੰਮ ਦੌਰਾਨ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ 2 ਸਕੂਲੀ ਬੱਸਾਂ ਅਤੇ 7 ਓਵਰਲੋਡ ਟਰੱਕਾਂ ਨੂੰ ਜ਼ਬਤ ਕੀਤਾ ਗਿਆ। ਇਸ ਤੋਂ ਇਲਾਵਾ ਨਿਯਮ ਤੋੜਨ ਵਾਲੇ ਵਾਹਨਾਂ ਦੇ ਚਲਾਨ ਵੀ ਕੱਟੇ ਗਏ।

Ad Position 21
No active advertisement
ਅਜੀਤ ਡੈਸਕ 13-11-2026
ਮਲੇਰਕੋਟਲਾ, 12 ਨਵੰਬਰ (ਮੁਹੰਮਦ ਹਨੀਫ਼ ਥਿੰਦ, ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ) - ਸੜਕ ਸੁਰੱਖਿਆ ਅਤੇ ਟਰੈਫ਼ਿਕ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਰੀਜਨਲ ਟਰਾਂਸਪੋਰਟ ਅਫ਼ਸਰ ਕਰਨਬੀਰ ਸਿੰਘ ਛੀਨਾ ਵੱਲੋਂ ਚੈਕਿੰਗ ਮੁਹਿੰਮ ਦੌਰਾਨ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ 2 ਸਕੂਲੀ ਬੱਸਾਂ ਅਤੇ 7 ਓਵਰਲੋਡ ਟਰੱਕਾਂ ਨੂੰ ਜ਼ਬਤ ਕੀਤਾ ਗਿਆ। ਇਸ ਤੋਂ ਇਲਾਵਾ ਨਿਯਮ ਤੋੜਨ ਵਾਲੇ ਵਾਹਨਾਂ ਦੇ ਚਲਾਨ ਵੀ ਕੱਟੇ ਗਏ। ਆਰ.ਟੀ.ਓ. ਛੀਨਾ ਨੇ ਸਕੂਲ ਪ੍ਰਬੰਧਕਾਂ ਨੂੰ ਸਖ਼ਤ ਹਦਾਇਤ ਕੀਤੀ ਕਿ ਸੇਫ਼ ਸਕੂਲ ਵਾਹਨ ਪਾਲਿਸੀ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇ। ਸਕੂਲੀ ਬੱਸਾਂ ਦੇ ਫਿਟਨੈੱਸ ਸਰਟੀਫਿਕੇਟ, ਪਰਮਿਟ, ਬੀਮਾ, ਪ੍ਰਦੂਸ਼ਣ ਸਰਟੀਫਿਕੇਟ ਅਤੇ ਚਾਲਕਾਂ ਦੇ ਲਾਇਸੈਂਸ ਵੈਧ ਹੋਣੇ ਲਾਜ਼ਮੀ ਹਨ। ਬੱਸਾਂ ਵਿਚ ਫਾਇਰ ਸੇਫ਼ਟੀ ਉਪਕਰਨ, ਫਸਟ ਏਡ ਬਾਕਸ, ਐਮਰਜੈਂਸੀ ਐਗਜ਼ਿਟ ਵਰਗੀਆਂ ਸਹੂਲਤਾਂ ਕਾਰਜਸ਼ੀਲ ਹੋਣੀਆਂ ਚਾਹੀਦੀਆਂ ਹਨ। ਨਿਰਧਾਰਿਤ ਸਮਰੱਥਾ ਤੋਂ ਵੱਧ ਬੱਚੇ ਬਿਠਾਉਣ ਦੀ ਸਖ਼ਤ ਮਨਾਹੀ ਹੈ। ਉਨ੍ਹਾਂ ਟਰੱਕ ਮਾਲਕਾਂ ਨੂੰ ਚਿਤਾਵਨੀ ਦਿੱਤੀ ਕਿ ਓਵਰਲੋਡਿੰਗ ਕਰਨ ਵਾਲੇ ਵਾਹਨਾਂ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ। ਛੀਨਾ ਨੇ ਸਪਸ਼ਟ ਕੀਤਾ ਕਿ ਸਕੂਲੀ ਬੱਚਿਆਂ ਦੀ ਸੁਰੱਖਿਆ ਨਾਲ ਖਿਲਵਾੜ, ਓਵਰਲੋਡਿੰਗ ਅਤੇ ਟਰੈਫ਼ਿਕ ਨਿਯਮਾਂ ਦੀ ਅਣਦੇਖੀ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਹੋਵੇਗੀ। ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਮੋਟਰ ਵਾਹਨ ਐਕਟ ਤਹਿਤ ਕਾਨੂੰਨੀ ਕਾਰਵਾਈ ਹੋਵੇਗੀ। ਚੈਕਿੰਗ ਮੁਹਿੰਮ ਲਗਾਤਾਰ ਜਾਰੀ ਰਹੇਗੀ।
Ad Position 22
No active advertisement
ਪਿਛਲੀ ਖ਼ਬਰ ਅੰਤਰ-ਹਾਊਸ ਖੇਡ ਮੁਕਾਬਲਿਆਂ ਵਿੱਚ ਰਵਿੰਦਰ ਨਾਥ ਟੈਗੋਰ ਹਾਊਸ ਨੇ ਜਿੱਤਿਆ ਪਹਿਲਾ ਸਥਾਨ ਅਗਲੀ ਖ਼ਬਰ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਸਿਵਲ ਹਸਪਤਾਲ ਸੰਗਰੂਰ ਅਤੇ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਜ਼ੇਰੇ ਇਲਾਜ ਜ਼ਖ਼ਮੀਆਂ ਦਾ...
Ad Position 24